14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪੰਜਾਬ ਵਿਚ ‘ਆਪ’ ਦੀਆਂ ਨੀਤੀਆਂ ਤੋਂ ਘਬਰਾਇਆ ਵਿਰੋਧੀ ਧਿਰ, ਲੋਕਾਂ ਦਾ ਅਟੁੱਟ ਭਰੋਸਾ ਸਰਕਾਰ ਦੇ ਨਾਲ-ਲਾਡਾ

Ad Position 21
No active advertisement
ਅਜੀਤ ਡੈਸਕ 18-07-2026
ਘਨੌਰ, 17 ਜੁਲਾਈ (ਸਰਦਾਰਾ ਸਿੰਘ ਲਾਛੜੂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਹਿਜਪਾਲ ਸਿੰਘ ਲਾਡਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ’ਤੇ ਅਟੁੱਟ ਭਰੋਸਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਸਰਕਾਰ ਵਿਰੁੱਧ ਫੈਲਾਇਆ ਜਾ ਰਿਹਾ ਭੰਬਲਭੂਸਾ ਬੇਬੁਨਿਆਦ ਹੈ ਕਿਉਂਕਿ ਜਨਤਾ ਹੁਣ ਸੱਚਾਈ ਜਾਣ ਚੁੱਕੀ ਹੈ। ਲਾਡਾ ਨੇ ਜ਼ੋਰ ਦਿੱਤਾ ਕਿ ‘ਆਪ’ ਸਰਕਾਰ ਦੀ ਸਫਲਤਾ ਦਾ ਅਸਲ ਕਾਰਨ ਉਹ ਨੀਤੀਆਂ ਹਨ ਜੋ ਸਿੱਧੀਆਂ ਆਮ ਆਦਮੀ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ‘ਤੇ ਕੇਂਦਰਿਤ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਤੇ ਆਗੂ ਪੂਰੀ ਤਰ੍ਹਾਂ ਇਕਜੁੱਟ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਹੋਰ ਵੀ ਮਜ਼ਬੂਤੀ ਨਾਲ ਘਰ-ਘਰ ਪਹੁੰਚਾਇਆ ਜਾਵੇਗਾ। ਸਹਿਜਪਾਲ ਸਿੰਘ ਲਾਡਾ ਨੇ ਇਹ ਸਪਸ਼ਟ ਕੀਤਾ ਕਿ ਸਰਕਾਰ ਦਾ ਟੀਚਾ ਸਿਆਸਤ ਕਰਨਾ ਨਹੀਂ, ਸਗੋਂ ਪੰਜਾਬ ਨੂੰ ਰੰਗਲਾ ਤੇ ਖੁਸ਼ਹਾਲ ਬਣਾਉਣਾ ਹੈ ਅਤੇ ਇਸ ਮਿਸ਼ਨ ਵਿਚ ਪੰਜਾਬ ਦੇ ਲੋਕ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਯੁੰਕਤ ਕਿਸਾਨ ਮੋਰਚੇ ਵਲੋਂ 22 ਨੂੰ ਅਜ਼ੀਜ਼ਪੁਰ ਟੋਲ ਪਲਾਜ਼ਾ ਤਿੰਨ ਘੰਟੇ ਲਈ ਕੀਤਾ ਜਾਵੇਗਾ ਫ੍ਰੀ ਅਗਲੀ ਖ਼ਬਰ ਨਗਰ ਨਿਗਮ ਪਟਿਆਲਾ ਵਲੋਂ ਲਾਵਾਰਸ ਕੁੱਤਿਆਂ ਦੀ ਨਸਬੰਦੀ ਮੁਹਿੰਮ ਹੋਰ ਤੇਜ਼
Ad Position 24