ਨਾਭਾ, 12 ਜੁਲਾਈ (ਵਰਿੰਦਰ ਵਰਮਾ)-ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਧਾਇਕ ਨਾਭਾ ਦਫ਼ਤਰ ਪੁੱਜਣ ‘ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਨਿੱਘਾ ਸਨਮਾਨ ਕੀਤਾ। ਇਸ ਮੌਕੇ ਦੋਵਾਂ ਆਗੂਆਂ ਵਿਚਾਲੇ ਹਲਕਾ ਨਾਭਾ ਦੇ ਵਿਕਾਸ ਕਾਰਜਾਂ, ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਆਮ ਲੋਕਾਂ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਇੰਪਰੂਵਮੈਂਟ ਟਰਸੱਟ ਦੇ ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ, ਡਾ. ਰਾਜਵੰਤ ਸਿੰਘ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਕਰਮਜੀਤ ਸਿੰਘ ਅਲਹੌਰਾਂ ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ ਨਾਭਾ, ਸੁਰਿੰਦਰ ਪਾਲ ਗੁਪਤਾ ਸਾਬਕਾ ਪ੍ਰਧਾਨ, ਧਰਮਿੰਦਰ ਸਿੰਘ ਸੁਖੇਵਾਲ, ਭੁਪਿੰਦਰ ਸਿੰਘ ਕੱਲਰਮਾਜਰੀ ਵਾਇਸ ਚੇਅਰਮੈਨ ਬਲਾਕ ਸੰਮਤੀ, ਦਲਜੀਤ ਸਿੰਘ, ਜਸਵੀਰ ਸਿੰਘ ਵਜੀਦਪੁਰ, ਊਧਮ ਦੀਪ ਸਿੰਘ ਵਾਰਡ ਨੰਬਰ 18 ਦੇ ਕੌਂਸਲਰ, ਸੁਖਦੀਪ ਸਿੰਘ ਖਹਿਰਾ, ਸੁਖਦੇਵ ਸਿੰਘ ਮਾਨ, ਮਨਮੀਤ ਸਿੰਘ ਮਾਨ, ਸਿਮਰਨ ਚੌਹਾਨ ਆਦਿ ਤੋਂ ਇਲਾਵਾ ਪਾਰਟੀ ਦੇ ਆਗੂ, ਵਰਕਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਸਵਾਗਤ
ਅਜੀਤ ਡੈਸਕ
13-07-2026