11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਵਿਖੇ ਸੰਗਤਾਂ ਵੱਡੀ ਗਿਣਤੀ ’ਚ ਹੋਈਆਂ ਨਤਮਸਤਕ

Ad Position 21
No active advertisement
ਅਜੀਤ ਡੈਸਕ 19-07-2026
ਪਟਿਆਲਾ 18 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵਲੋਂ ਵੱਡੀ ਗਿਣਤੀ ’ਚ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ। ਤੜਕੇ ਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰੂ ਦਰਬਾਰ ’ਚ ਮੱਥਾ ਟੇਕਣ ਪੁੱਜੀਆਂ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ-ਸੰਗਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪੰਚਮੀ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹਜ਼ੂਰੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ, ਉਥੇ ਹੀ ਕਵੀਸ਼ਰੀ ਤੇ ਢਾਡੀ ਜਥਿਆਂ ’ਚ ਅਮਰਜੀਤ ਸਿੰਘ ਅੰਬਾਲਾ, ਅਮਰੀਕ ਸਿੰਘ ਜਨੇਤਪੁਰ, ਗੁਰਵਿੰਦਰ ਸਿੰਘ ਦੁਗਾਲ, ਗੁਰਪਿਆਰ ਸਿੰਘ ਜੌਹਰ, ਮਨਵਿੰਦਰ ਸਿੰਘ ਸੁਨਾਮ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾਉਂਦਿਆਂ ਧਰਮ ਅਤੇ ਸਿੱਖੀ ਪ੍ਰਤੀ ਦ੍ਰਿੜ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਸੁਧਾਰ ਲਹਿਰ ਵਿਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਤੇਜਾ ਸਿੰਘ ਸਮੁੰਦਰੀ ਤੇ ਆਜ਼ਾਦੀ ਸੰਗਰਾਮ ਵਿਚ ਆਪਣੀ ਸ਼ਹਾਦਤ ਦੇਣ ਵਾਲੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦਾ ਸਤਿਕਾਰ ਭੇਟ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਅੰਦਰ ਤੇਜਾ ਸਿੰਘ ਸਮੁੰਦਰੀ ਵਲੋਂ ਪਾਏ ਯੋਗਦਾਨ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਦੀਆਂ ਤੱਕ ਭਾਰਤੀ ਲੋਕਾਂ ਨੂੰ ਦੇਸ਼ ਪਿਆਰ ਅਤੇ ਦੇਸ਼ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਰਹੇਗੀ। ਸਾਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਆਪਣਾ ਜੀਵਨ ਤਬਦੀਲ ਕਰਨਾ ਹੀ ਉਨ੍ਹਾਂ ਦੀ ਕੁਰਬਾਨੀ ’ਤੇ ਮਾਣ ਹੋਵੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਪੰਚਮੀ ਦੇ ਦਿਹਾੜੇ ਮੌਕੇ ਗੁਰੂ ਘਰ ਹੋਣ ਵਾਲੀ ਸੰਗਤ ਦਾ ਵੀ ਧੰਨਵਾਦ ਕੀਤਾ ਅਤੇ ਦੀਵਾਨ ਹਾਲ ਵਿਖੇ ਚੱਲਦੇ ਨਿਰੰਤਰ ਸਮਾਗਮ ’ਚ ਪੁੱਜੇ ਢਾਡੀ ਅਤੇ ਕਵੀਸ਼ਰੀ ਜਥਿਆਂ ਦੀ ਵੀ ਹੌਸਲਾ ਅਫਜਾਈ ਕੀਤੀ। ਪੰਚਮੀ ਦੇ ਦਿਹਾੜੇ ਮੌਕੇ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸੰਗਤਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਵਿਭਾਗਾਂ ਤੋਂ ਸੇਵਾ ਮੁਕਤ ਕਰਮਚਾਰੀਆਂ ਨੇ ਸ਼ਹਿਰ ’ਚ ਕੱਢਿਆ ਰੋਸ ਮਾਰਚ, ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਬੱਸ ਕੀਤੀ ਰਵਾਨਾ
Ad Position 24