07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸ਼ਹੀਦ ਜਸਵੰਤ ਸਿੰਘ ਖਾਲੜਾ ’ਤੇ ਬਣੀ ਫ਼ਿਲਮ ‘ਸਤਲੁਜ’ ਦਿਖਾਈ ਜਾਵੇਗੀ ਪਿੰਡ ਪਿੰਡ- ਮਵੀ

Ad Position 21
No active advertisement
ਅਜੀਤ ਡੈਸਕ 12-07-2026
ਸਮਾਣਾ, 11 ਜੁਲਾਈ (ਪ੍ਰੀਤਮ ਸਿੰਘ ਨਾਗੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਦਿਖਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਹਲਕਾ ਸਮਾਣਾ ਤੋਂ ਚਰਨਜੀਤ ਸਿੰਘ ਮਵੀ ਨੇ ਦੱਸਿਆ ਕਿ 12 ਜੁਲਾਈ ਤੋਂ ਵੱਖ-ਵੱਖ ਪਿੰਡਾਂ ਵਿਚ ਦਿਖਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸਿਲਸਿਲਾ ਪਿੰਡ ਮਵੀ ਕਲਾਂ ਤੋਂ ਸ਼ੁਰੂ ਹੋ ਕੇ 12 ਜੁਲਾਈ ਨੂੰ ਪਿੰਡ ਮਵੀ ਸੱਪਾਂ, 13 ਨੂੰ ਧਨੌਰੀ, 15 ਨੂੰ ਸ਼ਾਹਪੁਰ ਤੇ 16 ਜੁਲਾਈ ਨੂੰ ਧਨੌਰੀ ਵਿਚ ਦਿਖਾਈ ਜਾਵੇਗੀ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਮਵੀ ਨੇ ਕਿਹਾ ਕਿ ਇਸ ਫ਼ਿਲਮ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਖਾਲੜਾ ਦੀਆਂ ਮਨੁੱਖੀ ਅਧਿਕਾਰਾਂ ਲਈ ਦਿੱਤੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਲਿਜਾਣਾ ਹੈ।
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਵਲੋਂ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨਾਲ ਸਰਬਪ੍ਰੀਤ ਸਿੰਘ ਘਲੋੜੀ ਦੀ ਮੁਲਾਕਾਤ
Ad Position 24
No active advertisement