11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸੁਰਜੀਤ ਸਿੰਘ ਰੱਖੜਾ ਵਲੋਂ ਬਲਾਕ ਪਟਿਆਲਾ ਦੇ ਸਰਪੰਚਾਂ ਨਾਲ ਬੈਠਕ ’ਚ ਵਿਕਾਸ ਕਾਰਜਾਂ ਦੀ ਸਮੀਖਿਆ

Ad Position 21
No active advertisement
ਅਜੀਤ ਡੈਸਕ 17-07-2026
ਪਟਿਆਲਾ, 16 ਜੁਲਾਈ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ਅਧੀਨ ਪੈਂਦੇ ਬਲਾਕ ਪਟਿਆਲਾ ਦੇ ਸਮੂਹ ਸਰਪੰਚਾਂ ਨਾਲ ਪਟਿਆਲਾ ਸਥਿਤ ਬੀ. ਡੀ. ਓ. ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦਾ ਉਦੇਸ਼ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਾ ਤੇ ਜ਼ਮੀਨੀ ਪੱਧਰ ’ਤੇ ਆ ਰਹੀਆਂ ਚੁਨੌਤੀਆਂ ਦਾ ਹੱਲ ਯਕੀਨੀ ਬਣਾਉਣਾ ਸੀ। ਮੀਟਿੰਗ ਦੌਰਾਨ ਸੁਰਜੀਤ ਸਿੰਘ ਰੱਖੜਾ ਨੇ ਸਰਪੰਚਾਂ ਨਾਲ ਵਿਸਥਾਰਪੂਰਵਕ ਗੱਲਬਾਤ ਕਰਦਿਆਂ ਵੱਖ-ਵੱਖ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਸਰਪੰਚਾਂ ਨੇ ਵਿਕਾਸ ਕਾਰਜਾਂ ਦੌਰਾਨ ਆ ਰਹੀਆਂ ਮੁਸ਼ਕਿਲਾਂ, ਲੋਕਾਂ ਦੀਆਂ ਲੋੜਾਂ ਅਤੇ ਆਪਣੇ ਸੁਝਾਅ ਵੀ ਸਾਂਝੇ ਕੀਤੇ। ਸ. ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਤੇ ਹਰ ਯੋਜਨਾ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਾਉਣਾ ਹੈ। ਮੀਟਿੰਗ ਦੌਰਾਨ ਸਰਪੰਚਾਂ ਵਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਦੇ ਸੰਬੰਧ ਵਿਚ ਸ. ਰੱਖੜਾ ਨੇ ਹਾਜ਼ਰ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਕੇ ਜਾਇਜ਼ ਮੰਗਾਂ ਤੇ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਚੇਅਰਮੈਨ ਮਲਕੀਤ ਸਿੰਘ, ਸੰਗਠਨ ਇੰਚਾਰਜ ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਾਕ ਪ੍ਰਧਾਨ ਜਤਿੰਦਰ ਝੰਡ, ਜਗਰੂਪ ਸਿੰਘ ਫ਼ਤਿਹਪੁਰ, ਅਮਰੀਕ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸਰਹਿੰਦ ਵਿਖੇ ਆਸ਼ਾ ਰਾਣੀ ਨੇ ਪ੍ਰਧਾਨ ਤੇ ਜਤਿੰਦਰ ਕੌਰ ਬਾਤਿਸ਼ ਨੇ ਮੀਤ ਪ੍ਰਧਾਨ ਵਜੋਂ ਕਾਰਜਭਾਰ ਸੰਭਾਲਿਆ ਅਗਲੀ ਖ਼ਬਰ ਹੋਲੀ ਮੈਰੀ ਸਕੂਲ ਨੇ ‘ਮਿਸ਼ਨ ਹਰਿਆਲੀ’ ਤਹਿਤ ਬੂਟੇ ਲਾਉਣ ਦੀ ਕੀਤੀ ਸ਼ੁਰੂਆਤ
Ad Position 24