14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

30 ਸਤੰਬਰ ਤੱਕ ਮੁਕੰਮਲ ਹੋਵੇਗਾ ਸ੍ਰੀ ਕਾਲੀ ਮਾਤਾ ਮੰਦਰ ਦਾ ਨਵਨਿਰਮਾਣ-ਅਨੁਰਾਗ ਵਰਮਾ

Ad Position 21
No active advertisement
ਅਜੀਤ ਡੈਸਕ 18-07-2026
ਪਟਿਆਲਾ, 17 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ (ਰੈਵੇਨਿਊ) ਅਨੁਰਾਗ ਵਰਮਾ ਨੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਕਰੀਬ 80 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਨਵਨਿਰਮਾਣ ਪ੍ਰਾਜੈਕਟ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੀ ਉਨ੍ਹਾਂ ਦੇ ਨਾਲ ਰਹੇ। ਇਸ ਤੋਂ ਪਹਿਲਾਂ ਮੰਦਰ ਦੇ ਮੀਟਿੰਗ ਹਾਲ ਵਿਚ ਪ੍ਰਾਜੈਕਟ ਦੀ ਪ੍ਰਗਤੀ ਸੰਬੰਧੀ ਸਮੀਖਿਆ ਬੈਠਕ ਹੋਈ, ਜਿਸ ਵਿਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਏ. ਡੀ. ਸੀ. ਅਨੁਪ੍ਰਿਤਾ ਜੌਹਲ, ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਪੀਯੂਸ਼ ਗੋਇਲ, ਵਣ ਮੰਡਲ ਅਫ਼ਸਰ ਸਤਿੰਦਰ ਸਿੰਘ, ਐਸ.ਡੀ.ਐਮ. ਗੁਰਦੇਵ ਧੰਮ, ਮੈਨੇਜਮੈਂਟ ਕਮੇਟੀ ਦੇ ਮੈਂਬਰ ਕਮਲ ਬੰਸਲ, ਸੀ.ਏ. ਅਜੈ ਅਲੀਪੁਰੀਆ, ਸਮਾਜ ਸੇਵੀ ਭਗਵਾਨ ਦਾਸ ਜੁਨੇਜਾ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ। ਗੱਲਬਾਤ ਕਰਦਿਆਂ ਅਨੁਰਾਗ ਵਰਮਾ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਦੀ ਗੋਲਕ ਵਿਚ ਇਕੱਠੀ ਹੋਈ ਰਕਮ ਦੀ ਸੁਚੱਜੀ ਵਰਤੋਂ ਲਈ ਪੰਜਾਬ ਸਰਕਾਰ ਵਲੋਂ ਮੰਦਰ ਕਮੇਟੀ ਨੂੰ ਅਧਿਕਾਰ ਦਿੱਤੇ ਗਏ ਸਨ। ਉਪਰੰਤ ਕਮੇਟੀ ਨੇ ਮੰਦਰ ਦੇ ਨਵਨਿਰਮਾਣ ਦਾ ਇਹ ਵਿਸ਼ਾਲ ਪ੍ਰਾਜੈਕਟ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਮੰਦਰ ਦਾ ਮੁੱਖ ਪ੍ਰਵੇਸ਼ ਦੁਆਰ ਗਣੇਸ਼ ਜੀ ਦੀ ਮੂਰਤੀ ਵਾਲੇ ਪਾਸੇ ਸ਼ਾਨਦਾਰ ਢੰਗ ਨਾਲ ਉਸਾਰਿਆ ਜਾ ਰਿਹਾ ਹੈ। ਇਸ ਦੇ ਨਾਲ ਮਿਊਜ਼ਿਕਲ ਫੁਹਾਰਿਆਂ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਦਕਿ ਮੰਦਰ ਦੀ ਅੰਦਰੂਨੀ ਸਜਾਵਟ ਦਾ ਕੰਮ ਦੇਸ਼ ਦੇ ਪ੍ਰਸਿੱਧ ਆਰਕੀਟੈਕਟਾਂ ਦੀ ਨਿਗਰਾਨੀ ਹੇਠ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਪਗ 80 ਕਰੋੜ ਰੁਪਏ ਦੀ ਇਸ ਯੋਜਨਾ ਦਾ ਕਰੀਬ ਅੱਧਾ ਕੰਮ ਪੂਰਾ ਹੋ ਚੁੱਕਾ ਹੈ। ਅਨੁਰਾਗ ਵਰਮਾ ਨੇ ਦੱਸਿਆ ਕਿ ਨਿਰੀਖਣ ਦੌਰਾਨ ਉਨ੍ਹਾਂ ਨੇ ਨਿਰਮਾਣ ਕਾਰਜਾਂ ਦੀ ਰਫ਼ਤਾਰ ਅਤੇ ਗੁਣਵੱਤਾ ਦੀ ਜਾਂਚ ਕੀਤੀ ਹੈ। ਉਨ੍ਹਾਂ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ 30 ਸਤੰਬਰ ਤੱਕ ਸਮੁੱਚਾ ਪ੍ਰਾਜੈਕਟ ਮੁਕੰਮਲ ਕਰ ਲਿਆ ਜਾਵੇਗਾ। ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੀਆਂ ਧਾਰਮਿਕ ਅਤੇ ਇਤਿਹਾਸਕ ਥਾਵਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਪਰੰਤ ਵਧੀਕ ਮੁੱਖ ਸਕੱਤਰ ਅਤੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਕਰੀਬ ਤਿੰਨ ਘੰਟੇ ਤੱਕ ਮੰਦਰ ਕੰਪਲੈਕਸ ਵਿਚ ਚੱਲ ਰਹੇ ਵੱਖ-ਵੱਖ ਨਿਰਮਾਣ ਕਾਰਜਾਂ ਦਾ ਮੌਕੇ ‘ਤੇ ਨਿਰੀਖਣ ਕੀਤਾ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਤੋਂ ਪ੍ਰਗਤੀ ਬਾਰੇ ਜਾਣਕਾਰੀ ਹਾਸਿਲ ਕੀਤੀ ਹੋਰ ਰਾਜਨੀਤਕ ਨੁਮਾਇੰਦੇ ਰਹੇ ਗਾਇਬ-ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਕਰੀਬ ਤਿੰਨ ਘੰਟੇ ਲੰਬੇ ਅਧਿਕਾਰਿਕ ਦੌਰੇ ਦੌਰਾਨ ਚੇਅਰਮੈਨ ਤੇਜਿੰਦਰ ਮਹਿਤਾ ਹਰ ਪੜਾਅ ‘ਤੇ ਉਨ੍ਹਾਂ ਦੇ ਨਾਲ ਰਹੇ। ਸਮੀਖਿਆ ਬੈਠਕ ਤੇ ਨਿਰੀਖਣ ਸਮੇਂ ਵੀ ਸੱਤਾਧਾਰੀ ਧਿਰ ਵਲੋਂ ਉਨ੍ਹਾਂ ਤੋਂ ਇਲਾਵਾ ਕੋਈ ਹੋਰ ਰਾਜਨੀਤਿਕ ਨੁਮਾਇੰਦੇ ਮੌਜੂਦ ਨਹੀਂ ਸੀ। ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿਚ ਇਸ ਨੂੰ ਤੇਜਿੰਦਰ ਮਹਿਤਾ ਦੀ ਵਧ ਰਹੀ ਸਰਗਰਮੀ, ਪ੍ਰਸ਼ਾਸਨ ਨਾਲ ਉਨ੍ਹਾਂ ਦੇ ਪ੍ਰਭਾਵਸ਼ਾਲੀ ਤਾਲਮੇਲ ਅਤੇ ਜ਼ਿਲ੍ਹੇ ਦੇ ਮਹੱਤਵਪੂਰਨ ਵਿਕਾਸ ਕਾਰਜਾਂ ਵਿਚ ਵਧ ਰਹੀ ਭੂਮਿਕਾ ਦੇ ਰੂਪ ਵਿਚ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਤੇਜਿੰਦਰ ਮਹਿਤਾ ਨੂੰ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰਾਂ ’ਚੋਂ ਇਕ ਮੰਨੇ ਜਾਣ ਦੇ ਨਾਲ-ਨਾਲ ਹੋਰਨਾਂ ਨੁਮਾਇੰਦਿਆਂ ਦਾ ਇਸ ਨਿਰੀਖਣ ਦੌਰਾਨ ਗਾਇਬ ਰਹਿਣਾ ਚਰਚਾ ਦਾ ਵਿਸ਼ਾ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸ਼ੇਰਾਂ ਵਾਲੇ ਗੇਟ ਨੂੰ ਜਾਂਦਾ ਬੰਦ ਰਸਤਾ (ਹੋਰਮੁਜ਼) ਕਈ ਮਹੀਨਿਆਂ ਬਾਅਦ ਖੁੱਲ੍ਹਿਆ *ਸ਼ਹਿਰ ਵਾਸੀਆਂ ਤੇ ਰਾਹਗੀਰਾਂ ਨੇ ਲ... ਅਗਲੀ ਖ਼ਬਰ ਸਠਿਆਲਾ ਵਿਖੇ ਬਾਬਾ ਯਕੀਨੇ ਸ਼ਾਹ ਦੀ ਯਾਦ ’ਚ ਜੋੜ ਮੇਲਾ ਤੇ ਸੂਫ਼ੀਆਨਾ ਸਮਾਗਮ ਕਰਵਾਇਆ
Ad Position 24