05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਲੋਕਾਂ ਦੀ ਸੇਵਾ ਮੇਰੀ ਪਹਿਲ, ਸਟੇਡੀਅਮ ਦੇ ਵਿਕਾਸ ਲਈ ਹਰ ਸੰਭਵ ਯਤਨ ਜਾਰੀ-ਗੌਰਵ ਸੰਧੂ

Ad Position 21
No active advertisement
ਅਜੀਤ ਡੈਸਕ 20-07-2026
ਸਨੌਰ, 19 ਜੁਲਾਈ (ਸੋਖਲ)-ਸ਼ਹੀਦ ਊਧਮ ਸਿੰਘ ਸਪੋਰਟਸ ਸਟੇਡੀਅਮ, ਸਨੌਰ ਵਿਚ ਅਥਲੈਟਿਕ ਟਰੈਕ ਤੇ ਕ੍ਰਿਕਟ ਪਿੱਚ ਦੀ ਸਾਂਭ-ਸੰਭਾਲ ਨੂੰ ਬਿਹਤਰ ਬਣਾਉਣ ਲਈ ਰੋਲਰ ਮੁਹੱਈਆ ਕਰਵਾਇਆ। ਇਸ ਮੌਕੇ ਸਨੌਰ ਦੇ ਖਿਡਾਰੀਆਂ, ਪਤਵੰਤੇ ਸੱਜਣਾਂ ਤੇ ਖੇਡ ਪ੍ਰੇਮੀਆਂ ਵਲੋਂ ਗੁਰਵਿੰਦਰ ਸਿੰਘ ਗੌਰਵ ਸੰਧੂ, ਸੂਬਾ ਉਪ ਪ੍ਰਧਾਨ, ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ (ਪੰਜਾਬ) ਦਾ ਸਨਮਾਨ ਕੀਤਾ। ਹਾਜ਼ਰ ਲੋਕਾਂ ਨੇ ਸਟੇਡੀਅਮ ਦੀ ਹਾਲਤ ਸੁਧਾਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟਾਇਆ।
ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਸਨੌਰ ਦੇ ਲੋਕਾਂ ਦੀ ਸੇਵਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ ਤੇ ਜਿਥੇ ਵੀ ਲੋਕਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਾਂ ਬੁਨਿਆਦੀ ਸਹੂਲਤਾਂ ਵਿਚ ਕੋਈ ਕਮੀ ਨਜ਼ਰ ਆਉਂਦੀ ਹੈ, ਉਥੇ ਉਹ ਲੋਕਾਂ ਦੀ ਆਵਾਜ਼ ਬਣ ਕੇ ਸੰਬੰਧਿਤ ਮਸਲੇ ਉਠਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਖਿਡਾਰੀਆਂ ਨੇ ਉਮੀਦ ਜਤਾਈ ਕਿ ਭਵਿੱਖ ਵਿਚ ਵੀ ਸਟੇਡੀਅਮ ਦੇ ਵਿਕਾਸ ਲਈ ਇਸੇ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ, ਜਿਸ ਨਾਲ ਸਥਾਨਕ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਮਿਲਣਗੀਆਂ। ਇਸ ਮੌਕੇ ਕਰਨਵੀਰ ਸਿੰਘ, ਕੁਲਵੀਰ ਸਿੰਘ, ਨਵਜੋਤ ਸਿੰਘ, ਪਿਨਾਕ ਪੁਰੀ, ਅੰਮ੍ਰਿਤਪਾਲ ਸਿੰਘ, ਸੁਖਦੇਵ ਸਿੰਘ, ਪੰਕਜ ਕੁਮਾਰ, ਵਿਕਰਮ ਸਿੰਘ, ਬੰਟੀ, ਸੁੱਖੀ ਪ੍ਰਧਾਨ, ਰਣਧੀਰ ਧੀਰਾ (ਸਨੌਰ), ਸਤਵਿੰਦਰ ਸਿੰਘ, ਰਜਤ ਭਾਟੀਆ, ਰੌਬਿਨ ਵਿਰਕ, ਰੋਹਿਤ (ਸਨੌਰ) ਤੇ ਪੰਕਜ ਧਾਲੀਵਾਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੱਖਾਂ ਰੁਪਏ ਦੇ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਣ ਦੇ ਬਾਵਜੂਦ ਦਿਨ-ਦਿਹਾੜੇ ਲੁਟੇਰੇ ਰੇਹੜੀ ਵਾਲੇ ਨੂੰ ਲੁੱਟ ਕੇ ਹੋਏ... ਅਗਲੀ ਖ਼ਬਰ ਪਿੰਡ ਰੋਸ਼ਨਪੁਰ ਵਿਖੇ ਵੱਖ-ਵੱਖ ਸਮਾਜਾਂ ਦੇ ਸੈਂਕੜੇ ਲੋਕ ‘ਆਪ’ ’ਚ ਸ਼ਾਮਿਲ
Ad Position 24
No active advertisement