14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਅਹਿਮ ਵਰਕਰ ਮਿਲਣੀ ਸ਼ਾਹਪੁਰ ਵਿਖੇ ਹੋਵੇਗੀ-ਐਡਵੋਕੇਟ ਸ਼ਾਹਪੁਰ

Ad Position 21
No active advertisement
ਅਜੀਤ ਡੈਸਕ 18-07-2026
ਭਾਦਸੋਂ, 17 ਜੁਲਾਈ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਲਕਾ ਨਾਭਾ ਦੇ ਇੰਚਾਰਜ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਗੱਲਬਾਤ ਦੌਰਾਨ ਦੱਸਿਆ ਕੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਅਤੇ ਪੰਜਾਬ ਦੇ ਮੌਜੂਦਾ ਸਮਾਜਿਕ, ਧਾਰਮਿਕ, ਰਾਜਨੀਤਿਕ ਤੇ ਆਰਥਿਕ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਵਰਕਰ ਮਿਲਣੀ ਅਤੇ ਵਿਚਾਰ-ਵਟਾਂਦਰਾ ਸਮਾਗਮ 18 ਜੁਲਾਈ ਨੂੰ ਦੁਪਹਿਰ 3 ਵਜੇ ਗੁਰਦੁਆਰਾ ਸਾਹਿਬ, ਪਿੰਡ ਸ਼ਾਹਪੁਰ (ਨੇੜੇ ਪਿੰਡ ਟੌਹੜਾ), ਜ਼ਿਲ੍ਹਾ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮਹੱਤਵਪੂਰਨ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਕਰਨਗੇ। ਉਨ੍ਹਾਂ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਰਣਧੀਰ ਸਿੰਘ ਰੱਖੜਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਵਰਕਰਾਂ ਨੂੰ ਸੰਬੋਧਨ ਕਰਨਗੇ। ਸਮਾਗਮ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤ, ਪੰਥਕ ਮਸਲੇ, ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਾਰਟੀ ਦੀਆਂ ਆਉਣ ਵਾਲੀਆਂ ਜਥੇਬੰਦੀ ਗਤੀਵਿਧੀਆਂ, ਮੈਂਬਰਸ਼ਿਪ ਮੁਹਿੰਮ, ਸੰਗਠਨਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਲਈ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ। ਐਡ. ਸ਼ਾਹਪੁਰ ਹਲਕਾ ਇੰਚਾਰਜ ਨਾਭਾ ਨੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਸ਼ੁਭਚਿੰਤਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸਮੇਂ ਸਿਰ ਪਹੁੰਚ ਕੇ ਇਸ ਵਰਕਰ ਮਿਲਣੀ ਨੂੰ ਕਾਮਯਾਬ ਬਣਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਡਾਂਗਾਂ ਸੋਟਿਆਂ ਨਾਲ ਕੁੱਟਮਾਰ ਕਰਨ ਦੇ ਘੱਗਾ ਦੇ ਫ਼ੋਟੋਗਰਾਫ਼ਰ ਨੇ ਭਤੀਜੇ ਤੇ ਉਸ ਦੇ ਸਾਥੀਆਂ ’ਤੇ ਲਾਏ ਦੋਸ਼ ਅਗਲੀ ਖ਼ਬਰ ਮਾਲਵਾ ਜ਼ੋਨ ਅੰਦਰ ਧਰਮ ਪ੍ਰਚਾਰ ਲਹਿਰ ਨੂੰ ਗੁਰਮਤਿ ਸਮਾਗਮਾਂ ਰਾਹੀਂ ਪ੍ਰਚੰਡ ਕਰਾਂਗੇ-ਐਡਵੋਕੇਟ ਧਾਮੀ
Ad Position 24