10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਏ. ਡੀ. ਸੀ. ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਵੱਖ-ਵੱਖ ਜ਼ਿੰਮੇਵਾਰੀਆਂ

Ad Position 21
No active advertisement
ਅਜੀਤ ਡੈਸਕ 17-07-2026
ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-15 ਅਗਸਤ 2026 ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਟਿਆਲਾ ਅਨੁਪ੍ਰਿਤਾ ਜੌਹਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਡਿਊਟੀਆਂ ਤੇ ਜ਼ਿੰਮੇਵਾਰੀਆਂ ਸੌਂਪੀਆਂ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਦੇਸ਼ ਦੀ ਆਨ, ਬਾਨ ਤੇ ਸ਼ਾਨ ਨਾਲ ਜੁੜਿਆ ਰਾਸ਼ਟਰੀ ਪਵਿੱਤਰ ਦਿਹਾੜਾ ਹੈ। ਇਸ ਲਈ ਸਮਾਗਮ ਦੇ ਹਰ ਪ੍ਰਬੰਧ ਨੂੰ ਸੁਚਾਰੂ, ਸਮੇਂ ਸਿਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਪ੍ਰਬੰਧਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਵੀ ਯਕੀਨੀ ਬਣਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਰਾਜਾ ਭਲਿੰਦਰਾ ਖੇਡ ਕੰਪਲੈਕਸ, ਪੋਲੋ ਗਰਾਊਂਡ, ਪਟਿਆਲਾ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸੱਭਿਆਚਾਰਕ ਪ੍ਰੋਗਰਾਮਾਂ ਦੀਆਂ ਰਿਹਰਸਲਾਂ ਸਮੇਂ ਸਿਰ ਸ਼ੁਰੂ ਕਰਨ ਤੇ ਵੱਖ-ਵੱਖ ਵਿਭਾਗਾਂ ਵਲੋਂ ਸੌਂਪੇ ਗਏ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਪੰਜਾਬ ਪੁਲਿਸ, ਆਈ. ਟੀ. ਬੀ. ਪੀ., ਐਨ. ਸੀ. ਸੀ., ਰੈੱਡ ਕਰਾਸ, ਸਕਾਊਟਸ ਤੇ ਗਾਈਡਜ਼ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਆਕਰਸ਼ਕ ਝਾਕੀਆਂ ਕੱਢੀਆਂ ਜਾਣਗੀਆਂ, ਜਦਕਿ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ, ਮੁਟਿਆਰਾਂ ਵਲੋਂ ਗਿੱਧਾ ਤੇ ਨੌਜਵਾਨਾਂ ਵਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਸੰਬੰਧੀ ਮਹਿੰਦਰਾ ਕਾਲਜ ਅਤੇ ਸਰਕਾਰੀ ਕਾਲਜ ਲੜਕੀਆਂ ਨੂੰ ਗਿੱਧਾ ਅਤੇ ਭੰਗੜੇ ਦੀਆਂ ਟੀਮਾਂ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲੀ ਵਿਦਿਆਰਥੀਆਂ ਦਾ ਸੱਭਿਆਚਾਰਕ ਤਿਆਰ ਕਰਵਾਉਣ ਲਈ ਕਿਹਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਯਾਦਗਾਰ ਅਤੇ ਸ਼ਾਨਦਾਰ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਐਸ. ਡੀ. ਐਮ., ਸਹਾਇਕ ਕਮਿਸ਼ਨਰ ਹਰਜੋਤ ਕੌਰ, ਐਸ. ਪੀ. ਸਿਟੀ ਪਲਵਿੰਦਰ ਸਿੰਘ ਚੀਮਾ, ਸਿਵਲ ਸਰਜਨ ਸ਼ੈਲੀ ਜੇਟਲੀ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੋਰਡ ’ਚ ਕਲਰਕ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 20 ਲੱਖ ਫ਼ਰਜ਼ੀ ਨਿਯੁਕਤੀ ਪੱਤਰ ਤੇ ਆਈ. ਡੀ. ਕਾਰਡ ਵੀ ਦਿੱਤਾ ਅਗਲੀ ਖ਼ਬਰ ਲੀਵ ਇਨਕੈਸ਼ਮੈਂਟ ਦੇ ਬਕਾਏ ਦੀ ਤੀਜੀ ਕਿਸ਼ਤ ਵਜੋਂ 35 ਲੱਖ ਰੁਪਏ ਜਾਰੀ, ਕਰੀਬ 100 ਪੈਨਸ਼ਨਰਾਂ ਨੂੰ ਮਿਲੇਗਾ ਲਾਭ-ਮੇਅਰ ਕ...
Ad Position 24