09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਨਗਰ ਕੌਂਸਲ ਨੇ ਅਜੀਤ ਨਗਰ ਵਿਖੇ ਨਾਜਾਇਜ਼ ਝੁੱਗੀਆਂ ’ਤੇ ਚਲਾਇਆ ਪੀਲਾ ਪੰਜਾ

Ad Position 21
No active advertisement
ਅਜੀਤ ਡੈਸਕ 21-07-2026
ਰਾਜਪੁਰਾ, 20 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਵਿਖੇ ਅਜੀਤ ਨਗਰ ਕਾਲੋਨੀ ਵਾਸੀਆਂ ਦੀ ਸ਼ਿਕਾਇਤ ’ਤੇ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਦੋ ਦਰਜਨ ਦੇ ਕਰੀਬ ਨਾਜਾਇਜ਼ ਝੁੱਗੀਆਂ ’ਤੇ ਪੀਲਾ ਪੰਜਾ ਚਲਾ ਕੇ ਇਨ੍ਹਾਂ ਨੂੰ ਢਾਹ ਦਿੱਤਾ ਗਿਆ ਹੈ। ਇਸ ਸੰਬੰਧੀ ਅਜੀਤ ਨਗਰ ਵਾਸੀ ਵਿਜੇ ਕੁਮਾਰ, ਜ਼ਸ ਕੌਰ ਤੇ ਹੋਰਨਾਂ ਨੇ ਦੱਸਿਆ ਕਿ ਉਹ ਬੀਤੇ ਕਈ ਸਾਲਾਂ ਤੋਂ ਇੱਥੇ ਰਹਿ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਬੀਤੇ ਮਹੀਨਿਆਂ ਤੋਂ ਦੋ ਦਰਜਨ ਦੇ ਕਰੀਬ ਪ੍ਰਵਾਸੀ ਵਿਅਕਤੀ ਇਥੇ ਪਈ ਖਾਲੀ ਥਾਂ ਵਿਚ ਝੁੱਗੀਆਂ ਪਾ ਕੇ ਰਹਿਣ ਲੱਗ ਪਏ ਹਨ। ਉਨ੍ਹਾਂ ਨੇ ਦੱਸਿਆ ਕਿ ਵੇਖਦੇ ਹੀ ਵੇਖਦੇ ਪ੍ਰਵਾਸੀ ਕੋੜੀ ਵੇਲ ਵਾਂਗ ਵੱਧ ਗਏ ਹਨ ਅਤੇ ਝੁੱਗੀਆਂ ਪਾ ਲਈਆਂ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਆਏ ਦਿਨ ਪੰਜਾਬ ਵਿਚ ਕਿਤੇ ਨਾ ਕਿਤੇ ਅਣਹੋਣੀ ਘਟਨਾ ਵਾਪਰ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਨ੍ਹਾਂ ਦੀ ਕੋਈ ਵੀ ਪੁਲਿਸ ਵੈਰੀਫਿਕੇਸ਼ਨ ਨਹੀਂ ਹੈ। ਇਸ ਲਈ ਕਾਲੋਨੀ ਵਾਸੀਆਂ ਦੀ ਸੁਰੱਖਿਆ ਨੂੰ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਰ ਸਮੇਂ ਖ਼ਤਰਾ ਬਣਿਆ ਰਹਿੰਦਾ ਹੈ ਕਿ ਨਾਜਾਇਜ਼ ਝੁੱਗੀਆਂ ਵਿਚ ਕੋਈ ਗੈਰ ਸਮਾਜੀ ਤੱਤ ਜਾਂ ਅਣਪਛਾਤਾ ਵਿਅਕਤੀ ਕਿਸੇ ਵਾਰਦਾਤ ਨੂੰ ਅੰਜਾਮ ਦੇ ਕੇ ਰਹਿ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਹਰ ਸਮੇਂ ਕਾਲੋਨੀ ਵਿਚ ਚੋਰੀਆਂ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧੀ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਸੀ। ਉਨ੍ਹਾਂ ਨੇ ਪੁਲਿਸ ਨੂੰ ਵੀ ਅਪੀਲ ਕੀਤੀ ਕਿ ਜੋ ਵੀ ਵਿਅਕਤੀ ਆ ਕੇ ਰਹਿੰਦਾ ਹੈ ਉਸ ਦੀ ਪੁਲਿਸ ਵੈਰੀਫਿਕੇਸ਼ਨ ਜ਼ਰੂਰ ਕੀਤੀ ਜਾਵੇ। ਇਸ ਲਈ ਅੱਜ ਨਗਰ ਕੌਂਸਲ ਦੇ ਇੰਸਪੈਕਟਰ ਸਤਨਾਮ ਸਿੰਘ ਸਮੇਤ ਮੁਲਾਜ਼ਮਾਂ ਦੇ ਜੇ. ਸੀ. ਬੀ. ਮਸ਼ੀਨ ਲੈ ਕੇ ਆਏ। ਉਨ੍ਹਾਂ ਨੇ ਅਜੀਤ ਨਗਰ ਵਿਖੇ ਪਾਈਆਂ ਹੋਈਆਂ ਨਾਜਾਇਜ਼ ਝੁੱਗੀਆਂ ਢਾਹ ਦਿੱਤੀਆ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਝੁੱਗੀਆਂ ਸੰਬੰਧੀ ਸ਼ਿਕਾਇਤ ਮਿਲੀ ਸੀ ਇਸ ਲਈ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਨੀਟ ਦੀ ਪ੍ਰੀਖਿਆਰਥੀ ਨੇ ਆਪਣੇ ਘੱਟ ਅੰਕਾਂ ਤੋਂ ਪ੍ਰੇਸ਼ਾਨ ਹੋ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਪਾਤੜਾਂ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਕੀਤੇ ਵੱਖ-ਵੱਖ ਕੇਸ ਦਰਜ
Ad Position 24