ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵਲੋਂ ਵਿਸ਼ਵ ਕਾਗਜ਼ ਦਿਵਸ ਮੌਕੇ ਬੂਟੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼

Ad Position 21
No active advertisement
ਅਜੀਤ ਡੈਸਕ 14-07-2026

 ਪਟਿਆਲਾ, 12 ਜੁਲਾਈ (ਗੁਰਵਿੰਦਰ ਸਿੰਘ ਔਲਖ)-ਵਿਸ਼ਵ ਕਾਗਜ਼ ਦਿਵਸ ਮੌਕੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ (ਰਜਿ.) ਪਟਿਆਲਾ ਵਲੋਂ ਨਹਿਰੂ ਪਾਰਕ ਵਿਖੇ “ਕਲੀਨ ਪਟਿਆਲਾ, ਗਰੀਨ ਪਟਿਆਲਾ” ਤੇ “ਹਰ ਮਨੁੱਖ ਲਾਵੇ ਦੋ ਰੁੱਖ” ਮੁਹਿੰਮ ਤਹਿਤ ਬੂਟੇ ਲਗਾਉਣ ਦਾ ਸਮਾਗਮ ਕਰਵਾਇਆ। ਇਸ ਮੌਕੇ ਸੁਭਾਸ਼ ਬਾਗਾਂ ਤੇ ਮੋਹਨ ਲਾਲ ਖੰਨਾ ਦਾ ਜਨਮ ਦਿਨ ਵੀ ਬੂਟੇ ਲਗਾ ਕੇ ਮਨਾਇਆ। ਸਮਾਗਮ ਵਿਚ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਸੁਭਾਸ਼ ਬਾਗਾਂ ਤੇ ਮੋਹਨ ਲਾਲ ਖੰਨਾ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਦੇਖਭਾਲ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਵਿਚ ਸਮਾਜਿਕ ਸੰਸਥਾਵਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਪਿਛਲੇ ਦੋ ਦਹਾਕਿਆਂ ਤੋਂ “ਹਰ ਮਨੁੱਖ ਲਾਵੇ ਦੋ ਰੁੱਖ” ਮੁਹਿੰਮ ਤਹਿਤ ਵਾਤਾਵਰਨ ਸੰਭਾਲ ਲਈ ਨਿਰੰਤਰ ਕੰਮ ਕਰ ਰਹੀ ਹੈ। ਇਸ ਦੌਰਾਨ ਸ਼ਹਿਰ, ਪਿੰਡਾਂ, ਸਕੂਲਾਂ ਤੇ ਹੋਰ ਜਨਤਕ ਥਾਵਾਂ ’ਤੇ ਕਰੀਬ ਇਕ ਲੱਖ ਬੂਟੇ ਲਗਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਨਹਿਰੂ ਪਾਰਕ ਅਤੇ ਆਲੇ-ਦੁਆਲੇ ਦੇ ਪਾਰਕਾਂ ਦੀ ਸਫ਼ਾਈ, ਪਲਾਸਟਿਕ ਵਿਰੁੱਧ ਜਾਗਰੂਕਤਾ ਮੁਹਿੰਮ ਤੇ ਹੜ੍ਹਾਂ ਦੌਰਾਨ ਸਮਾਜ ਸੇਵਾ ਦੇ ਕਾਰਜ ਵੀ ਲਗਾਤਾਰ ਕੀਤੇ ਜਾ ਰਹੇ ਹਨ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵਲੋਂ ਚਲਾਈ ਜਾ ਰਹੀ “ਕਲੀਨ ਪਟਿਆਲਾ, ਗਰੀਨ ਪਟਿਆਲਾ” ਮੁਹਿੰਮ ਵਿਚ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਸਮਾਗਮ ਦੇ ਅੰਤ ਵਿਚ ਉਪਕਾਰ ਸਿੰਘ ਨੇ ਸੁਭਾਸ਼ ਬਾਗਾਂ ਤੇ ਮੋਹਨ ਲਾਲ ਖੰਨਾ ਸਮੇਤ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ ਅਤੇ ਵਾਤਾਵਰਨ ਸੰਭਾਲ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦਾ ਸੱਦਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਹਾਅ ਦਾ ਨਾਅਰਾ ਚੇਤਨਾ ਮੰਚ ਵਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੰਚ ਨੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਤਲਾਣੀਆਂ ਵਿਖੇ... ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ
Ad Position 24
No active advertisement