09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ’ਚ ਸਫ਼ਾਈ ਵਿਵਸਥਾ ਦੀ ਗੱਡੀ ਲੀਹ ਤੋਂ ਉੱਤਰੀ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 21-07-2026
ਰਾਜਪੁਰਾ, 20 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਵਿਖੇ ਸਫ਼ਾਈ ਸੇਵਕ ਮੁਲਾਜ਼ਮਾਂ ਨੇ ਪ੍ਰਧਾਨ ਹੰਸ ਰਾਜ ਬਨਵਾੜੀ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਗਰਜਦਿਆਂ ਆਕਾਸ਼ ਗੁੰਜਾਊਂ ਨਾਅਰੇਬਾਜ਼ੀ ਕੀਤੀ। ਅਣਮਿਥੇ ਸਮੇਂ ਲਈ ਕੀਤੀ ਗਈ ਹੜਤਾਲ ਕਾਰਨ ਸ਼ਹਿਰ ਵਿਚ ਸਫ਼ਾਈ ਦੀ ਗੱਡੀ ਲੀਹ ਤੋਂ ਲਹਿ ਗਈ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਮੰਡਰਾ ਰਿਹਾ ਹੈ। ਆਗੂਆਂ ਨੇ ਕਿਹਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਹੜਤਾਲ ਜਾਰੀ ਰਹੇਗੀ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਹੰਸ ਰਾਜ ਬਨਵਾੜੀ ਨੇ ਦੱਸਿਆ ਕਿ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ 8 ਜੁਲਾਈ ਤੋਂ ਹੜਤਾਲ ਕੀਤੀ ਹੋਈ ਹੈ। ਇਸ ਕਾਰਨ ਸ਼ਹਿਰ ਵਿਚ ਗੰਦ ਦੇ ਢੇਰ ਲੱਗ ਗਏ ਹਨ। ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਆਗੂਆਂ ਨੇ ਕਿਹਾ ਕਿ ਸਰਕਾਰ ਹਰ ਵਾਰ ਲਾਰਾ ਲੱਪਾ ਲਾ ਕੇ ਡੰਗ ਟਪਾਈ ਕਰਦੀ ਰਹੀ ਹੈ ਪਰ ਇਸ ਵਾਰ ਉਹ ਆਰ-ਪਾਰ ਦੀ ਲੜਾਈ ਦੇ ਰੌਂਅ ਵਿਚ ਹਨ। ਹੜਤਾਲ ਕਾਰਨ ਨਗਰ ਕੌਂਸਲ ਦੇ ਐਨ ਮੂਹਰੇ ਗੰਦਗੀ ਦੇ ਢੇਰ ਲੱਗੇ ਪਏ ਹਨ। ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਗਲੀਆਂ ਦੇ ਮੋੜਾਂ ’ਤੇ ਸਫ਼ਾਈ ਦਾ ਬੁਰਾ ਹਾਲ ਹੈ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਹੰਸ ਰਾਜ ਨੇ ਕਿਹਾ ਕਿ ਸ਼ਹਿਰ ਵਿਚ ਨਿਕਲ ਰਹੀ ਜਗਨਨਾਥ ਰਥ ਯਾਤਰਾ ਨੂੰ ਲੈ ਕੇ ਰਥ ਯਾਤਰਾ ਵਾਲੀ ਥਾਂ ’ਤੇ ਦੋ ਦਿਨ ਲਈ ਸਾਫ਼ ਸਫ਼ਾਈ ਕਰਨਗੇ। ਇਸ ਮੌਕੇ ਪ੍ਰਧਾਨ ਦਰਸ਼ੀ ਕਾਂਤ, ਕਮਲ ਕੁਮਾਰ ਪੱਪੂ, ਤਰਸੇਮ ਲਾਲ, ਰਜਿੰਦਰ ਕੁਮਾਰ, ਰਾਜ ਕੁਮਾਰ ਪੱਪੂ, ਸੰਜੇ ਕੁਮਾਰ ਬਨਵਾੜੀ, ਰਮਨ ਕੁਮਾਰ, ਰਾਜਨ ਕੁਮਾਰ, ਗੌਰਵ ਕੁਮਾਰ, ਰਜਿੰਦਰ ਸਿੰਘ ਚਪੜ, ਵਿਜੇ ਕੁਮਾਰ ਹੈਪੀ ਤੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਪਟਿਆਲਾ ਦੀ ਐਫ. ਐਂਡ ਸੀ. ਸੀ. ਮੀਟਿੰਗ : 13 ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਅਗਲੀ ਖ਼ਬਰ ਤ੍ਰਿਪੁਰਾ ਪੁਲਿਸ ਮੁਖੀ ਅਨੁਰਾਗ ਧਨਖੜ ਆਪਣੇ ਦਫ਼ਤਰ ’ਚ ਮ੍ਰਿਤਕ ਮਿਲੇ
Ad Position 24