ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸ਼ਿਵ ਸ਼ੰਕਰ ਯੂਥ ਸੇਵਾ ਦਲ ਵਲੋਂ ਵੱਖ-ਵੱਖ ਸਥਾਨਾਂ ’ਤੇ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 13-07-2026

 ਸਮਾਣਾ, 12 ਜੁਲਾਈ (ਪ੍ਰੀਤਮ ਸਿੰਘ ਨਾਗੀ)-ਅੱਜ ਸ਼ਿਵ ਸ਼ੰਕਰ ਯੂਥ ਸੇਵਾ ਦਲ ਵਲੋਂ ਸ਼ਹਿਰ ਵਿਚ ਬੂਟੇ ਲਾਉਣ ਦੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਸਥਾਨਿਕ ਮਾਨ ਕਾਲੋਨੀ ਵਿਖੇ ਬੂਟੇ ਲਗਾਏ ਗਏ। ਇਸ ਮੁਹਿੰਮ ਵਿਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਯਸ਼ਪਾਲ ਸਿੰਗਲਾ ਤੇ ਵਾਰਡ ਨੰਬਰ 11 ਦੇ ਐਮ. ਸੀ. ਆਸ਼ਾ ਰਾਣੀ ਦੇ ਬੇਟੇ ਸ਼ੈਂਕੀ ਤਨੇਜਾ ਅਤੇ ਰਵੀ ਤਕੇਜਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਯਸ਼ਪਾਲ ਸਿੰਗਲਾ ਨੇ ਸ਼ਿਵ ਸ਼ੰਕਰ ਯੂਥ ਸੇਵਾ ਦਲ ਦੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਆਧਾਰ ਹਨ ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਵਿਚ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਦੇ ਆਸ ਪਾਸ ਖਾਲੀ ਥਾਵਾਂ ਤੇ ਵੱਧ ਤੋਂ ਵੱਧ ਬੂਟੇ ਜਰੂਰ ਲਗਾਉਣ। ਇਸ ਮੌਕੇ ਸ਼ਿਵ ਸ਼ੰਕਰ ਯੂਥ ਸੇਵਾ ਦਲ ਦੇ ਪ੍ਰਧਾਨ ਰਮਨ ਮਹਿੰਦਰਾ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਬੂਟੇ ਲਾਉਣ ਤੱਕ ਹੀ ਸੀਮਿਤ ਨਹੀਂ ਸਗੋਂ ਉਨ੍ਹਾਂ ਦੀ ਦੇਖਭਾਲ ਲਈ ਵੀ ਹੈ। ਇਸ ਲਈ ਇਹ ਬੂਟੇ ਉਨ੍ਹਾਂ ਥਾਵਾਂ ’ਤੇ ਲਗਾਏ ਜਾ ਰਹੇ ਹਨ ਜਿੱਥੇ ਪੌਦਿਆਂ ਦੀ ਦੇਖਭਾਲ ਹੋ ਸਕੇ ਤਾਂ ਜੋ ਪੂਰੀ ਤਰ੍ਹਾਂ ਵਿਕਸਿਤ ਹੋ ਕਿ ਦਰਖਤ ਬਣ ਸਕਣ। ਸ਼ਿਵ ਸ਼ੰਕਰ ਯੂਥ ਸੇਵਾ ਦਲ ਵਲੋਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਯਸ਼ਪਾਲ ਸਿੰਗਲਾ, ਸ਼ੈਂਕੀ ਤਾਕੇਜਾ, ਰਵੀ ਤਾਕੇਜਾ ਦਾ ਇਸ ਮੁਹਿੰਮ ਵਿਚ ਸ਼ਾਮਿਲ ਹੋਣ ਤੇ ਮਾਨ ਕਾਲੋਨੀ ਦੇ ਸਰਪ੍ਰਸਤ ਵਿਨੋਦ ਬਾਂਸਲ, ਪ੍ਰਧਾਨ ਪ੍ਰਦੀਪ ਕੁਮਾਰ ਗੋਇਲ, ਬੌਬੀ ਮਾਨ, ਜਿਤੇਸ਼ ਵਰਮਾ, ਬੌਬੀ ਅਰੌੜਾ ਅਤੇ ਪੁਨੀਤ ਕੁਮਾਰ ਦਾ ਧੰਨਵਾਦ ਕੀਤਾ ਜਿਨ੍ਹਾ ਨੇ ਇਨ੍ਹਾਂ ਬੂਟਿਆਂ ਦੀ ਦੇਖਭਾਲ ਕਰਨ ਦਾ ਵਿਸ਼ਵਾਸ਼ ਦਿੱਤਾ। ਇਸ ਮੌਕੇ ਸੰਸਥਾ ਦੇ ਸੈਕਟਰੀ ਕਮਲ ਸ਼ਰਮਾ, ਰਵੀ ਗਰਗ ਟਿਮਾ, ਰਣਜੀਤ ਰਾਣਾ, ਰੌਕੀ ਗਰਗ, ਮਨੋਜ ਰਹੇਜਾ, ਯੋਗੇਸ਼ ਬਾਂਸਲ, ਮਨਜੀਤ ਸਿੰਘ ਜੇ. ਈ. ਤੇ ਉਮਾ ਸ਼ੰਕਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਦੇ ਨਾਂਅ ਦਿੱਤਾ ਜਾਵੇਗਾ ਡੀ. ਸੀ. ਪਟਿਆਲਾ ਨੂੰ ਮੰਗ... ਅਗਲੀ ਖ਼ਬਰ ਮਨੁੱਖੀ ਅਧਿਕਾਰਾਂ ਦੇ ਘਾਣ ਖ਼ਿਲਾਫ਼, ਨਸ਼ਿਆਂ ਵਿਰੁੱਧ ਤੇ ਵਾਤਾਵਰਨ ਦੀ ਸੰਭਾਲ ਲਈ ਪਰਿਵਾਰਾਂ ਨੂੰ ਅੱਗੇ ਆਉਣ ਦੀ ਲੋੜ-ਸ਼...
Ad Position 24
No active advertisement