17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਕਾਲਰਜ਼ ਸਕੂਲ ’ਚ ਮਿਸ਼ਨ ਹਰਿਆਲੀ ਦੀ ਸ਼ੁਰੂਆਤ 2500 ਬੂਟੇ ਲਗਾਉਣ ਦਾ ਮਿੱਥਿਆ ਟੀਚਾ- ਚੇਅਰਮੈਨ ਤਰਸੇਮ ਜੋਸ਼ੀ

Ad Position 21
No active advertisement
ਅਜੀਤ ਡੈਸਕ 16-07-2026
ਰਾਜਪੁਰਾ, 15 ਜੁਲਾਈ (ਜੀ.ਪੀ. ਸਿੰਘ)-ਕੁਦਰਤੀ ਵਾਤਾਵਰਨ ਦੀ ਸੁਰੱਖਿਆ ਲਈ ਅਤੇ ਆਪਣੇ ਦੁਆਲੇ ਹਰਿਆਲੀ ਵਧਾਉਣ ਦੇ ਲਈ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਮਿਸ਼ਨ ਹਰਿਆਲੀ ਦੇ ਤਹਿਤ ਸ਼ੁਰੂ ਕੀਤੀ ਗਈ। ਇਸ ਸੰਬੰਧੀ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਨੇ ਦੱਸਿਆ ਕਿ ਮਿਸ਼ਨ ਹਰਿਆਲੀ ਮੁਹਿੰਮ ਤਹਿਤ ਸਕਾਲਰਜ਼ ਪਬਲਿਕ ਸਕੂਲ ਵਿਖੇ ਉਨ੍ਹਾਂ ਸਮੇਤ ਸਕੂਲ ਦੀ ਡਾਇਰੈਕਟਰ ਸੁਦੇਸ਼ ਜੋਸ਼ੀ ਅਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਸਮੇਤ 2500 ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਸਾਰੇ ਇਹਨਾਂ ਪੌਦਿਆਂ ਦਾ ਧਿਆਨ ਵੀ ਰੱਖਣਗੇ। ਇਸ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਅਤੇ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਸਕੂਲ ’ਚ ਪੌਦਾ ਲਗਾ ਕੇ ਕੀਤੀ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਪੌਦੇ ਸਕੂਲ ਵਿਚ ਅਤੇ ਆਪਣੇ ਘਰਾਂ ਦੇ ਆਲੇ ਦੁਆਲੇ ਵੀ ਲਗਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਰਾਜਪੁਰਾ ਦੇ ਰਿਸ਼ਵਾ ਦੇ ਸਾਰੇ ਸਕੂਲ ਇਸ ਮਿਸ਼ਨ ਵਿਚ ਭਾਗ ਲੈਣਗੇ ਅਤੇ ਇਸ ਮੁਹਿਮ ਦਾ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਪ੍ਰਸ਼ੰਸ਼ਾਂ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸਕੂਲ ਦੀ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਪੌਦੇ ਲਗਾਉਣ ਦੇ ਲਈ ‘ਚਲੋ ਪੌਦੇ ਲਗਾਓ ਧਰਤੀ ਮਾਂ ਦੇ ਨਾਂ’ ਦਿੰਦਿਆਂ ਹੋਇਆ ਕਿਹਾ ਕਿ ਹਰੇਕ ਵਿਅਕਤੀ ਨੂੰ ਇਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ। ਹਰੇਕ ਵਿਅਕਤੀ ਦੁਆਰਾ ਲਗਾਏ ਗਏ ਪੌਦੇ ਵਾਤਵਰਣ ਨੂੰ ਸ਼ੁੱਧ ਰੱਖਣ ਦੇ ਵਿਚ ਮਦਦ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਡਕੌਦਾ ਤੇ ਸ਼ਾਹਪੁਰ ਤੋਂ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ... ਅਗਲੀ ਖ਼ਬਰ ‘ਸਤਲੁਜ’ ਫ਼ਿਲਮ ਦੀ ਚਰਚਾ ਨਾਲੋਂ ਜ਼ਰੂਰੀ ਹੈ ਇਹ ਪਤਾ ਕਰਨਾ ਕਿ ਜਸਵੰਤ ਸਿੰਘ ਖਾਲੜਾ ਦੇ ਕਾਤਲ ਕਿੱਥੇ ਹਨ- ਕ੍ਰਿਸ਼ਨ ਸਿੰਘ ਸ...
Ad Position 24