10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਲੀਵ ਇਨਕੈਸ਼ਮੈਂਟ ਦੇ ਬਕਾਏ ਦੀ ਤੀਜੀ ਕਿਸ਼ਤ ਵਜੋਂ 35 ਲੱਖ ਰੁਪਏ ਜਾਰੀ, ਕਰੀਬ 100 ਪੈਨਸ਼ਨਰਾਂ ਨੂੰ ਮਿਲੇਗਾ ਲਾਭ-ਮੇਅਰ ਕੁੰਦਨ ਗੋਗੀਆ

Ad Position 21
No active advertisement
ਅਜੀਤ ਡੈਸਕ 17-07-2026
ਪਟਿਆਲਾ, 16 ਜੁਲਾਈ (ਅ. ਸ. ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਨੇ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਵੈਲਫੇਅਰ ਵੱਲ ਵੱਡਾ ਕਦਮ ਚੁੱਕਦਿਆਂ ਲੀਵ ਐਨਕੈਸ਼ਮੈਂਟ ਦੇ ਬਕਾਏ ਦੀ ਤੀਜੀ ਕਿਸ਼ਤ ਵਜੋਂ ਕੁੱਲ 35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਰਕਮ ਸ਼ਹਿਰ ਦੇ ਕਰੀਬ 100 ਪੈਨਸ਼ਨਰਾਂ ਦੇ ਬੈਂਕ ਖਾਤਿਆਂ ਵਿਚ ਸਿੱਧੀ ਜਮ੍ਹਾਂ ਕਰਵਾਈ ਜਾਵੇਗੀ, ਜਿਸ ਨਾਲ ਲੰਬੇ ਸਮੇਂ ਤੋਂ ਆਪਣੀ ਬਕਾਇਆ ਰਕਮ ਦੀ ਉਡੀਕ ਕਰ ਰਹੇ ਸੇਵਾਮੁਕਤ ਮੁਲਾਜ਼ਮਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ। ਮੇਅਰ ਕੁੰਦਨ ਗੋਗੀਆ ਨੇ ਇਸ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੇ ਇਸ ਰਾਸ਼ੀ ਦੇ ਭੁਗਤਾਨ ਲਈ ਕਿਸੇ ਵੀ ਬਾਹਰੀ ਸਰਕਾਰੀ ਗ੍ਰਾਂਟ ਜਾਂ ਕਰਜ਼ੇ ’ਤੇ ਨਿਰਭਰਤਾ ਨਹੀਂ ਜਤਾਈ, ਬਲਕਿ ਨਿਗਮ ਨੇ ਵਿੱਤੀ ਸੂਝ-ਬੂਝ ਵਰਤਦਿਆਂ ਇਸ ਨੂੰ ਆਪਣੇ ਨਿੱਜੀ ਸਰੋਤਾਂ ਰਾਹੀਂ ਇਕੱਠਾ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੈਨਸ਼ਨਰਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ਅਤੇ ਬਾਕੀ ਬਕਾਇਆ ਰਕਮਾਂ ਨੂੰ ਵੀ ਪੜਾਅਵਾਰ ਜਾਰੀ ਕਰਨ ਦੀ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ। ਲੀਵ ਐਨਕੈਸ਼ਮੈਂਟ ਦੀ ਤੀਜੀ ਕਿਸ਼ਤ ਜਾਰੀ ਹੋਣ ਤੋਂ ਬਾਅਦ ਨਗਰ ਨਿਗਮ ਦੇ ਪੈਨਸ਼ਨਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਕਈ ਪੈਨਸ਼ਨਰਾਂ ਨੇ ਮੇਅਰ ਤੇ ਨਿਗਮ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਾਸ਼ੀ ਉਨ੍ਹਾਂ ਲਈ ਵੱਡੀ ਆਰਥਿਕ ਸਹਾਇਤਾ ਸਾਬਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਏ. ਡੀ. ਸੀ. ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਵੱਖ-ਵੱਖ ਜ਼ਿੰਮੇਵਾਰੀਆਂ ਅਗਲੀ ਖ਼ਬਰ ਸਫ਼ਾਈ ਮਜ਼ਦੂਰ ਯੂਨੀਅਨ ਸੀਵਰਮੈਨ, ਨਗਰ ਕੌਂਸਲ ਨਾਭਾ ਨੇ ਫੂਕਿਆ ਮੁੱਖ ਮੰਤਰੀ ਅਤੇ ਖਜ਼ਾਨਾ ਮੰਤਰੀ ਦਾ ਪੁਤਲਾ
Ad Position 24