11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਦਮ ਤੋੜਿਆ

Ad Position 21
No active advertisement
ਅਜੀਤ ਡੈਸਕ 15-07-2026
ਸਮਾਣਾ, 14 ਜੁਲਾਈ (ਸਾਹਿਬ ਸਿੰਘ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਦਮ ਤੋੜਨਾ ਸ਼ੁਰੂ ਕਰ ਦਿੱਤਾ ਹੈ। ਬਿੱਲ ਨਾ ਭਰੇ ਜਾਣ ਕਾਰਨ ਐਲੀਮੈਂਟਰੀ ਸਕੂਲ ਆਨੰਦ ਕਲੋਨੀ ਸਮਾਣਾ, ਬਲਾਕ ਸਿੱਖਿਆ ਅਫ਼ਸਰ 2 ਅਤੇ 3 ਸਮਾਣਾ ਦੇ ਦਫ਼ਤਰਾਂ ਦੇ ਬਿਜਲੀ ਬਿੱਲ ਨਾ ਭਰੇ ਜਾਣ ਕਾਰਨ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਐਲੀਮੈਂਟਰੀ ਸਕੂਲ ਆਨੰਦ ਕਲੋਨੀ ਦੇ ਅਧਿਆਪਕਾਂ ਅਤੇ ਬੱਚਿਆਂ ਦਾ ਗਰਮੀ ਨਾਲ ਬੁਰਾ ਹਾਲ ਹੈ। ਹੁੰਮਸ ਅਤੇ ਗਰਮੀ ਨਾਲ ਸਟਾਫ਼ ਅਤੇ ਬੱਚੇ ਤ੍ਰਾਹ ਤ੍ਰਾਹ ਕਰ ਰਹੇ ਹਨ। ਸਕੂਲ ਵਿਚ ਇੰਨਵਰਟਰ ਵਗੈਰਾ ਦਾ ਪ੍ਰਬੰਧ ਵੀ ਨਹੀਂ ਹੈ। ਉੱਧਰ ਬਲਾਕ ਸਿੱਖਿਆ ਅਫ਼ਸਰ 2 ਅਤੇ 3 ਸਮਾਣਾ ਦੇ ਦਫ਼ਤਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣ ਕਾਰਨ ਕੰਮ ਕਰਨ ਵਾਲੇ ਸਟਾਫ਼ ਦਾ ਬੁਰਾ ਹਾਲ ਹੈ। ਕੁਨੈਕਸ਼ਨ ਕੱਟੇ ਜਾਣ ਬਾਰੇ ਪਾਵਰਕਾਮ ਦੇ ਉਪ ਮੰਡਲ ਅਫ਼ਸਰ ਸ਼ਹਿਰੀ ਸਮਾਣਾ ਸੁਖਰਾਜ ਸਿੰਘ ਨੇ ਦੱਸਿਆ ਕਿ ਸਕੂਲਾਂ ਅਤੇ ਸਿੱਖਿਆ ਅਫ਼ਸਰ ਦੇ ਦਫ਼ਤਰਾਂ ਵਿਚ ਚਿੱਪ ਵਾਲੇ ਮੀਟਰ ਹਨ। ਬਿੱਲ ਨਾ ਭਰਨ ਕਾਰਨ ਆਟੋਮੈਟਿਕ ਹੀ ਬਿਜਲੀ ਕੁਨੈਕਸ਼ਨ ਕੱਟੇ ਜਾਂਦੇ ਹਨ। ਉਨ੍ਹਾਂ ਨੇ 1 ਜੁਲਾਈ ਨੂੰ ਪੱਤਰ ਲਿਖ ਕੇ ਅਤੇ ਮੈਸੇਜ ਭੇਜ ਕੇ ਸੰਬੰਧਿਤ ਬਲਾਕ ਸਿੱਖਿਆ ਅਫ਼ਸਰਾਂ ਨੂੰ ਜਾਣੂੰ ਕਰਵਾਇਆ ਗਿਆ ਸੀ ਪਰ ਉਨ੍ਹਾਂ ਨੇ ਪ੍ਰਵਾਹ ਨਹੀਂ ਕੀਤੀ। ਬਲਾਕ ਸਿੱਖਿਆ ਅਫ਼ਸਰ ਗੁਰਪ੍ਰੀਤ ਸਿੰਘ ਨੇ ਉਕਤ ਬਿਜਲੀ ਕੁਨੈਕਸ਼ਨ ਕੱਟੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਆਖਿਆ ਕਿ ਉਹ ਪਾਵਰਕਾਮ ਤੋਂ ਬਿੱਲ ਬਣਵਾਉਣ ਜਾ ਰਹੇ ਹਨ। ਉਸ ਤੋਂ ਬਾਅਦ ਹੀ ਬਿੱਲ ਦਾ ਪ੍ਰਬੰਧ ਹੋ ਸਕਦਾ ਹੈ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਲਈ ਇਨਵਰਟਰ ਵਗੈਰਾ ਦਾ ਪ੍ਰਬੰਧ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੈਰ ਕਰਦੇ ਵਿਅਕਤੀ ਦੀ ਹਾਦਸੇ ’ਚ ਮੌਤ ਅਗਲੀ ਖ਼ਬਰ ਮਨਜੀਤ ਸਿੰਘ ਅਰਨੋਂ ਪ੍ਰਨੀਤ ਕੌਰ ਅਤੇ ਬੀਬਾ ਜੈਇੰਦਰ ਕੌਰ ਦੀ ਅਗਵਾਈ ਵਿਚ ਭਾਜਪਾ ਵਿਚ ਹੋਏ ਸ਼ਾਮਿਲ
Ad Position 24