11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਤੇਜਿੰਦਰ ਮਹਿਤਾ ਨਾਲ ਨਵੇਂ ਚੇਅਰਮੈਨਾਂ ਨੇ ਲਿਆ ਮਾਤਾ ਦਾ ਅਸ਼ੀਰਵਾਦ

Ad Position 21
No active advertisement
ਅਜੀਤ ਡੈਸਕ 19-07-2026
ਪਟਿਆਲਾ, 18 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਹਲਕਾ ਚੇਅਰਮੈਨ ਨਿਯੁਕਤ ਕੀਤੇ ਜਾਣ ਉਪਰੰਤ ਸਮੂਹ ਚੇਅਰਮੈਨਾਂ ਨੇ ਆਮ ਆਦਮੀ ਪਾਰਟੀ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨਾਲ ਸ੍ਰੀ ਕਾਲੀ ਦੇਵੀ ਮਾਤਾ ਮੰਦਰ, ਪਟਿਆਲਾ ਵਿਖੇ ਮੱਥਾ ਟੇਕ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤੇਜਿੰਦਰ ਮਹਿਤਾ ਨੇ ਸਮੂਹ ਨਵੇਂ ਨਿਯੁਕਤ ਹਲਕਾ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਨੁਮਾਇੰਦਗੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਚੇਅਰਮੈਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਤੇ ਲੋਕ ਸੇਵਾ ਦੀ ਭਾਵਨਾ ਨਾਲ ਨਿਭਾਉਂਦੇ ਹੋਏ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰਨਗੇ। ਇਸ ਮੌਕੇ ਸਮੂਹ ਚੇਅਰਮੈਨਾਂ ਨੇ ਮਾਤਾ ਰਾਣੀ ਦੇ ਚਰਨਾਂ ਵਿਚ ਪੰਜਾਬ ਦੀ ਖੁਸ਼ਹਾਲੀ, ਤਰੱਕੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮੂਹ ਚੇਅਰਮੈਨਾਂ ਨੇ ਤੇਜਿੰਦਰ ਮਹਿਤਾ ਦੀ ਅਗਵਾਈ ਤੇ ਸੰਗਠਨਾਤਮਕ ਕਾਰਜਸ਼ੈਲੀ ’ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਤੇ ਵਿਕਾਸ ਕਾਰਜਾਂ ਨੂੰ ਹਲਕੇ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਤੇਜਿੰਦਰ ਮਹਿਤਾ ਨੇ ਸਮੂਹ ਚੇਅਰਮੈਨਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਭਲਾਈ ਸਕੀਮਾਂ ਨੂੰ ਸਮਾਜ ਦੇ ਹਰ ਵਰਗ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਬ੍ਰਾਹਮਣ ਸਮਾਜ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਵਿਕਰਮ ਸ਼ਰਮਾ, ਵਿਮੁਕਤ ਜਾਤੀ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਬਾਦਲ ਬੰਬੀ, ਕ੍ਰਿਸ਼ਚਨ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਜੌਹਨ ਮਸੀਹ, ਅਨੁਸੂਚਿਤ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਮਨਦੀਪ ਜੋਹਲਾਂ, ਸੈਣੀ ਵੈੱਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਬਬਲੂ ਸੈਣੀ, ਕੰਬੋਜ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਕਿਰਪਾਲ ਸਿੰਘ, ਖੱਤਰੀ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਰਮਨਪ੍ਰੀਤ ਸਿੰਘ ਸ਼ੈਂਪੀ, ਰਾਜਪੂਤ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਦਲਜੀਤ ਸਿੰਘ ਰਾਜਪੂਤ, ਬਾਜ਼ੀਗਰ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਕੁਲਦੀਪ ਸਿੰਘ ਅਬਲੋਵਾਲ ਅਤੇ ਐਸ. ਸੀ. ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਦਵਿੰਦਰ ਸਿੰਘ ਮੱਟੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਰਾਜਨੀਤੀ ਮੁਫਤਖੋਰੀ ਤੋਂ ਉੱਪਰ ਉੱਠ ਕੇ ਨੌਜਵਾਨਾਂ ਲਈ ਰੋਡਮੈਪ ਤਿਆਰ ਕਰੇ-ਹਰਿੰਦਰਪਾਲ ਸਿੰਘ ਚੰਦੂਮਾਜਰਾ ਅਗਲੀ ਖ਼ਬਰ ਸਨੌਰ ਦੇ ਵਾਰਡ ਨੰਬਰ 15 ਦਾ ਵਿਕਾਸ ਮਾਡਲ ਪੂਰੇ ਸਨੌਰ ਵਿਚ ਲਾਗੂ ਕਰਾਂਗੇ-ਅਮਨ ਢੋਟ
Ad Position 24