07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪੰਜਾਬੀ ’ਵਰਸਿਟੀ ਵਲੋਂ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ ਆਰੰਭ

Ad Position 21
No active advertisement
ਅਜੀਤ ਡੈਸਕ 12-07-2026
ਪਟਿਆਲਾ, 11 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲ ਅਲਾਟਮੈਂਟ ਪ੍ਰਕਿਰਿਆ ਦੇ ਦਫ਼ਤਰੀ ਕੰਮ-ਕਾਜ ਦਾ ਡਿਜੀਟਲੀਕਰਨ ਕਰਦਿਆਂ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਇਸ ਸੰਬੰਧੀ ਆਨਲਾਈਨ ਸਾਫ਼ਟਵੇਅਰ ਦਾ ਉਦਘਾਟਨ ਕੀਤਾ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਤੇ ਪ੍ਰਸ਼ਾਸਨਿਕ ਕਾਰਜਾਂ ਵਿਚ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਪੱਖੋਂ ਇਹ ਕਦਮ ਕਾਰਗਰ ਸਾਬਿਤ ਹੋਵੇਗਾ। ਇਸ ਨਾਲ਼ ਦਫ਼ਤਰੀ ਕੰਮਕਾਜ ਵਿਚ ਤੇਜ਼ੀ ਆਵੇਗੀ ਤੇ ਕਾਰਜ-ਕੁਸ਼ਲਤਾ ਵਧੇਗੀ। ਉਨ੍ਹਾਂ ਕਿਹਾ ਕਿ ਇਸ ਨਵੀਂ ਪ੍ਰਣਾਲੀ ਸਦਕਾ ਹੋਸਟਲ ਅਲਾਟਮੈਂਟ ਨਾਲ਼ ਸੰਬੰਧਿਤ ਦਫ਼ਤਰੀ ਕਾਰਵਾਈ ਹੋਰ ਸੁਚਾਰੂ ਹੋਣ ਨਾਲ਼ ਵਿਦਿਆਰਥੀਆਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਇਸ ਉਪਰਾਲੇ ਦੀ ਸਫਲਤਾ ਲਈ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸ਼ਾਨਦਾਰ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਯੂਨੀਵਰਸਿਟੀ ਨੂੰ ਹੋਰ ਮਜ਼ਬੂਤੀ ਨਾਲ਼ ਡਿਜੀਟਲ ਅਤੇ ਵਿਦਿਆਰਥੀ-ਕੇਂਦਰਿਤ ਪ੍ਰਬੰਧਨ ਵੱਲ ਲੈ ਕੇ ਜਾਣਗੇ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ, ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਬਲਰਾਜ ਸਿੰਘ ਸੈਣੀ, ਡੀਨ ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ ਤੇ ਹੋਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਇਹ ਆਨਲਾਈਨ ਸਾਫ਼ਟਵੇਅਰ ਯੂਨੀਵਰਸਿਟੀ ਦੇ ਕੰਪਿਊਟਰ ਇੰਜੀਨੀਅਰਿੰਗ ਵਿਭਾਗ ਦੀ ਟੀਮ ਵਲੋਂ ਵਿਕਸਿਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰਾਂ ਵਲੋਂ ਚੋਣਾਂ ਨੇੜੇ ਦੇਖ ਲੋਕਾਂ ਨੂੰ ਮੁਫ਼ਤ ਦੀਆਂ ਰਿਉੜੀਆਂ ਦੇਣ ਦਾ ਰੁਝਾਨ ਨਿੰਦਣਯੋਗ-ਮਾਧੋਪੁਰ ਅਗਲੀ ਖ਼ਬਰ ਅਣਪਛਾਤਿਆਂ ਵਲੋਂ ਨੌਜਵਾਨ ’ਤੇ ਚਲਾਈ ਗੋਲੀ
Ad Position 24
No active advertisement