11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸਕੂਲਾਂ ਦੇ ਬਿਜਲੀ ਕੁਨੈਕਸ਼ਨ ਕੱਟਣਾ ਬਹੁਤ ਨਿੰਦਣਯੋਗ ਕਾਰਵਾਈ- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

Ad Position 21
No active advertisement
ਅਜੀਤ ਡੈਸਕ 15-07-2026
ਸਮਾਣਾ, 14 ਜੁਲਾਈ (ਪ੍ਰੀਤਮ ਸਿੰਘ ਨਾਗੀ)-ਇੱਕ ਪਾਸੇ ਦਾ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਵੱਡੇ ਵੱਡੇ ਨਾਅਰੇ ਲਗਾ ਰਹੀ ਹੈ ਜਦੋਂ ਕਿ ਦੂਜੇ ਪਾਸੇ ਸਰਕਾਰੀ ਸਕੂਲਾਂ ਅੰਦਰ ਧੜਾਧੜ ਬਿਜਲੀ ਦੇ ਕਨੈਕਸ਼ਨ ਕੱਟ ਕੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗਰਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਅੰਦਰ ਲਗਾਤਾਰ ਸਰਕਾਰੀ ਸਕੂਲਾਂ ਦੇ ਬਿਜਲੀ ਕਨੈਕਸ਼ਨ ਕੱਟੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਸਮਾਣੇ ਦੇ ਅੰਦਰ ਬੀਪੀਈਓ ਦਫਤਰ ਸਮਾਣਾ -2 ਦੇ ਨਾਲ ਨਾਲ ਹੋਰ ਕਈ ਸਕੂਲ ਦਸ਼ਮੇਸ਼ ਨਗਰ, ਆਨੰਦ ਕਲੋਨੀ, ਅਸਰਪੁਰ, ਦੁਲਬਾ, ਪ੍ਰਤਾਪਗੜ੍ਹ, ਮੰਝਾਲ , ਬਲਬੇੜਾ ਸਕੂਲ ਦੇ ਬਿਜਲੀ ਦੇ ਕਨੈਕਸ਼ਨ ਕੱਟੇ ਗਏ। ਭਰ ਗਰਮੀ ਵਿੱਚ ਬੱਚੇ ਪੜ੍ਹਨ ਲਈ ਤੇ ਅਧਿਆਪਕ ਪੜ੍ਹਾਉਣ ਲਈ ਮਜਬੂਰ ਹੋਏ। ਇੱਕ ਪਾਸੇ ਤਾਂ ਸਰਕਾਰ ਵੱਡੇ ਵੱਡੇ ਬੈਨਰ ਲਗਾ ਕੇ ਸਿੱਖਿਆ ਕ੍ਰਾਂਤੀ ਦੇ ਨਾਅਰੇ ਲਗਾ ਰਹੀ ਹੈ ਦੂਜੇ ਪਾਸੇ ਸਕੂਲਾਂ ਅੰਦਰ ਬੱਚਿਆਂ ਨੂੰ ਪੜ੍ਹਨ ਲਈ ਵਧੀਆ ਮਾਹੌਲ ਵੀ ਨਹੀਂ ਮਿਲ ਰਿਹਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਦੇਣ ਵਾਲੀਆਂ ਸਹੂਲਤਾਂ ਤੋਂ ਬਿਲਕੁਲ ਮੁਨਕਰ ਹੋ ਚੁੱਕੀ ਹੈ । ਪੰਜਾਬ ਦੇ ਸਿੱਖਿਆ ਮੰਤਰੀ ਆਪਣੇ ਸਿੱਖਿਆ ਮਹਿਕਮੇ ਨੂੰ ਭੁੱਲ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸਕੂਲਾਂ ਅੰਦਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਬਿਜਲੀ ਦੀਆਂ ਵਧੀਆ ਸਹੂਲਤ ਲਈ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬਿਜਲੀ ਦੇ ਬਿਲਾਂ ਨੂੰ ਭਰਨ ਦਾ ਕੋਈ ਵੀ ਪ੍ਰਬੰਧ ਨਹੀਂ ਹੈ। ਪਹਿਲਾਂ ਪਹਿਲ ਇਹ ਬਿਜਲੀ ਦੇ ਬਿੱਲ ਪੰਚਾਇਤਾਂ ਦੁਆਰਾ ਭਰਾਏ ਜਾਂਦੇ ਸਨ ਪਰ ਹੁਣ ਕੋਈ ਵੀ ਬਿਜਲੀ ਦੇ ਬਿਲ ਕਿਸੇ ਤਰ੍ਹਾਂ ਦਾ ਭਰਵਾਉਣ ਦਾ ਕੋਈ ਹੀਲਾ ਨਹੀਂ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਦਾ ਸਰਕਾਰੀ ਸਕੂਲਾਂ ਫਾਈਲ ਪ੍ਰਤੀ ਇਹੀ ਰਵੱਈਆ ਰਿਹਾ ਤਾਂ ਆਉਂਦੇ ਦਿਨਾਂ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਇੱਕ ਵੱਡਾ ਅੰਦੋਲਨ ਸਰਕਾਰ ਵਿਰੁੱਧ ਛੇੜਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਹਮੇਸ਼ਾ ਆਪਣੇ ਵਰਕਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ-ਮਨਿੰਦਰਜੀਤ ਸਿੰਘ ਵਿੱਕੀ ਘਨੌਰ ਅਗਲੀ ਖ਼ਬਰ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਐਸ.ਐਮ.ਓ. ਨਾਭਾ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24