ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਐਸ. ਡੀ. ਕੇ. ਐਸ. ਪਿੰਗਲਾ ਆਸ਼ਰਮ ਪਹੁੰਚ ਕੇ ਮੇਅਰ ਨੇ ਮਨਾਇਆ ਜਨਮ ਦਿਵਸ

Ad Position 21
No active advertisement
ਅਜੀਤ ਡੈਸਕ 14-07-2026

 ਪਟਿਆਲਾ, 13 ਜੁਲਾਈ (ਅ.ਸ. ਆਹਲੂਵਾਲੀਆ)-ਪਟਿਆਲਾ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਨੇ ਆਪਣਾ ਜਨਮ ਦਿਵਸ ਇਸ ਵਾਰ ਸਮਾਜ ਸੇਵਾ ਦੀ ਭਾਵਨਾ ਨਾਲ ਰਾਜਪੁਰਾ ਰੋਡ ਸਥਿਤ ਐਸ. ਡੀ. ਕੇ. ਐਸ. ਪਿੰਗਲਾ ਆਸ਼ਰਮ ਵਿਚ ਜਾ ਕੇ ਮਨਾਇਆ। ਇਸ ਮੌਕੇ ਪਟਿਆਲੇ ਦੀਆਂ ਕਈ ਸਿਰਮੋਰ ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਤੇ ਸ਼ਹਿਰ ਦੇ ਪਤਵੰਤੇ ਲੋਕ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਆਸ਼ਰਮ ਵਿਚ ਰਹਿ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਬਜੁਰਗਾਂ ਨਾਲ ਸਮਾਂ ਬਿਤਾਇਆ ਅਤੇ ਉਨ੍ਹਾਂ ਨਾਲ ਜਨਮ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਮੇਅਰ ਕੁੰਦਨ ਗੋਗੀਆ ਨੇ ਆਸ਼ਰਮ ਦੇ ਪ੍ਰਬੰਧਕਾਂ, ਸਟਾਫ ਅਤੇ ਉੱਥੇ ਰਹਿ ਰਹੇ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਲੋੜਾਂ ਅਤੇ ਸੁਵਿਧਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਖੁਸ਼ੀਆਂ ਵਿਚ ਸ਼ਾਮਿਲ ਕਰਨਾ ਅਤੇ ਲੋੜਵੰਦਾਂ ਦਾ ਸਾਥ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਨਮ ਦਿਵਸ ਵਰਗੇ ਖ਼ਾਸ ਮੌਕਿਆਂ ਨੂੰ ਸਿਰਫ਼ ਨਿੱਜੀ ਜਸ਼ਨ ਤੱਕ ਸੀਮਤ ਰੱਖਣ ਦੀ ਬਜਾਏ ਸਮਾਜ ਦੀ ਭਲਾਈ ਲਈ ਸਮਰਪਿਤ ਕਰਨਾ ਇਕ ਚੰਗੀ ਸੋਚ ਹੈ। ਇਸ ਮੌਕੇ ਮੇਅਰ ਨੇ ਕਿਹਾ ਕਿ ਜਨਮ ਦਿਵਸ ਨੂੰ ਲੋੜਵੰਦਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨਾਲ ਮਨਾਉਣਾ ਇਕ ਪ੍ਰੇਰਨਾਦਾਇਕ ਕਦਮ ਹੈ। ਮੇਅਰ ਕੁੰਦਨ ਗੋਗੀਆ ਦੇ ਇਸ ਸਾਦਗੀ ਭਰੇ ਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਜਨਮ ਦਿਵਸ ਸਮਾਗਮ ਨੇ ਇਹ ਸੰਦੇਸ਼ ਦਿੱਤਾ ਕਿ ਅਸਲ ਖੁਸ਼ੀ ਦੂਜਿਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਅਤੇ ਸਮਾਜ ਦੇ ਲੋੜਵੰਦ ਵਰਗਾਂ ਨਾਲ ਆਪਣੀਆਂ ਖੁਸ਼ੀਆਂ ਸਾਂਝੀਆਂ ਕਰਨ ਵਿਚ ਹੀ ਹੈ।

Ad Position 22
No active advertisement
ਪਿਛਲੀ ਖ਼ਬਰ ਲਾਡਪੁਰ ਦੇ ਲਾਪਤਾ ਨੌਜਵਾਨ ਦਾ ਕਤਲ, ਲਾਸ਼ ਨਹਿਰ ’ਚ ਸੁੱਟੀ * ਪ੍ਰੇਮ ਸੰਬੰਧਾਂ ਦੀ ਰੰਜਿਸ਼ ਬਣੀ ਵਜ੍ਹਾ, ਮੁੱਖ ਮੁਲਜ਼ਮ ਗ੍... ਅਗਲੀ ਖ਼ਬਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਪਰਮਜੀਤ ਸਿੰਘ ਨੂੰ ਕੀਤਾ ਸਨਮਾਨਿਤ
Ad Position 24
No active advertisement