11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਭਗਵੰਤ ਮਾਨ ਸਰਕਾਰ ਲੋਕ ਭਲਾਈ ਲਈ ਦਿਨ-ਰਾਤ ਕਰ ਰਹੀ ਕੰਮ-ਅਮਰਿੰਦਰ ਰਾਠੀਆ

Ad Position 21
No active advertisement
ਅਜੀਤ ਡੈਸਕ 19-07-2026
ਸਨੌਰ, 18 ਜੁਲਾਈ (ਸੋਖਲ)-ਆਮ ਆਦਮੀ ਪਾਰਟੀ ਦੇ ਆਗੂ ਤੇ ਪਿੰਡ ਰਾਠੀਆ ਦੇ ਸਰਪੰਚ ਅਮਰਿੰਦਰ ਸਿੰਘ ਰਾਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਤੇ ਪਾਰਦਰਸ਼ੀ ਪ੍ਰਸ਼ਾਸਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਅਤੇ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਜਿਸ ਲਈ ਵੱਖ-ਵੱਖ ਵਿਭਾਗਾਂ ਵਿਚ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵਲੋਂ ਲੋਕਾਂ ਦੀ ਹੋ ਰਹੀ ਕਥਿਤ ਲੁੱਟ-ਖਸੁੱਟ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ, ਜਿਸ ਕਾਰਨ ਵਿਰੋਧੀ ਪਾਰਟੀਆਂ ਬੇਬੁਨਿਆਦ ਬਿਆਨਬਾਜ਼ੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਾਰਟੀਆਂ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਿਆ, ਉਹ ਅੱਜ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਵਿਰੋਧ ਕਰ ਰਹੀਆਂ ਹਨ। ਸਰਪੰਚ ਅਮਰਿੰਦਰ ਸਿੰਘ ਰਾਠੀਆ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖਿਆ, ਸਿਹਤ, ਬਿਜਲੀ, ਸੜਕਾਂ ਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ’ਤੇ ਭਰੋਸਾ ਰੱਖਣ ਅਤੇ ਵਿਕਾਸ ਦੇ ਇਸ ਸਫ਼ਰ ਵਿੱਚ ਸਾਥ ਦੇਣ ਦੀ ਅਪੀਲ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮੰਨਾ ਸਿੰਘ ਸਿੱਧੂ ਯੂ. ਐਸ. ਏ. ਦੇ ਉਪਰਾਲੇ ਨਾਲ ‘ਦਸਤਾਰ ਸਜਾਓ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੀ. ਪੀ. ਸੀ. ਬੀ. ਦੇ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਨੇ ਫੜੀ ਰਫ਼ਤਾਰ, ਸਾਫ਼-ਸੁਥਰੀਆਂ ਸੜਕਾਂ ਲਈ ਨਾਗਰਿਕ, ਵਿਦਿਆਰਥੀ...
Ad Position 24