ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਨਾਲ ਪਟਿਆਲਾ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸਨੇਲਾਈਜ਼ੇਸ਼ਨ ਸੰਬੰਧੀ ਵਿਚਾਰ-ਵਟਾਂਦਰਾ ਕਿਸੇ ਵੀ ਯੋਗ ਨਾਗਰਿਕ ਦੀ ਵੋਟ ਸਿਰਫ਼ ਗਣਨਾ ਫਾਰਮ ਨਾ ਭਰਨ ਕਾਰਨ ਨਾ ਕੱਟੀ ਜਾਵੇ-ਡਾ. ਹਿਮਾਂਸ਼ੂ ਅਗਰਵਾਲ

Ad Position 21
No active advertisement
ਅਜੀਤ ਡੈਸਕ 14-07-2026

 ਪਟਿਆਲਾ, 13 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪਟਿਆਲਾ ਸਥਿਤ ਆਗੂਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸੰਬੰਧੀ ਉਨ੍ਹਾਂ ਦੇ ਸੁਝਾਅ ਤੇ ਫੀਡਬੈਕ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ 11 ਤੇ 12 ਜੁਲਾਈ ਨੂੰ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ ਰਾਜਨੀਤਿਕ ਪਾਰਟੀਆਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਅਗਲੇ ਕੈਂਪਾਂ ਦੌਰਾਨ ਵੀ ਬੀ. ਐਲ. ਏਜ਼, ਬੀ. ਐਲ. ਓਜ਼ ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਯੋਗ ਵੋਟਰ ਦੀ ਵੋਟ ਕੇਵਲ ਗਣਨਾ ਫਾਰਮ ਨਾ ਭਰਨ ਕਰਕੇ ਨਾ ਕੱਟੀ ਜਾਵੇ। ਉਨ੍ਹਾਂ ਦੱਸਿਆ ਕਿ ਬੀ. ਐਲ. ਓਜ਼ ਵਲੋਂ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ 24 ਜੁਲਾਈ ਤੱਕ ਜਾਰੀ ਰਹੇਗਾ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਗਣਨਾ ਫਾਰਮ ਭਰਨ ਸੰਬੰਧੀ ਕਿਸੇ ਵੀ ਸਹਾਇਤਾ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅਗਲੇ ਵਿਸ਼ੇਸ਼ ਕੈਂਪ ਸਿਰਫ਼ ਪੋਲਿੰਗ ਬੂਥਾਂ ਹੀ ਨਹੀਂ, ਸਗੋਂ ਸਮੂਹ ਐਸ. ਡੀ. ਐਮ. ਦਫ਼ਤਰਾਂ ਤੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਵੀ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਣਨਾ ਫਾਰਮ ਸਮੇਂ ਸਿਰ ਭਰ ਕੇ ਜਮ੍ਹਾਂ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ 24 ਜੁਲਾਈ, 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦਾ ਕੰਮ ਮੁਕੰਮਲ ਕੀਤਾ ਜਾਣਾ ਹੈ। ਇਸ ਤਹਿਤ ਮੌਜੂਦਾ 1786 ਪੋਲਿੰਗ ਸਟੇਸ਼ਨਾਂ ਵਿਚ 75 ਨਵੇਂ ਪੋਲਿੰਗ ਸਟੇਸ਼ਨ ਸ਼ਾਮਲ ਕੀਤੇ ਜਾਣਗੇ, ਜਿਸ ਨਾਲ ਕੁੱਲ ਗਿਣਤੀ 1861 ਹੋ ਜਾਵੇਗੀ। ਇਸ ਤੋਂ ਇਲਾਵਾ 29 ਪੋਲਿੰਗ ਸਟੇਸ਼ਨਾਂ ਦੀ ਲੋਕੇਸ਼ਨ ਬਦਲੀ ਜਾਵੇਗੀ, ਜਦਕਿ 115 ਪੋਲਿੰਗ ਸਟੇਸ਼ਨਾਂ ਦੇ ਸਕੂਲਾਂ ਜਾਂ ਇਮਾਰਤਾਂ ਦੇ ਨਾਂਅ ਬਦਲਣ ਕਾਰਨ ਉਨ੍ਹਾਂ ਦੇ ਨਾਂਅ ਅਪਡੇਟ ਕੀਤੇ ਜਾਣਗੇ। ਇਸ ਸੰਬੰਧੀ ਡਰਾਫਟ ਤਜਵੀਜ਼ ਰਾਜਨੀਤਿਕ ਪਾਰਟੀਆਂ ਨੂੰ ਉਪਲਬਧ ਕਰਵਾ ਕੇ ਉਨ੍ਹਾਂ ਤੋਂ ਸੁਝਾਅ ਪ੍ਰਾਪਤ ਕੀਤੇ ਗਏ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰੈਸ਼ਨਲਾਈਜ਼ੇਸ਼ਨ ਦੌਰਾਨ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਤੌਰ ’ਤੇ ਕਿਸੇ ਵੀ ਪੋਲਿੰਗ ਸਟੇਸ਼ਨ ਨਾਲ 1,200 ਤੋਂ ਵੱਧ ਵੋਟਰ ਸੰਬੰਧਿਤ ਨਾ ਹੋਣ। ਇਸ ਮੌਕੇ ਏ. ਡੀ. ਸੀ. ਅਨੁਪ੍ਰਿਤਾ ਜੌਹਲ, ਭਾਰਤੀ ਜਨਤਾ ਪਾਰਟੀ ਵਲੋਂ ਰਜਨੀਸ਼ ਸ਼ੋਰੀ, ਸ਼੍ਰੋਮਣੀ ਅਕਾਲੀ ਦਲ ਵਲੋਂ ਅਮਰਿੰਦਰ ਸਿੰਘ ਬਜਾਜ ਤੇ ਅਨਮੋਲਦੀਪ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਮਹਿੰਦਰ ਸਿੰਘ ਤੇ ਨਰਿੰਦਰ ਸਿੰਘ ਸਮੇਤ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਤੇ ਹੋਰ ਪਤਵੰਤੇ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਈ.ਟੀ.ਓ. ਨੇ ਜੰਡਿਆਲਾ ਗੁਰੂ ’ਚ 9.31 ਕਰੋੜ ਦੀ ਲਾਗਤ ਨਾਲ ਬਣ ਰਹੀ ਸਾਈਡ ਡਰੇਨ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਕੁਲਬੀਰ ਸਿੰਘ ਖੈੜਾ ਕਾਂਗਰਸ ਦੇ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
Ad Position 24
No active advertisement