08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

400 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 12-07-2026
ਸਨੌਰ, 11 ਜੁਲਾਈ (ਮੋਹਣ ਸਿੰਘ ਭੱਟੀ)-ਨਸ਼ੇ ਦੇ ਖ਼ਾਤਮੇ ਅਤੇ ਸ਼ੱਕੀ ਤੇ ਭੈੜੇ ਪੁਰਸ਼ਾਂ ਦੀ ਭਾਲ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਨੌਰ ਪੁਲਿਸ ਨੂੰ ਉਸ ਵੇਲੇ ਇੱਕ ਵੱਡੀ ਸਫ਼ਲਤਾ ਮਿਲੀ, ਜਦੋਂ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਹਿਤ ਗ੍ਰਿਫ਼ਤਾਰ ਕੀਤਾ। ਜਾਣਕਾਰੀ ਅਨੁਸਾਰ ਥਾਣਾ ਸਨੌਰ ਦੇ ਤਫ਼ਤੀਸ਼ੀ ਅਫ਼ਸਰ ਐੱਸ. ਆਈ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਸ਼ੱਕੀ ਨਸ਼ਾ ਤਸਕਰਾਂ ਦੀ ਤਲਾਸ਼ ਦੇ ਸੰਬੰਧ ਵਿਚ ਸਨੌਰ ਦੀ ਅਨਾਜ ਮੰਡੀ ਵਿਖੇ ਮੌਜੂਦ ਸੀ। ਇਸ ਦੌਰਾਨ ਉਥੋਂ ਲੰਘ ਰਹੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਪੁਲਿਸ ਪਾਰਟੀ ਵਲੋਂ ਬਰੀਕੀ ਨਾਲ ਚੈਕਿੰਗ ਕੀਤੀ ਗਈ, ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 400 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ। ਪੁਲਿਸ ਵਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਸਾਗਰ ਵਾਸੀ ਸਨੌਰ ਤੇ ਸੁਖਵਿੰਦਰ ਸਿੰਘ ਵਾਸੀ ਸਨੌਰ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕਾਬੂ ਕੀਤੇ ਮੁਲਜ਼ਮ ਸਾਗਰ ਪਾਸੋਂ 300 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਤੇ ਸੁਖਵਿੰਦਰ ਸਿੰਘ ਪਾਸੋਂ 100 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਸਨੌਰ ਪੁਲਿਸ ਵਲੋਂ ਇਨ੍ਹਾਂ ਦੋਵਾਂ ਕਥਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 22/61/85 ਤਹਿਤ ਮੁਕੱਦਮਾ ਨੰਬਰ 72 ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਝਿੰਜਰ ਨੇ ਘੱਗਰ ਪ੍ਰਤੀ ਅਣਗਹਿਲੀ ਲਈ ‘ਆਪ’ ਸਰਕਾਰ ਨੂੰ ਘੇਰਿਆ, ਵੱਡੀ ਤਬਾਹੀ ਦੀ ਦਿੱਤੀ ਚਿਤਾਵਨੀ ਪਾੜ ਠੀਕ ਨਾ ਕੀਤੇ... ਅਗਲੀ ਖ਼ਬਰ ਸਰਕਾਰ ਨੇ ‘ਸਤਲੁਜ ਫਿਲਮ’ ’ਤੇ ਪਾਬੰਦੀ ਲਾ ਕੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ-ਹਰਿਆਊ
Ad Position 24