05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਦਾਨੂੰ ਲਾਂਬਾ ਬਣੇ ਖੱਤਰੀ ਸਭਾ ਵੈਲਫੇਅਰ ਬੋਰਡ ਹਲਕਾ ਸਨੌਰ ਦੇ ਚੇਅਰਮੈਨ

Ad Position 21
No active advertisement
ਅਜੀਤ ਡੈਸਕ 20-07-2026
ਦੇਵੀਗੜ੍ਹ, 19 ਜੁਲਾਈ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਤੇ ਦੇਵੀਗੜ੍ਹ ਦੇ ਵਸਨੀਕ ਦਾਨੂੰ ਲਾਂਬਾ ਨੂੰ ਖੱਤਰੀ ਸਭਾ ਵੈਲਫੇਅਰ ਬੋਰਡ, ਹਲਕਾ ਸਨੌਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਨਵੇਂ ਬਣੇ ਚੇਅਰਮੈਨ ਦਾਨੂੰ ਲਾਂਬਾ ਨੂੰ ਨਿਯੁਕਤੀ ਪੱਤਰ ਸੌਂਪਿਆ ਅਤੇ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਦਾਨੂੰ ਲਾਂਬਾ ਲੰਬੇ ਸਮੇਂ ਤੋਂ ਪਾਰਟੀ ਤੇ ਸਮਾਜ ਸੇਵਾ ਵਿਚ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਮਾਣ-ਸਨਮਾਨ ਦਿੰਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਲਾਂਬਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤੇ ਖੱਤਰੀ ਭਾਈਚਾਰੇ ਦੀ ਭਲਾਈ ਲਈ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ।
ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਚੇਅਰਮੈਨ ਦਾਨੂੰ ਲਾਂਬਾ ਨੇ ਪਾਰਟੀ ਹਾਈਕਮਾਨ ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਉਨ੍ਹਾਂ ‘ਤੇ ਜਤਾਏ ਗਏ ਭਰੋਸੇ ‘ਤੇ ਖਰਾ ਉਤਰਨਗੇ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਇਲਾਕੇ ਦੇ ਪਤਵੰਤੇ ਸੱਜਣ ਮੌਜੂਦ ਸਨ, ਜਿਨ੍ਹਾਂ ਨੇ ਦਾਨੂੰ ਲਾਂਬਾ ਨੂੰ ਫੁੱਲਾਂ ਦੇ ਹਾਰ ਪਾ ਕੇ ਵਧਾਈ ਦਿੱਤੀ। ਵਰਕਰਾਂ ਨੇ ਪਾਰਟੀ ਹਾਈਕਮਾਨ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਦੀ ਸੁਣਵਾਈ ਹੋਰ ਤੇਜ਼ੀ ਨਾਲ ਹੋਵੇਗੀ। ਇਸ ਮੌਕੇ ਲਖਵੀਰ ਸਿੰਘ ਲੱਖੀ ਸੀਨੀਅਰ ਮੀਤ ਪ੍ਰਧਾਨ, ਰਣਜੀਤ ਸਿੰਘ ਸੰਧੂ, ਸੰਤੋਸ਼ ਮਿਗਲਾਨੀ, ਪੀ. ਏ. ਲਾਲੀ ਰਹਿਲ, ਕੌਂਸਲਰ ਹੈਪੀ ਜ਼ੁਲਕਾਂ, ਪੱਪੀ ਭੁਨਰਹੇੜੀ, ਰਾਮੇਸ਼, ਮਹਿਤਾ, ਲਾਂਬਾ, ਬਾਜਾਜ, ਅਹੂਜਾ, ਮਨਚੰਦਾ, ਤਨੇਜਾ, ਚਾਵਲਾ, ਵਡੇਰਾ, ਖੁਰਾਨਾ, ਅਰੋੜਾ ਅਤੇ ਨਰੂਲਾ ਪਰਿਵਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਾਗਪਾਲ ਸਕੂਲ ਯੂਨੀਫਾਰਮ ਸਟੋਰ ’ਚ ਹੋਈ ਚੋਰੀ, ਵਾਰਦਾਤ ਹੋਈ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਅਗਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਮਨੁੱਖ ਨੂੰ ਧਰਮ, ਸੇਵਾ ਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ- ਸੰਜੀਵ ਸ਼ਰਮਾ ਕਾਲੂ
Ad Position 24
No active advertisement