14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਅਧੂਰੇ ਕੇਂਦਰੀ ਪੇਅ ਸਕੇਲ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਮੁਲਾਜ਼ਮਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 18-07-2026
ਪਟਿਆਲਾ, 17 ਜੁਲਾਈ (ਧਰਮਿੰਦਰ ਸਿੰਘ ਸਿੱਧੂ)-”ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚੇ” ਵਲੋਂ ਨਵੇਂ ਸਕੇਲਾਂ ਸੰਬੰਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਥੇ ਇਹ ਵਰਨਣਯੋਗ ਹੈ ਉਸ ਸਮੇਂ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਉੱਪਰ ਪੰਜਾਬ ਸਕੇਲ ਰੱਦ ਕਰਕੇ ਅਧੂਰਾ ਕੇਂਦਰੀ ਪੇਅ ਸਕੇਲ ਥੋਪ ਦਿੱਤਾ ਗਿਆ ਸੀ। ਜਿਸ ਕਾਰਨ ਨਵੇਂ ਭਰਤੀ ਹੋਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਉੱਪਰ ਵੱਡਾ ਕੱਟ ਲਗਾ ਦਿੱਤਾ ਗਿਆ ਸੀ। ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਲਈ ਪੰਜਾਬ ਤਨਖਾਹ ਸਕੇਲ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਹੱਕ ਵਿਚ ਹਾਮੀ ਭਰਨ ਵਾਲੀ ‘ਆਪ’ ਸਰਕਾਰ ਵੀ ਪਿਛਲੇ ਚਾਰ ਸਾਲ ਤੋਂ ਪੰਜਾਬ ਸਕੇਲ, ਪੁਰਾਣੀ ਪੈਨਸ਼ਨ, ਡੀ. ਏ. ਤੇ ਭੱਤਿਆਂ ਦੀ ਬਹਾਲੀ ਤੋਂ ਕਿਨਾਰਾ ਕਰ ਚੁੱਕੀ ਹੈ, ਸਗੋਂ ਮੁਲਾਜ਼ਮਾਂ ਦੇ ਵਿਰੋਧ ਵਿੱਚ ਭੁਗਤ ਰਹੀ ਹੈ। ਇਸ ਦੌਰਾਨ ਐਲਾਨ ਕੀਤਾ ਗਿਆ ਕਿ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ 7 ਅਗਸਤ 2026 ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ਵਿਚ “ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚੇ” ਦੇ ਬੈਨਰ ਹੇਠ ਵੱਡੀ ਗਿਣਤੀ ਨਾਲ਼ ਹਿੱਸਾ ਬਣਿਆ ਜਾਵੇਗਾ। ਇਸ ਮੌਕੇ ਗੱਲਬਾਤ ਕਰਦੇ ਹੋਏ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਕਨਵੀਨਰ ਅਤਿੰਦਰ ਘੱਗਾ ਨੇ ਦੱਸਿਆ ਕਿ ਛੇ ਸਾਲ ਪਹਿਲਾਂ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਲਈ ਨਵੇਂ ਤਨਖਾਹ ਸਕੇਲ ਲਾਗੂ ਕਰਨ ਮੌਕੇ ਵਿਰੋਧੀ ਧਿਰ ਦੇ ਤੌਰ ‘ਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਸੀ ਤੇ ਪੰਜਾਬ ਦੇ ਮੁਲਾਜ਼ਮਾਂ ਨਾਲ ਇਹ ਵਾਅਦਾ ਕੀਤਾ ਸੀ ਕੇ ਉਨ੍ਹਾਂ ਦੀ ਸਰਕਾਰ ਬਣਦਿਆਂ ਹੀ ਇਸ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਜਾਵੇਗਾ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਕੀਤੇ ਹੋਏ ਬਾਕੀ ਵਾਅਦਿਆਂ ਦੀ ਤਰ੍ਹਾਂ ਇਸ ਵਾਅਦੇ ਤੋਂ ਵੀ ਨੰਗੇ ਚਿੱਟੇ ਰੂਪ ਵਿਚ ਮੁੱਕਰ ਚੁੱਕੀ ਹੈ। ਇਸ ਮੌਕੇ ਡੀ. ਟੀ. ਐੱਫ. ਤਹਿਸੀਲ ਪਟਿਆਲਾ ਦੇ ਪ੍ਰਧਾਨ ਜਗਜੀਤ ਸਿੰਘ ਜਟਾਣਾ, ਸਕੱਤਰ ਕੁਲਵਿੰਦਰ ਬਰਸਟ, ਜ਼ਿਲ੍ਹਾ ਆਗੂ ਭਰਤ ਕੁਮਾਰ, ਲੈਕਚਰਾਰ ਨਰਿੰਦਰ ਸਿੰਘ, ਡੀ. ਐਮ. ਐੱਫ ਦੇ ਸਕੱਤਰ ਹਰਿੰਦਰ ਪਟਿਆਲਾ ਵਿੱਤ ਸਕੱਤਰ ਰੋਮੀ ਸਫੀਪੁਰ, ਬਲਾਕ ਘਨੌਰ ਦੇ ਪ੍ਰਧਾਨ ਕ੍ਰਿਸ਼ਨ ਚੌਹਾਨ ਕੇ, ਰਿਚਡ ਸਾਦਿਕ, 6635 ਈ. ਟੀ. ਟੀ. ਅਧਿਆਪਕ ਯੂਨੀਅਨ ਤੋਂ ਗੁਲਜਾਰ ਸਿੰਘ ਗੁਰਜੰਟ ਸਿੰਘ ਗੁਰਵਿੰਦਰ ਲਾਛੜੂ ਗੁਰੀ ਜਟਾਣਾ ਆਦਿ ਸਾਥੀ ਸ਼ਾਮਿਲ ਰਹੇ।
Ad Position 22
No active advertisement
ਪਿਛਲੀ ਖ਼ਬਰ ਪਾਤੜਾਂ ਦੀਆਂ ਧਾਰਿਮਕ ਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਬੀਬੀ ਲੂੰਬਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਖ਼ਿਲਾਫ਼ ਮੋਦੀ ਦੀ ਪੰਜਾਬ ’ਚ ਆਮਦ ’ਤੇ ਮੋਦੀ ਦਾ ਪੁਤਲਾ ਫੂਕਿਆ
Ad Position 24