14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪਾਤੜਾਂ ਦੀਆਂ ਧਾਰਿਮਕ ਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਬੀਬੀ ਲੂੰਬਾ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 18-07-2026
ਪਾਤੜਾਂ, 17 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਮਿਲੀਆਂ ਪਾਵਰਾਂ ਮਗਰੋਂ ਹਲਕਾ ਸ਼ੁਤਰਾਣਾ ਦੇ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਰਹੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਪਾਤੜਾਂ ਦੇ ਸਾਰੇ ਧਾਰਿਮਕ ਸਥਾਨਾਂ ’ਤੇ ਨਤਮਸਤਕ ਹੋ ਕੇ ਅਸ਼ੀਰਵਾਦ ਹਾਸਿਲ਼ ਕੀਤਾ। ਇਸ ਮੌਕੇ ਸ਼ਹਿਰ ਦੇ ਧਾਰਮਿਕ ਸਥਾਨਾਂ ਦੇ ਪਬੰਧਕਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮੈਨੇਜਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਣ ਆਏ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ, ਕਰਨੈਲ ਸਿੰਘ ਮੈਬਰ ਗੁਰਦੁਆਰਾ ਕਮੇਟੀ, ਲਾਭ ਸਿੰਘ ਤੇ ਗੁਰਪਿੰਦਰ ਸਿੰਘ ਕਾਲੇਕਾ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ ਤੇ ਪ੍ਰਬੰਧਕਾਂ ਨੇ ਕਿਹਾ ਕਿ ਬੀਬੀ ਵਨਿੰਦਰ ਕੌਰ ਲੂੰਬਾ ਨੇ ਵਿਧਾਇਕ ਹੁੰਦਿਆਂ ਆਪਣੇ ਕਾਰਜਕਾਲ ’ਚ ਹਲਕਾ ਸ਼ੁਤਰਾਣਾਂ ’ਚ ਸਾਰੇ ਧਾਰਮਿਕ ਸਥਾਨਾਂ ਦਾ ਸਤਿਕਾਰ ਕੀਤਾ ਹੈ ਅਤੇ ਪਾਤੜਾਂ ਸ਼ਹਿਰ ਦੀ ਧੀ ਹੋਣ ਨਾਤੇ ਬੀਬੀ ਲੂੰਬਾ ਨੇ ਹਰ ਇਕ ਦਾ ਕੰਮ ਬਿਨ੍ਹਾ ਪੱਖਪਾਤ ਤੋਂ ਕੀਤਾ ਜਾਂਦਾ ਰਿਹਾ ਹੈ। ਇਸ ਕਰਕੇ ਉਨ੍ਹਾਂ ਦਾ ਸਾਰੇ ਧਰਮਾਂ ਦੇ ਲੋਕ ਬਹੁਤ ਸਤਿਕਾਰ ਕਰਦੇ ਹਨ ਤੇ ਗੁਰਦੁਆਰਾ ਸ੍ਰੀ ਗੁਰੂ ਦੇਗ ਬਹਾਦਰ ਸਾਹਿਬ ਵਿਖੇ ਪੁੱਜਣ ’ਤੇ ਉਨ੍ਹਾਂ ਨੂੰ ਸਮੁੱਚੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ ਹੈ। ਪਾਤੜਾਂ ਸ਼ਹਿਰ ਦੇ ਪ੍ਰਸਿੱਧ ਮੰਦਰ ਸ੍ਰੀ ਖਾਟੂ ਸ਼ਿਆਮ ਵਿਖੇ ਨਤਮਸਤਕ ਹੋਣ ਮਗਰੋਂ ਬੀਬੀ ਲੂੰਬਾ ਨੂੰ ਮੰਦਿਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜ ਕੁਮਾਰ, ਪ੍ਰੇਮ ਚੰਦ ਨਵਾਂਗਾਓ, ਫਕੀਰ ਚੰਦ ਗੋਇਲ ਦੀ ਅਗਵਾਈ ’ਚ ਸਾਰੇ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਰੇਡੂ, ਕੁਲਦੀਪ ਸਿੰਘ ਥਿੰਦ, ਠੇਕੇਦਾਰ ਅਮਰੀਕ ਸਿੰਘ, ਵਰੁਣ ਕੁਮਾਰ ਕਾਂਸਲ, ਓ. ਐਸ. ਡੀ. ਮਸਤਾਨ ਸਿੰਘ, ਪਰਮਜੀਤ ਸਿੰਘ ਥਿੰਦ, ਫਤਿਹ ਸਿੰਘ ਆਦਿ ਮਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਾਹਪੁਰ-ਬੇਲੂਮਾਜਰਾ ਸੜਕ ਦੀ ਹਾਲਤ ਬੇਹੱਦ ਖ਼ਸਤਾ-ਕਿਸਾਨਾਂ ਨੇ ਦਿੱਤਾ ਧਰਨਾ ਅਗਲੀ ਖ਼ਬਰ ਅਧੂਰੇ ਕੇਂਦਰੀ ਪੇਅ ਸਕੇਲ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਮੁਲਾਜ਼ਮਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ
Ad Position 24