ਨਾਭਾ, 18 ਜੁਲਾਈ (ਵਰਿੰਦਰ ਵਰਮਾ)-ਨਾਭਾ ਦੀ ਸਿਆਸਤ ਵਿਚ ਇਕ ਵਾਰ ਫਿਰ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ ਵੀਡੀਓ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇੰਪਰੂਵਮੈਂਟ ਟਰਸੱਟ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਦੋਸ਼ ਲਗਾਇਆ ਕਿ ਇਸ ਪੂਰੇ ਵਿਵਾਦ ਪਿੱਛੇ ਅੜਕ ਚੌਹਾਨ ਦੀ ਭੂਮਿਕਾ ਹੈ। ਚੇਅਰਮੈਨ ਜੱਸੀ ਨੇ ਕਿਹਾ ਕਿ ਵਾਇਰਲ ਵੀਡੀਓ ਇਕ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਇਸ ਰਾਹੀਂ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਸੋਸ਼ਲ ਮੀਡੀਆ ’ਤੇ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਇਹ ਆਮ ਆਦਮੀ ਪਾਰਟੀ ਦਾ ਵਲੰਟੀਅਰ ਹੈ ਜਿਹੜਾ ਵਿਧਾਇਕ ਨਾਭਾ ਦੇਵ ਮਾਨ ਨਾਲ ਰਹਿੰਦਾ ਹੈ, ਉਨ੍ਹਾਂ ਵਲੋਂ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਜਾ ਰਹੀ ਹੈ। ਕੀ ਕਾਰਨ ਹੈ, ਕਿਉਂ ਇਦਾਂ ਕੀਤਾ ਜਾ ਰਿਹਾ ਹੈ। ਇਸ ਦਾ ਕਾਰਨ ਤਾਂ ਮੈਨੂੰ ਨਹੀਂ ਪਤਾ ਲੱਗ ਰਿਹਾ ਹੈ, ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਪਾਰਟੀ ਦੀ ਪ੍ਰਾਪਤੀਆਂ ਦੇ ਪੋਸਟਰ ਲਾਏ ਗਏ ਸਨ। ਉਨ੍ਹਾਂ ਕਿਹਾ ਕਿ ਕਿਸੇ ਤੋਂ ਗਾਲਾਂ ਕਢਵਾ ਕੇ ਵੀਡੀਓ ਇਦਾਂ ਵਾਇਰਲ ਕੀਤੀ ਗਈ ਹੈ, ਕਿਸੇ ਦੇ ਕਿਰਦਾਰ ਨੂੰ ਨੀਵਾਂ ਦਿਖਾਉਣਾ ਵਧੀਆ ਰਾਜਨੀਤੀ ਨਹੀਂ ਹੈ। ਵਾਇਰਲ ਵੀਡੀਓ ਤੋਂ ਬਾਅਦ ਨਾਭਾ ਦੀ ਸਿਆਸਤ ਵਿਚ ਚਰਚਾਵਾਂ ਤੇਜ਼ ਹੋ ਗਈਆਂ ਹਨ ਅਤੇ ਵੱਖ-ਵੱਖ ਸਿਆਸੀ ਧਿਰਾਂ ਵਲੋਂ ਇਸ ਮਾਮਲੇ ’ਤੇ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਫਿਲਹਾਲ ਇਸ ਮਾਮਲੇ ਨੇ ਨਾਭਾ ਦੀ ਸਥਾਨਕ ਸਿਆਸਤ ਵਿਚ ਨਵੀਂ ਬਹਿਸ ਛੇੜ ਦਿੱਤੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਇਸ ਵਿਵਾਦ ਦੇ ਹੋਰ ਭਖਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਹੈ, ਜਿਸ ਨੇ ਵੀਡੀਓ ਅਪਲੋਡ ਕੀਤੀ ਹੈ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਦੇ ਧਿਆਨ ’ਚ ਇਹ ਮਾਮਲਾ ਧਿਆਨ ਵਿਚ ਲਿਆਂਦਾ ਗਿਆ ਹੈ ।