ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਦੇ ਨਾਂਅ ਦਿੱਤਾ ਜਾਵੇਗਾ ਡੀ. ਸੀ. ਪਟਿਆਲਾ ਨੂੰ ਮੰਗ ਪੱਤਰ-ਰੱਖੜਾ, ਗਰੋਵਰ ਪੱਤਰ ਵਿਚ ਟਰੁੱਥ ਕਮਿਸ਼ਨ ਬਣਾਉਣ, ਸਤਲੁਜ ਫਿਲਮ ਰਿਲੀਜ਼ ਕਰਨ ਅਤੇ ਖਾਲੜਾ ਕਤਲ ਦੇ ਮੁਜਰਮ ਡੀਐਸਪੀ ਨੂੰ ਲੱਭਣ ਦੀ ਕੀਤੀ ਜਾਵੇਗੀ ਮੰਗ

Ad Position 21
No active advertisement
ਅਜੀਤ ਡੈਸਕ 13-07-2026

 ਪਟਿਆਲਾ, 12 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਰਣਧੀਰ ਸਿੰਘ ਰੱਖੜਾ ਤੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਜਥੇਦਾਰ ਰਵਿੰਦਰ ਸਿੰਘ ਵਿੰਦਾ ਗਰੋਵਰ ਨੇ ਇਕ ਸਾਂਝੇ ਲਿਖਤੀ ਪ੍ਰੈੱਸ ਬਿਆਨ ਵਿਚ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਮੁੱਚੇ ਜ਼ਿਲ੍ਹਾ ਪ੍ਰਧਾਨਾਂ ਵਲੋਂ 14 ਜੁਲਾਈ ਨੂੰ ਸੂਬੇ ਭਰ ਵਿਚ ਦੇਸ਼ ਦੇ ਗ੍ਰਹਿ ਮੰਤਰੀ ਦੇ ਨਾਂਅ ‘ਤੇ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ-ਪੱਤਰ ਦਿੱਤੇ ਜਾਣਗੇ। ਇਸੇ ਕੜੀ ਤਹਿਤ ਉਨ੍ਹਾਂ ਵਲੋਂ ਵੀ 14 ਜੁਲਾਈ ਨੂੰ ਸਵੇਰੇ 11 ਵਜੇ ਡੀ. ਸੀ. ਪਟਿਆਲਾ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ । ਇਨ੍ਹਾਂ ਮੰਗ ਪੱਤਰਾਂ ’ਚ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ‘ਤੇ ਆਧਾਰਿਤ ਫਿਲਮ ‘ਪੰਜਾਬ 95’ ਨੂੰ ਉਸੇ ਨਾਂਅ ਹੇਠ ਬਿਨਾਂ ਕਿਸੇ ਸੈਂਸਰ ਕੱਟ ਤੋਂ ਸਿਨੇਮਾਂ ਘਰਾਂ ਵਿਚ ਰਿਲੀਜ਼ ਕਰਨ ਦੀ ਮੰਗ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਜਸਵੰਤ ਸਿੰਘ ਖਾਲੜਾ ਦੇ ਕਤਲ ਕੇਸ ਵਿਚ ਸਜ਼ਾ-ਜਾਫਤਾ ਮੁਜ਼ਰਮ ਡੀ. ਐਸ. ਪੀ. ਜਸਪਾਲ ਸਿੰਘ ਲੰਬੇ ਸਮੇਂ ਤੋਂ ਜੇਲ੍ਹ ‘ਚੋਂ ਛੁੱਟੀ ਆਉਣ ‘ਤੇ, ਫਰਾਰ ਦੱਸਿਆ ਜਾ ਰਿਹਾ ਹੈ। ਇਹ ਵੀ ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਸਰਕਾਰ ਨੇ ਉਸ ਦੀ ਸਜ਼ਾ ਮਾਫ਼ੀ ਦੀ ਸਿਫਾਰਸ਼ ਵੀ ਕੀਤੀ ਸੀ। ਇਸ ਸਾਰੇ ਮਾਮਲੇ ਦੀ ਪੜਤਾਲ ਕਰਵਾ ਕੇ, ਮੁਜ਼ਰਮ ਨੂੰ ਲੱਭ ਕੇ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ ਤੇ ਸਜ਼ਾ ਮਾਫ਼ੀ ਦੀਆਂ ਸਿਫਾਰਸ਼ਾਂ ਕਰਨ ਵਾਲਿਆਂ ਨੂੰ ਨਸ਼ਰ ਕਰਨ ਦੀ ਮੰਗ ਕੀਤੀ ਜਾਵੇਗੀ । ਮੰਗ ਪੱਤਰ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਮੁੱਖ ਆਗੂ ਵੀ ਸ਼ਾਮਿਲ ਹੋਣਗੇ। ਪ੍ਰੈੱਸ ਨੂੰ ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੇ ਸਕੱਤਰ ਜਨਰਲ ਸਤਿੰਦਰ ਸਿੰਘ ਸ਼ੱਕੂ ਗਰੋਵਰ ਵਲੋਂ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਦੀ ਅਗਵਾਈ ਹੇਠ ਨਸ਼ਾ ਵਿਰੁੱਧ ਸੰਬੰਧੀ ਕਰਵਾਇਆ ਸੈਮੀਨਾਰ ਪੁਲ... ਅਗਲੀ ਖ਼ਬਰ ਸ਼ਿਵ ਸ਼ੰਕਰ ਯੂਥ ਸੇਵਾ ਦਲ ਵਲੋਂ ਵੱਖ-ਵੱਖ ਸਥਾਨਾਂ ’ਤੇ ਬੂਟੇ ਲਗਾਏ
Ad Position 24
No active advertisement