ਪਾਤੜਾਂ, 11 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਕਿਹਾ ਹੈ ਕਿ ਕਾਂਗਰਸ ਸਰਕਾਰ ਸਮੇਂ ਪੰਜਾਬੀ ਸਿੱਖਾਂ ਤੇ ਹਿੰਦੂਆਂ ’ਤੇ ਹੋਏ ਜੁਲਮ ਦੀ ਇਕ ਸੱਚੀ ਕਹਾਣੀ ਨੂੰ ਦਰਸਾਉਂਦੀ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨ ਦੇ ਅਧਾਰਿਤ ਬਣੀ ਫਿਲਮ ਸਤਲੁਜ ਨੂੰ ਬੈਨ ਕਰਨ ਮਗਰੋਂ ਇੰਟਰਨੈਟ ਤੋਂ ਹਟਾ ਕੇ ਉਨ੍ਹਾਂ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਹੈ। ਜਿਨ੍ਹਾਂ ਲਈ ਲ਼ੜਦਿਆਂ ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣੀ ਕੁਰਬਾਨੀ ਦਿੱਤੀ ਸੀ। ਉਨ੍ਹਾਂ ਵਿਰੋਧੀ ਪਾਰਟੀਆਂ ਵਲੋਂ ਪ੍ਰਕਾਸ਼ ਸਿੰਘ ਬਾਦਲ ਨਾਲ ਜੋੜ ਕੇ ਅਕਾਲੀ ਦਲ ਦੀ ਕੀਤੀ ਜਾ ਰਹੀ ਚਰਚਾ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਵਿਚ ਘਿਰਦੀਆਂ ਦੇਖ ਉਨ੍ਹਾਂ ਵਲੋਂ ਅਕਾਲੀ ਦਲ ਦੀ ਲੋਕਾਂ ਵਿਚ ਵਧ ਰਹੀ ਲੋਕ ਪ੍ਰਿਅਤਾ ਨੂੰ ਦੇਖ ਕੇ ਅਜਿਹੀ ਨੁਕਤਾਚੀਨੀ ਕੀਤੀ ਜਾ ਰਹੀ ਜਦ ਕਿ ਸ਼੍ਰੋਮਣੀ ਅਕਾਲੀ ਦਲ ਮੰਗ ਕਰਦਾ ਹੈ ਕਿ ਸਤਲੁਜ ਫਿਲਮ ’ਤੇ ਲਾਈ ਗਈ ਪਾਬੰਦੀ ਹਟਾ ਕੇ ਇਸ ਫਿਲਮ ਨੂੰ ਸਮੁੱਚੇ ਦੇਸ਼ ਵਿਚ ਰਿਲੀਜ਼ ਕੀਤਾ ਜਾਵੇ।