11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪੰਜਾਬ ਦੀ ਰਾਜਨੀਤੀ ਮੁਫਤਖੋਰੀ ਤੋਂ ਉੱਪਰ ਉੱਠ ਕੇ ਨੌਜਵਾਨਾਂ ਲਈ ਰੋਡਮੈਪ ਤਿਆਰ ਕਰੇ-ਹਰਿੰਦਰਪਾਲ ਸਿੰਘ ਚੰਦੂਮਾਜਰਾ

Ad Position 21
No active advertisement
ਅਜੀਤ ਡੈਸਕ 19-07-2026
ਦੇਵੀਗੜ੍ਹ, 18 ਜੁਲਾਈ (ਰਾਜਿੰਦਰ ਸਿੰਘ ਮੌਜੀ)-ਵਿਦੇਸ਼ ਦੌਰੇ ਤੋਂ ਪਰਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਮੌਜੂਦਾ ਰਾਜਨੀਤੀ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸੂਬੇ ਦੀ ਸਿਆਸਤ ਅੱਜ ਕੇਵਲ ‘ਮੁਫਤਖੋਰੀ’ ਤੇ ਭਲਾਈ ਸਕੀਮਾਂ ਦੇ ਛੋਟੇ ਜਿਹੇ ਦਾਇਰੇ ਵਿਚ ਸਿਮਟ ਕੇ ਰਹਿ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ, ਤਾਂ ਰਾਜਨੀਤਿਕ ਜਮਾਤ ਨੂੰ ਆਪਣੀ ਸੋਚ ਤੇ ਵਿਜ਼ਨ ਨੂੰ ਵਿਸ਼ਾਲ ਕਰਨਾ ਹੋਵੇਗਾ। ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਬੇਰੁਜ਼ਗਾਰੀ ਦੀ ਦਰ ਦੇਸ਼ ਦੀ ਔਸਤ ਦਰ ਨਾਲੋਂ 5% ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਹਰ ਸਰਕਾਰ ਆਉਂਦੀ ਹੈ ਅਤੇ ਸੂਬੇ ਦੇ ਖਜ਼ਾਨੇ ਵਿਚੋਂ ਭਲਾਈ ਸਕੀਮਾਂ ਦੇਣ ਦੇ ਦਾਅਵੇ ਕਰਦੀ ਹੈ, ਪਰ ਇਹ ਹੱਲ ਨਹੀਂ ਹੈ। ਅੱਜ ਸਮਾਂ ਆ ਗਿਆ ਹੈ ਕਿ ਰਾਜਨੀਤਿਕ ਪਾਰਟੀਆਂ ਇਹ ਸਪੱਸ਼ਟ ਕਰਨ ਕਿ ਜੇ ਉਹ ਰੁਜ਼ਗਾਰ ਦੇਣ ਦੀ ਗੱਲ ਕਰਦੀਆਂ ਹਨ, ਤਾਂ ਉਨ੍ਹਾਂ ਕੋਲ ਇਸ ਲਈ ਕਿਹੜਾ ਠੋਸ ਰੋਡਮੈਪ ਜਾਂ ਜ਼ਰੀਆ ਹੈ। ਸਿਰਫ਼ ਨੌਕਰੀਆਂ ਦੇਣ ਦੇ ਦਾਅਵੇ ਕਰਨ ਨਾਲ ਗੱਲ ਨਹੀਂ ਬਣਨੀ, ਸਗੋਂ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਕਰਨੇ ਪੈਣਗੇ। ਸ. ਚੰਦੂਮਾਜਰਾ ਨੇ ਅਫਸੋਸ ਪ੍ਰਗਟ ਕੀਤਾ ਕਿ ਅੱਜ ਇਕ ਪਾਸੇ ਸਰਕਾਰੀ ਨੌਕਰੀਆਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਦੂਜੇ ਪਾਸੇ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਖਾਲੀ ਪਈਆਂ ਹਨ। ਨਵੀਂਆਂ ਅਸਾਮੀਆਂ ਪੈਦਾ ਕਰਨ ਜਾਂ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਦੀ ਬਜਾਏ ਸਰਕਾਰਾਂ ਸਿਰਫ਼ ਸੌਖੇ ਰਾਹਾਂ ’ਤੇ ਚੱਲ ਕੇ ਸਿਆਸਤ ਕਰ ਰਹੀਆਂ ਹਨ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਤਰਸੇਮ ਸਿੰਘ ਕੋਟਲਾ, ਸਾਬਕਾ ਸਰਪੰਚ ਗੁਰਦੀਪ ਸਿੰਘ ਦੇਵੀਨਗਰ, ਸਾਬਕਾ ਸਰਪੰਚ ਗੁਰਜੀਤ ਸਿੰਘ ਓਪਲੀ, ਰਾਜ ਕੁਮਾਰ ਸੈਣੀ, ਸ਼ਾਨ ਵੀਰ ਸਿੰਘ ਬ੍ਰਹਮਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਦੇ ਪਿੰਡਾਂ ’ਚ 86.22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨx ਅਗਲੀ ਖ਼ਬਰ ਤੇਜਿੰਦਰ ਮਹਿਤਾ ਨਾਲ ਨਵੇਂ ਚੇਅਰਮੈਨਾਂ ਨੇ ਲਿਆ ਮਾਤਾ ਦਾ ਅਸ਼ੀਰਵਾਦ
Ad Position 24