11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਦੇਵੀਗੜ੍ਹ-ਭੰਬੂਆਂ ਸੜਕ ਦੀ ਹੋਈ ਕਾਇਆ-ਕਲਪ, ਸੜਕ ’ਤੇ ਪੱਥਰ ਪਾਏ ਜਾਣ ਨਾਲ ਇਲਾਕਾ ਵਾਸੀਆਂ ‘ਚ ਖੁਸ਼ੀ

Ad Position 21
No active advertisement
ਅਜੀਤ ਡੈਸਕ 19-07-2026
ਦੇਵੀਗੜ੍ਹ, 18 ਜੁਲਾਈ (ਰਾਜਿੰਦਰ ਸਿੰਘ ਮੌਜੀ)-ਲੰਬੇ ਸਮੇਂ ਤੋਂ ਖਸਤਾ ਹਾਲਤ ਦਾ ਸਾਹਮਣਾ ਕਰ ਰਹੇ ਦੇਵੀਗੜ੍ਹ ਤੋਂ ਭੰਬੂਆਂ ਵਾਲੀ ਸੜਕ ਦੇ ਸੁਧਾਰ ਦਾ ਕੰਮ ਆਖ਼ਰਕਾਰ ਸ਼ੁਰੂ ਹੋ ਗਿਆ ਹੈ। ਇਸ ਸੜਕ ਦੇ ਨਵੀਨੀਕਰਨ ਤੇ ਪੱਥਰ ਪਾਉਣ ਦੇ ਕੰਮ ਦੀ ਸ਼ੁਰੂਆਤ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਦੀ ਅਗਵਾਈ ਹੇਠ ਕੀਤੀ ਗਈ। ਇਸ ਕਦਮ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਕਾਫੀ ਸਮੇਂ ਤੋਂ ਇਸ ਸੜਕ ਨੂੰ ਬਣਾਉਣ ਦੀ ਮੰਗ ਕਰ ਰਹੇ ਸਨ। ਇਸ ਪ੍ਰਾਜੈਕਟ ਬਾਰੇ ਦੱਸਿਆ ਗਿਆ ਕਿ ਇਹ ਕੰਮ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਦਿਸ਼ਾ-ਨਿਰਦੇਸ਼ਾਂ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਵਿਸ਼ੇਸ਼ ਯਤਨਾਂ ਸਦਕਾ ਸੰਭਵ ਹੋ ਸਕਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਸੜਕ ਦੀ ਮਾੜੀ ਹਾਲਤ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਆਉਣ-ਜਾਣ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਗੱਲਬਾਤ ਕਰਦਿਆਂ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਟੀਚਾ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਦੇਵੀਗੜ੍ਹ ਤੋਂ ਹਸਨਪੁਰ ਕੰਬੋਆਂ ਵਾਇਆ ਭੰਬੂਆਂ ਤੱਕ ਦੀ ਇਹ ਸੜਕ ਲੰਬੇ ਸਮੇਂ ਤੋਂ ਅਣਗੌਲੀ ਸੀ, ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਅਸੀਂ ਹਲਕੇ ਦੇ ਵਿਕਾਸ ਲਈ ਵਚਨਬੱਧ ਹਾਂ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਇਸ ਸੜਕ ਦਾ ਕੰਮ ਦਸ ਦਿਨਾਂ ਵਿਚ ਮੁਕੰਮਲ ਹੋਵੇ, ਸਗੋਂ ਇਸ ਦੀ ਗੁਣਵੱਤਾ ਵਿਚ ਵੀ ਕੋਈ ਸਮਝੌਤਾ ਨਾ ਕੀਤਾ ਜਾਵੇ। ਇਸ ਮੌਕੇ ਨਗਰ ਪੰਚਾਇਤ ਦੇ ਅਧਿਕਾਰੀ, ਸਥਾਨਕ ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ। ਲਖਵੀਰ ਸਿੰਘ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੜਕ ਨਿਰਮਾਣ ਦੇ ਕੰਮ ਨੂੰ ਪੂਰੀ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਕੌਂਸਲਰ ਗੁਰਮੀਤ ਸਿੰਘ ਭੰਬੂਆਂ, ਹੈਪੀ ਜੁਲਕਾਂ, ਸ਼ੁਭਮ ਲਾਂਬਾ, ਦਾਨੂ ਲਾਂਬਾ, ਸੁਖਵਿੰਦਰ ਸਿੰਘ ਐਮ. ਸੀ., ਜੱਸੀ ਸਰਪੰਚ ਹਸਨਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈ. ਟੀ. ਓ. ਅਮਨਦੀਪ ਸਿੰਘ ਨਾਭਾ ਵਲੋਂ ਚਾਰਟਰਡ ਅਕਾਊਂਟੈਂਟਸ ਤੇ ਜੀ. ਐਸ. ਟੀ. ਐਡਵੋਕੇਟ ਨਾਲ ਮੀਟਿੰਗ ਅਗਲੀ ਖ਼ਬਰ ਉਪ ਮੰਡਲ ਮੈਜਿਸਟ੍ਰੇਟ ਸੋਮਲ ਤੇ ਐਸ. ਐਮ. ਓ. ਡਾ. ਗੋਇਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਚੈਕਿੰਗ
Ad Position 24