10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਟੀਮ ਤੇਜਿੰਦਰ ਮਹਿਤਾ ਵਲੋਂ “ਮੇਰਾ ਮਾਣ ਭਗਵੰਤ ਮਾਨ” ਜਨ ਸੰਪਰਕ ਮੁਹਿੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 15-07-2026
ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਸਰਪ੍ਰਸਤੀ ਹੇਠ ਟੀਮ ਤੇਜਿੰਦਰ ਮਹਿਤਾ ਵਲੋਂ “ਮੇਰਾ ਮਾਣ ਭਗਵੰਤ ਮਾਨ” ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਚੇਅਰਮੈਨ ਮਹਿਤਾ ਅਤੇ ਟੀਮ ਮੈਂਬਰਾਂ ਨੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਇਸ ਉਪਰੰਤ ਕਿਲ੍ਹਾ ਚੌਕ ਸਥਿਤ ਸ਼ਿਵ ਮੰਦਰ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਗੁਰਨੇਕ ਭੱਟੀ ਤੋਂ ਨਾਰੀਅਲ ਤੋੜਵਾ ਕੇ ਮੁਹਿੰਮ ਦਾ ਵਿਧੀਵਤ ਆਗਾਜ਼ ਕੀਤਾ ਗਿਆ। ਮੁਹਿੰਮ ਦੇ ਪਹਿਲੇ ਪੜਾਅ ਤਹਿਤ ਚੇਅਰਮੈਨ ਮਹਿਤਾ ਅਤੇ ਟੀਮ ਮੈਂਬਰਾਂ ਨੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਰੂ-ਬ-ਰੂ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਪ੍ਰਕਾਸ਼ਿਤ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਬੁਕਲੈਟ ਅਤੇ ਜਨ-ਜਾਗਰੂਕਤਾ ਪੰਫਲੈਟ ਵੰਡੇ। ਇਸ ਦੌਰਾਨ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਵਿਰੋਧੀ ਕਦਮਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਸੰਬੰਧੀ ਜਾਣਕਾਰੀ ਵੀ ਦਿੱਤੀ ਗਈ।
ਚੇਅਰਮੈਨ ਮਹਿਤਾ ਨੇ ਕਿਹਾ ਕਿ ਇਸ ਜਨ ਸੰਪਰਕ ਮੁਹਿੰਮ ਦਾ ਉਦੇਸ਼ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਸਿੱਧੇ ਲੋਕਾਂ ਤੱਕ ਪਹੁੰਚਾਉਣਾ, ਉਨ੍ਹਾਂ ਨਾਲ ਸੰਵਾਦ ਸਥਾਪਤ ਕਰਨਾ ਅਤੇ ਲੋਕਾਂ ਦੇ ਸੁਝਾਅ ਪ੍ਰਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਨਿਰੰਤਰ ਸੰਪਰਕ ਹੀ ਜਨ ਸੇਵਾ ਦੀ ਸਭ ਤੋਂ ਵੱਡੀ ਤਾਕਤ ਹੈ। ਇਸੇ ਸੋਚ ਨਾਲ ਪਹਿਲੇ ਪੜਾਅ ਵਿਚ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿਚ ਜਨ ਸੰਪਰਕ ਕੀਤਾ ਜਾ ਰਿਹਾ ਹੈ, ਜਦਕਿ ਆਉਣ ਵਾਲੇ ਦਿਨਾਂ ਵਿਚ ਇਹ ਮੁਹਿੰਮ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅਤੇ ਰਿਹਾਇਸ਼ੀ ਇਲਾਕਿਆਂ ਤੱਕ ਵੀ ਪਹੁੰਚਾਈ ਜਾਵੇਗੀ। ਟੀਮ ਮੈਂਬਰਾਂ ਮਹਿੰਦਰ ਮੋਹਨ ਸਿੰਘ, ਨਿਰਮਲ ਝਨੇੜੀ, ਰਵਿੰਦਰ ਸਿੰਗਲਾ, ਐਸ.ਕੇ. ਤਨੇਜਾ, ਅਮਿਤ ਨਰੂਲਾ ਅਤੇ ਮੋਹਿਤ ਗੁਪਤਾ ਨੇ ਕਿਹਾ ਕਿ ਟੀਮ ਤੇਜਿੰਦਰ ਮਹਿਤਾ ਵੱਖ-ਵੱਖ ਧਰਮਾਂ, ਜਾਤਾਂ, ਵਰਗਾਂ ਅਤੇ ਵਿਚਾਰਧਾਰਾਵਾਂ ਨਾਲ ਸੰਬੰਧਿਤ ਲੋਕਾਂ ਦਾ ਸਾਂਝਾ ਮੰਚ ਹੈ, ਜੋ ਚੇਅਰਮੈਨ ਮਹਿਤਾ ਦੀ ਲੋਕਾਂ ਨਾਲ ਜੁੜੀ ਕਾਰਜਸ਼ੈਲੀ ਅਤੇ ਸਕਾਰਾਤਮਕ ਸੋਚ ਤੋਂ ਪ੍ਰੇਰਿਤ ਹੋ ਕੇ ਲੋਕ ਸੇਵਾ ਅਤੇ ਜਨ-ਜਾਗਰੂਕਤਾ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਟੀਮ ਦਾ ਉਦੇਸ਼ ਸਕਾਰਾਤਮਕ ਰਾਜਨੀਤੀ ਨੂੰ ਉਤਸ਼ਾਹਿਤ ਕਰਨਾ, ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਚੇਅਰਮੈਨ ਮਹਿਤਾ ਨੂੰ ਪਟਿਆਲਾ ਦੀ ਸੇਵਾ ਵਿਚ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਲੋਕਾਂ ਦਾ ਸਹਿਯੋਗ ਇਕੱਠਾ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਕੰਬੋਜ ਨੇ ਕਰਾਲਾ ਦੇ ਵਸਨੀਕਾਂ ਨਾਲ ਧੱਕੇਸ਼ਾਹੀ ਵਿਰੁੱਧ ਡਟ ਕੇ ਸਾਥ ਦੇਣ ਦਾ ਕੀਤਾ ਐਲਾਨ ਅਗਲੀ ਖ਼ਬਰ ਪਿੰਡ ਦੀ ਨਸ਼ਾ ਰੋਕੂ ਸਭਾ ਨੇ ਸਕੂਲ ਵੈਨ ਡਰਾਈਵਰ ਨੂੰ ਚਿੱਟੇ ਸਮੇਤ ਕਾਬੂ ਕਰ ਕੀਤਾ ਪੁਲਿਸ ਹਵਾਲੇ
Ad Position 24