11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੰਨਾ ਸਿੰਘ ਸਿੱਧੂ ਯੂ. ਐਸ. ਏ. ਦੇ ਉਪਰਾਲੇ ਨਾਲ ‘ਦਸਤਾਰ ਸਜਾਓ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 19-07-2026
ਪਾਤੜਾਂ, 18 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਮੰਨਾ ਸਿੰਘ ਸਿੱਧੂ ਯੂ. ਐਸ. ਏ. ਦੇ ਵਿਸ਼ੇਸ਼ ਉਪਰਾਲੇ ਨਾਲ ਸੁੰਦਰ ਦਸਤਾਰ ਸਜਾਓ ਮੁਕਬਾਲੇ ਕਰਵਾਏ ਗਏ। ਮੁਕਬਾਲਿਆਂ ਵਿਚ ਬੱਚਿਆਂ ਵਲੋਂ ਬੜੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵਧੀਆ ਦਸਤਾਰ ਸਜਾ ਕੇ ਪਹਿਲੇ ਸਥਾਨ ’ਤੇ ਰਹੇ ਬੱਚਿਆਂ ਨੂੰ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਸੀਨੀਅਰ ਆਗੂ ਆਦਮੀ ਪਾਰਟੀ ਨੇ ਨਗਦ ਰਾਸ਼ੀ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਕਰਨ ਸਿੰਘ ਵੜੈਚ ਤੇ ਦਸਤਾਰ ਕੋਚ ਮਨਦੀਪ ਸਿੰਘ ਮਸਤੂਆਣਾ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ, ਪਾਤੜਾਂ ਵਿਚ 12ਵਾਂ ਸਾਂਝ ਦਸਤਾਰ ਮੁਕਾਬਲਾ ਕਰਵਾਇਆ ਗਿਆ ਹੈ। ਇਸ ਮੁਕਾਬਲੇ ਲਈ ਸਾਰੇ ਪ੍ਰਬੰਧ ਮੰਨਾ ਸਿੰਘ ਸਿੱਧੂ (ਯੂ. ਐਸ. ਏ.) ਦੇ ਉਪਰਾਲੇ ਨਾਲ ਕੀਤੇ ਗਏ ਹਨ। ਇਨ੍ਹਾਂ ਮੁਕਾਬਲਿਆਂ ’ਚ 150 ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸੁੰਦਰ ਦਸਤਾਰਾਂ ਸਜਾਈਆਂ ਗਈਆਂ ਹਨ। ਇਸ ਮੌਕੇ ਸੁੰਦਰ ਦਸਤਾਰ ਸਜਾਉਣ ਵਾਲੇ ਨੌਜਵਾਨਾਂ ਅਤੇ ਬੱਚਿਆਂ ਨੂੰ ਬੀਬੀ ਲੂੰਬਾ ਵਲੋਂ ਨਕਦ ਇਨਾਮ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਨ ਮਗਰੋਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮੇਂ ਦੀ ਲੋੜ ਹਨ, ਜੋ ਬੱਚਿਆਂ ਨੂੰ ਸਿੱਖੀ ਦੇ ਅਸੂਲਾਂ ਨਾਲ ਜੋੜਦੇ ਹਨ ਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਮੁਕਾਬਲਿਆਂ ਦੇ ਪ੍ਰਬੰਧਾਂ ਵਿਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਦਾਰ ਸਾਹਿਬ ਪਾਤੜਾਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਦੀ ਅਗਵਾਈ ’ਚ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਸਹਿਯੋਗ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਇੰਜੀ. ਸਤਵਿੰਦਰ ਸਿੰਘ ਸੈਣੀ ਨੂੰ ਸੈਣੀ ਭਲਾਈ ਬੋਰਡ ਦਾ ਪਟਿਆਲਾ ਦਿਹਾਤੀ ਦਾ ਲਗਾਇਆ ਚੇਅਰਮੈਨ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਲੋਕ ਭਲਾਈ ਲਈ ਦਿਨ-ਰਾਤ ਕਰ ਰਹੀ ਕੰਮ-ਅਮਰਿੰਦਰ ਰਾਠੀਆ
Ad Position 24