14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸ਼ੋ੍ਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ-ਬੱਬੂ, ਝਿੱਲ

Ad Position 21
No active advertisement
ਅਜੀਤ ਡੈਸਕ 18-07-2026
ਪਟਿਆਲਾ, 17 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਆਨੰਦ ਨਗਰ ਵਿਖੇ ਸ਼ੋ੍ਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਹਰਵਿੰਦਰ ਸਿੰਘ ਬੱਬੂ ਦੀ ਰਿਹਾਇਸ਼ ’ਤੇ ਪਾਰਟੀ ਦੀ ਮਜ਼ਬੂਤੀ ਸੰਬੰਧੀ ਮੀਟਿੰਗ ਹੋਈ। ਇਸ ਮੌਕੇ ਹਰਵਿੰਦਰ ਸਿੰਘ ਬੱਬੂ, ਮਾਲਵਿੰਦਰ ਸਿੰਘ ਝਿੱਲ ਤੇ ਹੋਰ ਪਾਰਟੀ ਆਗੂ ਹਾਜ਼ਰ ਰਹੇ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਹਰਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਅਤੇ ਲੋਕ ਪਾਰਟੀ ਦੇ ਰਾਜ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹੋਏ ਮੁੜ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਰਣਨੀਤੀ ਤਹਿਤ ਨੌਜਵਾਨਾਂ ਤੇ ਆਮ ਲੋਕਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾ ਸਕੇ। ਇਸ ਮੌਕੇ ਮਾਲਵਿੰਦਰ ਸਿੰਘ ਝਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਵਾਅਦਿਆਂ ਦੀ ਹਕੀਕਤ ਹੁਣ ਲੋਕਾਂ ਦੇ ਸਾਹਮਣੇ ਆ ਚੁੱਕੀ ਹੈ ਅਤੇ ਲੋਕ ਮੁੜ ਸ਼ੋ੍ਮਣੀ ਅਕਾਲੀ ਦਲ ਦੇ ਵਿਕਾਸਮੁਖੀ ਕਾਰਜਾਂ ਨੂੰ ਯਾਦ ਕਰਦੇ ਹੋਏ ਪਾਰਟੀ ਵੱਲ ਰੁਖ਼ ਕਰ ਰਹੇ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਪਹੁੰਚ ਕਰਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਉਣ ਅਤੇ ਸ਼ੋ੍ਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ। ਮੀਟਿੰਗ ਵਿਚ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਗੁਰਵਿੰਦਰ ਸਿੰਘ ਧੀਮਾਨ ਸਾਬਕਾ ਕੌਂਸਲਰ, ਗੁਰਿੰਦਰ ਸਿੰਘ ਪ੍ਰਧਾਨ, ਕੁਲਦੀਪ ਸਿੰਘ ਸਾਬਕਾ ਸਰਪੰਚ ਤੇ ਜਸਵਿੰਦਰ ਸਿੰਘ ਜੈਜ਼ੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਪਿੰਡ ਛੱਜੂ ਭੱਟ ਵਿਖੇ ਲੋਕ ਮਿਲਣੀ ਅਗਲੀ ਖ਼ਬਰ ਸਯੁੰਕਤ ਕਿਸਾਨ ਮੋਰਚੇ ਵਲੋਂ 22 ਨੂੰ ਅਜ਼ੀਜ਼ਪੁਰ ਟੋਲ ਪਲਾਜ਼ਾ ਤਿੰਨ ਘੰਟੇ ਲਈ ਕੀਤਾ ਜਾਵੇਗਾ ਫ੍ਰੀ
Ad Position 24