07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਅਕਾਲੀ ਦਲ ਸੁਤੰਤਰ ਨੇ ਕਰਵਾਇਆ ਸ਼ਹੀਦਾਂ ਦੀ ਯਾਦ ਵਿਚ ਸਾਲਾਨਾ ਸਮਾਗਮ

Ad Position 21
No active advertisement
ਅਜੀਤ ਡੈਸਕ 12-07-2026
ਨਾਭਾ, 11 ਜੁਲਾਈ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਵਿਖੇ ਸੁਸ਼ੋਭਿਤ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਸਾਹਿਬ ਵਿਖੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਸਦਕਾ ਅਕਾਲੀ ਦਲ ਸੁਤੰਤਰ ਵਲੋਂ ਸਮੇਂ ਦੀ ਸਰਕਾਰ ਦੇ ਹੁਕਮਾਂ ਅਨੁਸਾਰ ਜੂਨ 84 ਦੌਰਾਨ ਹਿੰਦੁਸਤਾਨ ਦੀ ਫੌਜ ਦੁਆਰਾ ਸਿੱਖ ਕੌਮ ਦੇ ਮੁਕੱਦਸ ਗੁਰ ਅਸਥਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਉੱਪਰ ਕੀਤੇ ਗਏ ਫੌਜੀ ਹਮਲੇ ਮੌਕੇ ਸ਼ਹੀਦ ਹੋਏ ਸਮੁੱਚੇ ਸ਼ਹੀਦ ਸਿੰਘ ਸਿੰਘਣੀਆਂ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਿੱਖ ਕੌਮ ਦੇ ਰਾਗੀ ਢਾਡੀ ਪ੍ਰਚਾਰਕਾਂ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਬਾਬਾ ਬੂਟਾ ਸਿੰਘ ਜੋਧਪੁਰੀ, ਬਾਬਾ ਦਰਸ਼ਨ ਸਿੰਘ ਵਾਲੀਆਂ ਵਾਲੇ ਤੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਰਜਿੰਦਰ ਪਾਲ ਸਿੰਘ ਨਾਭਾ ਆਦਿ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਗੁਰ ਇਤਿਹਾਸ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜ੍ਨਨਾ ਕੀਤਾ। ਸਮੂਹ ਸਿੱਖ ਪ੍ਰਚਾਰਕਾਂ ਨੇ ਇਸ ਖੂਨੀ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਹੋਇਆਂ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ। ਸਮਾਗਮ ਦੀ ਸੰਪੂਰਨਤਾ ਮੌਕੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਸਹੌਲੀ ਨੇ ਸਮਾਗਮ ਮੌਕੇ ਪਹੁੰਚੇ ਸੰਤਾਂ ਮਹਾਂਪੁਰਖਾਂ, ਗੁਰੂ ਕੇ ਕੀਰਤਨੀਆਂ ਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੇਸ਼ ਕੌਮ ਤੋਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਕੌਮ ਲਈ ਮਰ ਮਿਟਣ ਵਾਲੇ ਯੋਧਿਆਂ ਨੂੰ ਯਾਦ ਰੱਖਣਾ ਅਤੇ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਯਾਦਾਂ ਮਨਾਉਣੀਆਂ ਸਾਡਾ ਮੁੱਢਲਾ ਫਰਜ਼ ਬਣਦਾ ਹੈ। ਸਮਾਗਮ ਦੌਰਾਨ ਸੰਗਤਾਂ ਦੀ ਸੇਵਾ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸੰਤ ਬਾਬਾ ਹਰਬੰਸ ਸਿੰਘ ਜੈਨਪੁਰ ਵਾਲੇ, ਸੰਤ ਬਾਬਾ ਨਛੱਤਰ ਸਿੰਘ ਕਲਰ ਭੈਣੀ ਵਾਲੇ, ਕੇਸਰ ਸਿੰਘ ਨਿਹੰਗ ਸਹੌਲੀ, ਬਾਬਾ ਬੂਟਾ ਸਿੰਘ ਕਲਰ ਭੈਣੀ, ਪੰਕਜ ਵਰਮਾ ਐਡਵੋਕੇਟ ਹਰਬੰਸ ਸਿੰਘ ਖੱਟੜਾ, ਜਗਮੀਤ ਸਿੰਘ, ਕਾਮਰੇਡ ਗੁਰਜੀਤ ਸਿੰਘ ਬਿਨਾਹੇੜੀ, ਬਿੰਦਾ, ਸਰਜੀਤ ਸਿੰਘ ਬਾਬਰਪੁਰ, ਪੂਰਨ ਸਿੰਘ ਅਲੌਹਰਾਂ, ਰਾਮ ਸਿੰਘ ਬਿੱਲੂ ਸਹੌਲੀ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਟੀ. ਐੱਫ. ਦੇ ਸੱਦੇ ’ਤੇ ਐੱਸ. ਆਈ. ਆਰ ਅਧੀਨ ਜਾਰੀ ਨਾਦਰਸ਼ਾਹੀ ਫਰਮਾਨ ਦੀਆਂ ਸਾੜੀਆਂ ਕਾਪੀਆਂ ਅਗਲੀ ਖ਼ਬਰ ਪੰਜਾਬ ਦੇ ਬੀ. ਐੱਲ. ਓ. ਅਧਿਆਪਕਾਂ ਦੀਆਂ ਪ੍ਰੇਸ਼ਾਨੀਆਂ ’ਤੇ ਗੌਰ ਕਰੇ ਸਰਕਾਰ-ਜਤਿੰਦਰ ਸਿੰਘ ਰਾਜੂ
Ad Position 24