ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪੰਜਾਬੀ ’ਵਰਸਿਟੀ ਦੇ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਉਪ ਕੁਲਪਤੀ ਵਲੋਂ ਗਠਿਤ ਕਮੇਟੀ ਦੀ ਇਕੱਤਰਤਾ ਪੁਰਾਣੀ ਪਾਲਿਸੀ ਤਹਿਤ ਯੂਨੀਵਰਸਿਟੀ ਕਾਮਿਆਂ ਨੂੰ ਵਰਕਚਾਰਜ, ਐਡਹਾਕ ਦਾ ਲਾਭ ਦੇਵੇ ਯੂਨੀਵਰਸਿਟੀ ਪ੍ਰਸ਼ਾਸਨ-ਅਮਰਜੀਤ ਕੌਰ ਗਿੱਲ

Ad Position 21
No active advertisement
ਅਜੀਤ ਡੈਸਕ 15-07-2026

 ਪਟਿਆਲਾ, 13 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੱਚੇ ਕਾਮਿਆਂ ਨੂੰ ਵਰਕਚਾਰਜ, ਐਡਹਾਕ ਕਰਵਾਉਣ ਲਈ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਵਲੋਂ ਉਪ-ਕੁਲਪਤੀ ਜਗਦੀਪ ਸਿੰਘ ਨੂੰ ਦਿੱਤੇ ਪੱਤਰਾਂ ’ਤੇ ਵਿਚਾਰ ਕਰਨ ਹਿੱਤ ਗਠਿਤ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਕਰਵਾਈ ਗਈ। ਇਹ ਜਾਣਕਾਰੀ ਦਿੰਦਿਆਂ ਕਮੇਟੀ ਦੇ ਕਨਵੀਨਰ ਅਮਰਜੀਤ ਕੌਰ ਗਿੱਲ ਤੇ ਮੁਲਾਜ਼ਮ ਆਗੂ ਪ੍ਰਕਾਸ਼ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਮੇਟੀ ਦੇ ਚੇਅਰਮੈਨ ਡੀਨ ਅਕਾਦਮਿਕ ਮਾਮਲੇ ਨਾਲ ਮੀਟਿੰਗ ਉਪਰੰਤ ਕੱਚੇ ਕਾਮਿਆਂ ਨੂੰ ਵਰਕਚਾਰਜ, ਐਡਹਾਕ ਕਰਨ ਲਈ ਗੱਲਬਾਤ ਕੀਤੀ ਗਈ ਤਾਂ ਕਮੇਟੀ ਵਲੋਂ ਦੱਸਿਆ ਗਿਆ ਕਿ ਯੂਨੀਵਰਸਿਟੀ ਅਧੀਨ ਸੇਵਾਵਾਂ ਨਿਭਾ ਰਹੇ ਕੱਚੇ ਕਾਮਿਆਂ ਦਾ ਡਾਟਾ ਇਕੱਤਰ ਕਰਨ ਸੰਬੰਧੀ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਅਮਰਜੀਤ ਕੌਰ ਗਿੱਲ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਹਿਲਾਂ ਵੀ ਯੂਨੀਵਰਸਿਟੀ ਅਧੀਨ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਪੱਕੇ ਕਰਨ ਸੰਬੰਧੀ ਪਾਲਿਸੀ ਬਣਾਈਂ ਗਈ ਸੀ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਕੱਚੇ ਕਾਮਿਆਂ ਨੂੰ ਬਹੁਤ ਹੀ ਘੱਟ ਤਨਖਾਹਾਂ ’ਤੇ ਗੁਜ਼ਾਰਾ ਕਰਨਾ ਪੈ ਰਿਹਾ ਹੈ। ਬਰਾਬਰ ਕੰਮ ਬਰਾਬਰ ਤਨਖਾਹ ਦਾ ਹੱਕ ਹਰ ਕਰਮਚਾਰੀ ਨੂੰ ਮਿਲਣਾ ਚਾਹੀਦਾ ਹੈ। ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਇਕੱਤਰ ਹੋਏ ਸਫ਼ਾਈ ਸੇਵਕਾਂ, ਸੇਵਾਦਾਰਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਵਰਕਚਾਰਜ ਤੇ ਐਡਹਾਕ ਕਰਨ ਸੰਬੰਧੀ ਮੰਗਾਂ ਨੂੰ ਗੰਭੀਰਤਾ ਨਾਲ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਕੱਤਰਤਾ ਦੌਰਾਨ ਕਨਵੀਨਰ ਕੁਲਦੀਪ ਸਿੰਘ, ਗੁਰਤੇਜ ਸਿੰਘ, ਰਾਜੇਸ਼ ਗੱਗੂ, ਜਤਿੰਦਰ ਸਿੰਘ ਕਾਲਾ, ਇਕਬਾਲ, ਅਜੇ ਅਰੋੜਾ ਸਮੇਤ ਵੱਡੀ ਗਿਣਤੀ ਵਿਚ ਕੱਚੇ ਕਾਮੇ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਉੱਚ-ਪੱਧਰੀ ਅਕਾਦਮਿਕ ਮਾਹੌਲ ਸਦਕਾ ਵਿਦਿਆਰਥੀ ਲੈ ਰਹੇ ਹਨ ਦਿਲਚਸਪੀ-ਡਾ. ਜਗਦੀਪ ਸਿੰਘ ਅਗਲੀ ਖ਼ਬਰ ‘ਆਪ’ ਦੇ ਵਲੰਟੀਅਰਾਂ ਨੇ 2027 ’ਚ ਸਰਕਾਰ ਬਣਾਉਣ ਦਾ ਬਿਗਲ ਵਜਾਇਆ-ਬਲਤੇਜ ਪਨੂੰ , ਹਰਪਾਲ ਜੁਨੇਜਾ
Ad Position 24
No active advertisement