14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸ਼ਾਹਪੁਰ-ਬੇਲੂਮਾਜਰਾ ਸੜਕ ਦੀ ਹਾਲਤ ਬੇਹੱਦ ਖ਼ਸਤਾ-ਕਿਸਾਨਾਂ ਨੇ ਦਿੱਤਾ ਧਰਨਾ

Ad Position 21
No active advertisement
ਅਜੀਤ ਡੈਸਕ 18-07-2026
ਸਮਾਣਾ, 17 ਜੁਲਾਈ (ਸਾਹਿਬ ਸਿੰਘ)-ਸਮਾਣਾ-ਪਾਤੜਾਂ ਸੜਕ ’ਤੇ ਸਥਿਤ ਪਿੰਡ ਸ਼ਾਹਪੁਰ ਤੋਂ ਪਿੰਡ ਬੇਲੂਮਾਜਰਾ ਨੂੰ ਜਾਂਦੀ ਸੜਕ ਦੀ ਹਾਲਤ ਖ਼ਸਤਾ ਹੋਣ ਕਾਰਨ ਨਜ਼ਦੀਕੀ ਪਿੰਡ ਵਾਸੀਆਂ ਤੇ ਕਿਸਾਨ ਆਗੂਆ ਨੇ ਅਣਮਿੱਥੇ ਸਮੇਂ ਲਈ ਧਰਨਾ ਲੱਗਾ ਦਿੱਤਾ ਅਤੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸੜਕ ਬਣਨੀ ਸ਼ੁਰੂ ਨਹੀਂ ਹੋ ਜਾਂਦੀ, ਉਸ ਸਮੇਂ ਤੱਕ ਧਰਨਾ ਜਾਰੀ ਰਹੇਗਾ। ਸੜਕ ’ਤੇ ਧਰਨਾ ਲਗਾਈ ਬੈਠੇ ਪਿੰਡ ਵਾਸੀਆਂ ਤੇ ਕਿਸਾਨ ਆਗੂਆਂ ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ ਆਦਿ ਨੇ ਦੱਸਿਆ ਕਿ ਕਰੀਬ 8 ਮਹੀਨੇ ਪਹਿਲਾਂ ਪਿੰਡ ਸ਼ਾਹਪੁਰ ਤੋਂ ਬੇਲੂ ਮਾਜਰਾ ਨੂੰ ਜਾਂਦੀ ਸੜਕ ’ਤੇ ਮਹਿਕਮੇ ਵਲੋਂ ਰੋੜਾ ਪਾ ਦਿੱਤਾ ਸੀ ਪਰ ਇੰਨਾਂ ਸਮਾਂ ਹੋਣ ਦੇ ਬਾਵਜੂਦ ਇਸ ਸੜਕ ’ਤੇ ਲੁੱਕ ਵਗੈਰਾ ਨਹੀਂ ਪਾਈ ਗਈ, ਜਿਸ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ਕਈ ਵਾਰ ਸੰਬੰਧਤ ਅਧਿਕਾਰੀਆਂ ਨੂੰ ਵੀ ਜਾਣੂ ਕਰਵਾਉਣ ਤੇ ਮੰਗ ਪੱਤਰ ਦੇਣ ਦੇ ਬਾਵਜੂਦ ਪਰਨਾਲਾ ਉੱਥੇ ਦਾ ਉੱਥੇ ਹੈ। ਉਨਾਂ ਇਹ ਵੀ ਕਿਹਾ ਕਿ ਸੜਕ ਤੇ ਪਾਏ ਗਏ ਰੋੜੇ ਕਾਰਨ ਕਈ ਵਾਰ ਹਾਦਸੇ ਹੋ ਚੁੱਕੇ ਹਨ। ਉਨਾਂ ਇਹ ਵੀ ਕਿਹਾ ਕਿ ਜੇਕਰ ਭਵਿੱਖ ਵਿਚ ਕੋਈ ਹਾਦਸਾ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਇਸ ਸੜਕ ਨੂੰ ਜਲਦੀ ਬਣਾਇਆ ਜਾਵੇ। ਇਸ ਦੌਰਾਨ ਜਦੋਂ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਕਿਸਾਨਾਂ ਤੇ ਪਿੰਡ ਵਾਸੀਆਂ ਦੀ ਮੁਸ਼ਕਿਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਕੰਮ ਸ਼ੁਰੂ ਕਰਵਾ ਦਿੱਤਾ। ਮਹਿਕਮੇ ਦੇ ਜੇ. ਈ. ਜਤਿਨਵੀਰ ਨੇ ਦੱਸਿਆ ਕਿ ਪੁਰਾਣਾ ਠੇਕੇਦਾਰ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਸਕਿਆ ਤੇ ਇਸ ਲਈ ਨਵੇਂ ਠੇਕੇਦਾਰ ਨੂੰ ਕੰਮ ਦੇ ਕੇ ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਯੂਥ ਆਗੂ ਗੋਬਿੰਦ ਜੰਡੂ ਰਾਮਗੜ੍ਹੀਆਂ ਵੈਲਫੇਅਰ ਬੋਰਡ ਤੇ ਦੀਦਾਰ ਭੰਮ ਸਵਰਨਕਾਰ ਵੈਲਫੇਅਰ ਬੋਰਡ ਹਲਕਾ ਨਾਭਾ ਦਾ ਚੇਅਰਮੈਨ ਨ... ਅਗਲੀ ਖ਼ਬਰ ਪਾਤੜਾਂ ਦੀਆਂ ਧਾਰਿਮਕ ਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਬੀਬੀ ਲੂੰਬਾ ਨੂੰ ਕੀਤਾ ਸਨਮਾਨਿਤ
Ad Position 24