ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪਿੰਡ ਸਿਰਕਪੜਾ ’ਤੇ ਮੁੜ ਹੜ੍ਹਾਂ ਦਾ ਖ਼ਤਰਾ ਮੰਡਰਾਇਆ-ਰਾਕੇਸ਼ ਬੱਗਾ

Ad Position 21
No active advertisement
ਅਜੀਤ ਡੈਸਕ 13-07-2026

 ਸਨੌਰ, 12 ਜੁਲਾਈ (ਸੋਖਲ)-ਹਲਕਾ ਸਨੌਰ ਦੇ ਘੱਗਰ ਦਰਿਆ ਨਾਲ ਲੱਗਦੇ ਪਿੰਡ ਸਿਰਕਪੜਾ ’ਚ ਇਕ ਵਾਰ ਫਿਰ ਹੜ੍ਹਾਂ ਦਾ ਖਤਰਾ ਮੰਡਰਾਉਣ ਲੱਗਾ ਹੈ। ਪਿੰਡ ਦੇ ਨੇੜੇ ਬਣੇ ਪੁੱਲ ਦੇ ਕੋਲ ਦਰਿਆ ਦੇ ਕੰਢੇ ਤੋਂ ਮਿੱਟੀ ਲਗਾਤਾਰ ਖਿਸਕ ਰਹੀ ਹੈ, ਜਿਸ ਕਾਰਨ ਸੁਰੱਖਿਆ ਕੰਢਾ ਕਾਫ਼ੀ ਕਮਜ਼ੋਰ ਹੋ ਗਿਆ ਹੈ। ਬਰਸਾਤਾਂ ਦੇ ਮੌਸਮ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਤੇ ਕਿਸਾਨਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ ਕਿ ਜੇਕਰ ਸਮੇਂ ਸਿਰ ਲੋੜੀਂਦੇ ਪ੍ਰਬੰਧ ਨਾ ਕੀਤੇ ਗਏ ਤਾਂ ਹੜ੍ਹ ਵਰਗੀ ਸਥਿਤੀ ਮੁੜ ਪੈਦਾ ਹੋ ਸਕਦੀ ਹੈ।
ਇਸ ਸਥਿਤੀ ਦਾ ਜਾਇਜ਼ਾ ਲੈਣ ਲਈ ਹਲਕਾ ਸਨੌਰ ਦੇ ਸਮਾਜ ਸੇਵੀ ਰਾਕੇਸ਼ ਬੱਗਾ ਪਿੰਡ ਸਿਰਕਪੜਾ ਪਹੁੰਚੇ। ਉਨ੍ਹਾਂ ਨੇ ਘੱਗਰ ਦਰਿਆ ਦੇ ਕੰਢਿਆਂ ਦਾ ਨਿਰੀਖਣ ਕੀਤਾ ਅਤੇ ਪਿੰਡ ਵਾਸੀਆਂ ਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲ ਆਏ ਹੜ੍ਹਾਂ ਨੇ ਉਨ੍ਹਾਂ ਦੀਆਂ ਫਸਲਾਂ, ਘਰਾਂ ਤੇ ਹੋਰ ਸੰਪਤੀ ਨੂੰ ਭਾਰੀ ਨੁਕਸਾਨ ਪਹੁੰਚਾਇਆ ਸੀ ਅਤੇ ਅੱਜ ਵੀ ਉਹ ਉਸ ਤਬਾਹੀ ਨੂੰ ਨਹੀਂ ਭੁੱਲੇ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਹਲਕੇ ’ਚ ਲੈਣਾ ਠੀਕ ਨਹੀਂ ਹੋਵੇਗਾ ਕਿਉਂਕਿ ਬਰਸਾਤਾਂ ਦੌਰਾਨ ਪਾਣੀ ਦਾ ਦਬਾਅ ਵਧਣ ਨਾਲ ਕਮਜ਼ੋਰ ਕੰਢੇ ਕਿਸੇ ਵੀ ਸਮੇਂ ਟੁੱਟ ਸਕਦੇ ਹਨ। ਉਨ੍ਹਾਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਘੱਗਰ ਦਰਿਆ ਦੇ ਸੰਵੇਦਨਸ਼ੀਲ ਸਥਾਨਾਂ ਦੀ ਤੁਰੰਤ ਤਕਨੀਕੀ ਜਾਂਚ ਕਰਵਾਈ ਜਾਵੇ, ਕਮਜ਼ੋਰ ਕੰਢਿਆਂ ਦੀ ਮੁਰੰਮਤ ਕਰਕੇ ਉਨ੍ਹਾਂ ਨੂੰ ਮਜ਼ਬੂਤ ਬਣਾਇਆ ਜਾਵੇ ਤੇ ਹੜ੍ਹ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਸਾਰੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਨਸ਼ਾਖੋਰੀ ਗੈਂਗਸਟਰਵਾਦ ਤੇ ਲੁੱਟਮਾਰ ਦੀਆਂ ਘਟਨਾਵਾਂ ਕਰਕੇ ਆਮ ਲੋਕਾਂ ’ਚ ਡਰ ਤੇ ਅਸੁਰੱਖਿਆ ਦਾ ਮਾਹੌਲ-ਸੁਭਾਸ਼ ਭ... ਅਗਲੀ ਖ਼ਬਰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਸਵਾਗਤ
Ad Position 24
No active advertisement