ਨਾਭਾ, 18 ਜੁਲਾਈ (ਵਰਿੰਦਰ ਵਰਮਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਸਰਕਾਰ ਦੀ ਰੰਗਲਾ ਪੰਜਾਬ ਟੀਮ ਵਿੱਚ ਵਾਧਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਵੱਖ-ਵੱਖ ਵਿੰਗਾਂ ’ਚ ਚੇਅਰਮੈਨ ਬਣਾਕੇ ਨੁਮਾਇੰਦਗੀ ਦਿੱਤੀ ਹੈ। ਜਿਸ ਤਹਿਤ ਸਪੋਰਟਸ ਨਾਲ ਜੁੜੀ ਸ਼ਖ਼ਸੀਅਤ ਪ੍ਰੋਂ. ਦੀਪਕ ਕੌਂਸਲ ਨੂੰ ਸਪੋਰਟਸ ਵੈਲਫੇਅਰ ਬੋਰਡ ਹਲਕਾ ਨਾਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਦੇ ਲੋਕਾਂ ਅਤੇ ਵਲੰਟੀਅਰਾਂ ਵਿਚ ਖੁਸ਼ੀ ਦੀ ਲਹਿਰ ਹੈ। ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ਵਿਖੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਨਵ ਨਿਯੁਕਤ ਚੇਅਰਮੈਨ ਪ੍ਰੋਂ. ਦੀਪਕ ਕੌਂਸਲ ਦਾ ਮੂੰਹ ਮਿੱਠਾ ਕਰਵਾਇਆ ਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਨਵੀਂ ਮਿਲੀ ਜ਼ਿੰਮੇਵਾਰੀ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਰੰਗਲਾ ਪੰਜਾਬ’ ਟੀਮ ਵਿਚ ਸ਼ਾਮਿਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਨਾਭਾ ਹਲਕੇ ਵਿੱਚ ਵੱਖ-ਵੱਖ ਵਿੰਗਾਂ ਦੇ ਨਵ ਨਿਯੁਕਤ ਸਾਰੇ ਹੀ ਚੇਅਰਮੈਨ ਰਲ-ਮਿਲ ਕੇ ਪੰਜਾਬ ਅਤੇ ਹਲਕਾ ਨਾਭਾ ਦੀ ਤਰੱਕੀ ਦੇ ਇਸ ਕਾਫ਼ਲੇ ਨੂੰ ਹੋਰ ਅੱਗੇ ਲੈ ਕੇ ਜਾਈਏ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਾਲ ਸਿੰਘ ਰਣਜੀਤਗੜ੍ਹ, ਯੂਥ ਆਗੂ ਗੋਪੀ ਫੈਜਗੜ੍ਹ, ਸੁਖਜੀਤ ਸਿੰਘ ਹਾਂਸ, ਲਾਲੀ ਫਤਿਹਪੁਰ, ਬਲਾਕ ਸੰਮਤੀ ਮੈਂਬਰ ਕੇਵਲ ਸਿੰਘ ਰਣਜੀਤਗੜ੍ਹ, ਰਾਜਿੰਦਰ ਸਿੰਘ ਸਰਪੰਚ ਗੁਰਦਿੱਤਪੁਰਾ, ਦਵਿੰਦਰ ਸਿੰਘ ਥੂਹੀ, ਪਰਮਿੰਦਰ ਸਿੰਘ ਭੰਗੂ, ਲਾਡੀ ਖਹਿਰਾ, ਜਸਕਰਨਵੀਰ ਸਿੰਘ ਤੇਜੇ, ਸਤਵੰਤ ਸਿੰਘ ਸੋਹੀ ਸਰਪੰਚ ਰਣਜੀਤਗੜ੍ਹ, ਦਵਿੰਦਰ ਸਿੰਘ ਬਿਸ਼ਨਗੜ੍ਹ, ਹਰਪ੍ਰੀਤ ਸਿੰਘ ਭੁੱਲਰ, ਦਲਜੀਤ ਸਿੰਘ ਬਾਜਵਾ, ਬੇਅੰਤ ਸਿੰਘ ਘੜੂੰਆਂ, ਗੁਰਜੀਤ ਸਿੰਘ ਕੋਟਕਲਾਂ, ਬੱਗਾ ਕਕਰਾਲਾ ਆਦਿ ਮੌਜੂਦ ਸਨ।