11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਆਤਮਾ ਅਮਰ ਹੈ - ਅੰਗਾਂ ਨੂੰ ਅਮਰ ਕਰੋ - ਡਾ. ਬ੍ਰਿਜੇਸ਼ ਸਿੰਘ

Ad Position 21
No active advertisement
ਅਜੀਤ ਡੈਸਕ 15-07-2026
ਬਨੂੜ, 14 ਜੁਲਾਈ (ਭੁਪਿੰਦਰ ਸਿੰਘ)-ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਦੀ ਅਗਵਾਈ ਹੇਠ ਸੀ.ਐਚ.ਸੀ. ਕਾਲੋ ਮਾਜਰਾ ਦੇ ਸਮੂਹ ਸਟਾਫ ਅਤੇ ਮਰੀਜ਼ਾਂ ਵਲੋਂ ਅੰਗ ਦਾਨ ਕਰਨ ਦੀ ਸਹੁੰ ਚੁੱਕੀ ਗਈ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਬ੍ਰਿਜੇ਼ਸ਼ ਸਿੰਘ ਨੇ ਦੱਸਿਆ ਕਿ ‘ਅੰਗ ਦਾਨ’ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕਰਨ ਦਾ ਮੁੱਖ ਉਦੇਸ਼ ਆਮ ਲੋਕਾਂ ਵਿਚ ਅੰਗ ਦਾਨ ਸੰਬੰਧੀ ਵਧੇਰੇ ਜਾਗਰੂਕਤਾ ਲਿਆਉਣਾ ਅਤੇ ਉਨ੍ਹਾਂ ਨੂੰ ਅੰਗ ਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਜਾਗਰੂਕਤਾ ਦੀ ਘਾਟ ਕਾਰਨ ਅੰਗ ਦਾਨ ਨੂੰ ਲੈ ਕੇ ਲੋਕਾਂ ਦੇ ਮਨਾਂ ਵਿਚ ਮਿੱਥ ਅਤੇ ਕਈ ਤਰ੍ਹਾਂ ਦੇ ਡਰ ਹਨ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨੂੰ “ਆਤਮਾ ਅਮਰ ਹੈ - ਅੰਗਾਂ ਨੂੰ ਅਮਰ ਕਰੋ” ਦਾ ਸੁਨੇਹਾ ਦਿੰਦਿਆਂ ਵੱਧ ਤੋਂ ਵੱਧ ਅੰਗ ਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਅਮਰਜੀਤ ਸਿੰਘ ਨੇ ਹਸਪਤਾਲ ਵਿਚ ਹਾਜ਼ਰ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਬ ਪੋਰਟਲ ’ਤੇ ਡਿਜੀਟਲ ਸਹੁੰ ਚੁੱਕੀ ਜਾ ਸਕਦੀ ਹੈ। ਇਹ ਇੱਕ ਸਵੈ-ਇੱਛਤ ਗਤੀਵਿਧੀ ਹੈ, ਸਾਨੂੰ ਇਸ ਬਾਰੇ ਜਾਗਰੂਕਤਾ ਪੈਦਾ ਕਰਕੇ ਅੰਗ ਦਾਨ ਨੂੰ ਉਤਸਾਹਿਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਲਿੰਕ ਨੂੰ ਵਟਸਐਪ ਸਮੂਹਾਂ ਰਾਹੀਂ ਵੱਖ-ਵੱਖ ਸਿਹਤ ਸੰਭਾਲ ਸਹੂਲਤਾਂ ਵਿਚ ਕੰਮ ਕਰਨ ਵਾਲੇ ਸਾਰੇ ਸਟਾਫ ਨਾਲ ਸਾਂਝਾ ਕਰਕੇ ਅੰਗ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦਿਲ, ਜਿਗਰ, ਗੁਰਦੇ, ਪ੍ਰੈਨਕ੍ਰੀਅਸ, ਫੇਫੜੇ ਅਤੇ ਅੱਖਾਂ ਦਾਨ ਕਰਨ ਤਾਂ ਜੋ ਲੋੜਵੰਦ ਲੋਕਾਂ ਦੀ ਜ਼ਿੰਦਗੀ ਦਾ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਦਾਨ ਕੀਤੇ ਸਿਹਤਮੰਦ ਅੰਗਾਂ ਨੂੰ ਲੋੜਵੰਦ ਵਿਅਕਤੀ ਵਿਚ ਟ੍ਰਾਂਸਪਲਾਂਟ ਕਰਕੇ ਉਸ ਦਾ ਜੀਵਨ ਬਚਾਅ ਸਕਦੇ ਹਾਂ। ਇਸ ਮੌਕੇ ਬੀ.ਈ.ਈ ਮੋਨਿਕਾ ਨੇ ਸਮੂਹ ਆਸ਼ਾ ਵਰਕਰਾਂ ਰਾਹੀਂ ਅੰਗ ਦਾਨ ਸੰਬੰਧੀ ਜ਼ਮੀਨੀ ਪੱਧਰ ਤੇ ਵੱਧ ਤੋਂ ਵੱਧ ਜਾਗਰੂਕਤਾ ਲਿਆਉਣ ਲਈ ਕਿਹਾ ਤਾਂ ਜੋ ਆਮ ਲੋਕ ਆਪ ਅੱਗੇ ਆ ਕੇ ਸਿਹਤ ਵਿਭਾਗ ਨੂੰ ਸਹਿਯੋਗ ਦਿੰਦਿਆਂ ਹੋਇਆਂ ਅੰਗ ਦਾਨ ਕਰਨ।
Ad Position 22
No active advertisement
ਪਿਛਲੀ ਖ਼ਬਰ ਯੂਥ ਆਗੂ ਜੱਸਾ ਖੋਖ ਨੇ ਕੀਤੀ ਪਾਰਟੀ ਪ੍ਰਧਾਨ ਬਾਦਲ ਨਾਲ ਮੁਲਾਕਾਤ ਅਗਲੀ ਖ਼ਬਰ ਐਲ.ਏ.ਡੀ.ਸੀ. ਨੀਤੀ ਦੇ ਵਿਰੋਧ ਵਿਚ ‘ਨੋ ਵਰਕ’ ਅਣਮਿੱਥੇ ਸਮੇਂ ਲਈ ਜਾਰੀ
Ad Position 24