14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

10500 ਹਜ਼ਾਰ ਦੀ ਵੱਢੀ ਲੈਂਦਾ ਕਲਰਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 18-07-2026
ਪਟਿਆਲਾ, 17 ਜੁਲਾਈ (ਮਨਦੀਪ ਸਿੰਘ ਖਰੌੜ)-ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜਲ ਸਰੋਤ ਵਿਭਾਗ ਦੇਵੀਗੜ੍ਹ ਮੰਡਲ ਪਟਿਆਲਾ ਵਿਚ ਤਾਇਨਾਤ ਸੁਖਪਾਲ ਸਿੰਘ, ਅਸਿਸਟੈਂਟ ਰੈਵੀਨਿਊ ਕਲਰਕ (ਵਾਧੂ ਚਾਰਜ ਐੱਚ. ਆਰ. ਸੀ.) ਨੂੰ 10,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ। ਇਸ ਸੰਬੰਧੀ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਹਰਜਿੰਦਰ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਅਤੇ ਉਸ ਦੇ ਭਰਾ ਦੇ ਖੇਤਾਂ ਵਿਚ ਨਹਿਰੀ ਪਾਣੀ ਲਈ ਮੋਗਾ ਲਗਾਉਣ ਦੇ ਬਦਲੇ ਮੁਲਜ਼ਮ ਨੇ ਪਹਿਲਾਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬਾਅਦ ਵਿਚ ਸੌਦਾ 14 ਹਜ਼ਾਰ ਰੁਪਏ ’ਤੇ ਤੈਅ ਹੋਇਆ, ਜਿਸ ਵਿਚੋਂ 3,500 ਰੁਪਏ ਪਹਿਲਾਂ ਲੈ ਲਏ ਗਏ ਸਨ ਅਤੇ ਬਾਕੀ 10 ਹਜ਼ਾਰ 500 ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤ ਦੀ ਪੁਸ਼ਟੀ ਹੋਣ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ 10 ਹਜ਼ਾਰ 500 ਰੁਪਏ ਰਿਸ਼ਵਤ ਪ੍ਰਾਪਤ ਕਰਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ। ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਤੇ ਭਿ੍ਸ਼ਟਾਚਾਰ ਨਾਲ ਸੰਬੰਧਿਤ ਕਿਸੇ ਵੀ ਹੋਰ ਪੱਖ ਦੀ ਸ਼ਮੂਲੀਅਤ ਸਾਹਮਣੇ ਆਉਣ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮਾਲਵਾ ਜ਼ੋਨ ਅੰਦਰ ਧਰਮ ਪ੍ਰਚਾਰ ਲਹਿਰ ਨੂੰ ਗੁਰਮਤਿ ਸਮਾਗਮਾਂ ਰਾਹੀਂ ਪ੍ਰਚੰਡ ਕਰਾਂਗੇ-ਐਡਵੋਕੇਟ ਧਾਮੀ ਅਗਲੀ ਖ਼ਬਰ ਐਲ. ਏ. ਡੀ. ਸੀ. ਨੀਤੀ ਦੇ ਵਿਰੋਧ ਵਿਚ ਵਕੀਲਾਂ ਕੀਤੀ ਹੜਤਾਲ
Ad Position 24