14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਫ਼ਈ ਮਜ਼ਦੂਰ ਯੂਨੀਅਨ ਪਾਤੜਾਂ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਸਾੜਿਆ ਪੁਤਲਾ

Ad Position 21
No active advertisement
ਅਜੀਤ ਡੈਸਕ 18-07-2026
ਪਾਤੜਾਂ, 17 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)-ਸਫਾਈ ਮਜ਼ਦੂਰ ਯੂਨੀਅਨ ਪਾਤੜਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਤੜਾਂ ਦੇ ਭਗਤ ਸਿੰਘ ਚੌਕ ਵਿਖੇ ਰੋਸ ਮੁਜਾਹਰਾ ਕਰਦਿਆਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਐਸ. ਸੀ. ਸੈੱਲ ਦੇ ਸੂਬਾ ਕੋਆਡੀਨੇਟਰ ਨਛੱਤਰ ਸਿੰਘ ਅਰਾਈਂਮਾਜਰਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਨਛੱਤਰ ਸਿੰਘ ਅਰਾਈਂਮਾਜਰਾ ਨੇ ਕਿਹਾ ਕਿ ਸਫਾਈ ਸੇਵਕਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਮੰਗਾਂ ਲਟਕਦੀਆਂ ਆ ਰਹੀਆਂ ਹਨ ਪਰ ਪੰਜਾਬ ਸਰਕਾਰ ਇਨ੍ਹਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ ਉਨ੍ਹਾਂ ਨਾਲ ਇਨ੍ਹਾਂ ਦੀਆਂ ਮੰਗਾਂ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਪਰ ਕਾਫੀ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਸਫਾਈ ਸੇਵਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਜਿਸ ਨੂੰ ਲੈ ਕੇ ਇਨ੍ਹਾਂ ਵਲੋਂ ਆਪਣੀਆਂ ਮੰਗਾਂ ਮੰਗਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਸਫਾਈ ਸੇਵਕਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਇਥੇ ਵੱਡੀ ਗਿਣਤੀ ਵਿਚ ਸਫਾਈ ਸੇਵਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਲ. ਏ. ਡੀ. ਸੀ. ਨੀਤੀ ਦੇ ਵਿਰੋਧ ਵਿਚ ਵਕੀਲਾਂ ਕੀਤੀ ਹੜਤਾਲ ਅਗਲੀ ਖ਼ਬਰ ਚੌਧਰੀ ਕਰਮਜੀਤ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹੋਏ ਨਤਮਸਤਕ
Ad Position 24