ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਕਿਸਾਨ ਯੂਨੀਅਨ ਵਲੋਂ 14 ਨੂੰ ਟੋਲ ਪਲਾਜ਼ਾ ਮੁਫ਼ਤ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 13-07-2026

 ਰਾਜਪੁਰਾ, 12 ਜੁਲਾਈ (ਰਣਜੀਤ ਸਿੰਘ)-ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਮੀਟਿੰਗ ਪ੍ਰਧਾਨ ਜਗਦੀਪ ਸਿੰਘ ਅਲੂਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ’ਚ ਜ਼ਿਲ੍ਹੇ ਭਰ ਦੇ ਕਿਸਾਨ ਆਗੂਆਂ ਨੇ ਹਿੱਸਾ ਲਿਆ। ਕਿਸਾਨ ਆਗੂਆਂ ਨੇ ਕਿਹਾ ਕਿ 14 ਜੁਲਾਈ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਵਿਚ ਪੈਂਦੇ ਟੋਲ ਪਲਾਜੇ ਫ਼੍ਰੀ ਕੀਤੇ ਜਾਣ। ਇਸ ਸੰਬੰਧੀ ਕਿਸਾਨ ਆਗੂ ਜਗਦੀਪ ਸਿੰਘ ਅਲੂਣਾ ਨੇ ਦੱਸਿਆ ਕਿ ਬੀਤੇ ਦੋ ਮਹੀਨੇ ਤੋਂ ਬੈਂਕਾਂ ਮੂਹਰੇ ਧਰਨਾ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਕਿਸਾਨਾਂ ਦੀ ਲੁੱਟ ਹੋ ਰਹੀ ਹੈ। ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਤੋਂ ਲਏ ਹੋਏ ਖਾਲੀ ਚੈੱਕ ਵਾਪਸ ਕੀਤੇ ਜਾਣ ਤੇ ਓ. ਟੀ. ਐੱਸ. ਸਕੀਮ ਲਾਗੂ ਕੀਤੀ ਜਾਵੇ। ਇਸ ਤੋਂ ਇਲਾਵਾ ਮੀਟਿੰਗ ਵਿਚ ਪ੍ਰਧਾਨ ਮਾਨ ਸਿੰਘ ਰਾਜਪੁਰਾ ਨੇ ਪੰਜਾਬ ਸਰਕਾਰ ਵਲੋਂ ਲਿਆਂਦਾ ਜਾ ਰਹੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕੀਤਾ ਅਤੇ ਕੇਂਦਰ ਸਰਕਾਰ ਵਲੋਂ ਅਮਰੀਕਾ ਵਪਾਰ ਸਮਝੌਤੇ ਦਾ ਸਖ਼ਤ ਸ਼ਬਦਾਂ ਵਿਚ ਵਿਰੋਧ ਕੀਤਾ। ਕਿਸਾਨ ਆਗੂ ਨੇ ਕਿਹਾ ਕਿ ਇਹ ਨੀਤੀ ਪੂਰੀ ਤਰ੍ਹਾਂ ਨਾਲ ਕਿਸਾਨ ਮਾਰੂ ਹਨ। ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਖ਼ਿਲਾਫ਼ ਦਰਜ ਕੀਤੇ ਹੋਏ ਪਰਚੇ ਰੱਦ ਕੀਤੇ ਜਾਣਗੇ ਪਰ ਸਰਕਾਰ ਆਪਣੀ ਕੀਤੇ ਵਾਅਦੇ ’ਤੇ ਖਰਾ ਨਹੀਂ ਉਤਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਸ ਮੌਕੇ ਦਲਜੀਤ ਸਿੰਘ ਚਮਾਰੂ, ਗੁਰਮੀਤ ਸਿੰਘ ਟਹਿਲਪੁਰਾ, ਸਤਪਾਲ ਸਿੰਘ ਮਹਿਮਾ, ਗੁਰਦੇਵ ਸਿੰਘ, ਜ਼ਸਵਿੰਦਰ ਸਿੰਘ, ਗੁਰਚਰਨ ਸਿੰਘ, ਜਗਦੀਪ ਸਿੰਘ ਸਨੌਰ, ਧਰਮਿੰਦਰ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਰੇਲ ਸੇਵਾਵਾਂ ਵਧਾਉਣ ਦੀ ਮੰਗ ਅਗਲੀ ਖ਼ਬਰ ਬੀ. ਪੀ. ਟੀ. ਚੌਥੇ ਸਾਲ ’ਚ ਪਹਿਲਾ ਸਥਾਨ ਹਾਸਿਲ ਕਰ ਕਸ਼ਿਸ਼ ਮਾਹਨਾ ਬਣੀ ਗੋਲਡ ਮੈਡਲਿਸਟ ਪੰਜਾਬ ਦੇ ਰਾਜਪਾਲ ਕਟਾਰੀਆ ਤੇ...
Ad Position 24
No active advertisement