22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਡੀ. ਸੀ. ਵਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ

Ad Position 21
No active advertisement
ਅਜੀਤ ਡੈਸਕ 22-07-2026
ਪਟਿਆਲਾ, 21 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੇਵਾ ਕੇਂਦਰ ਅਤੇ ਪਟਿਆਲਾ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਨਚੇਤ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਰਜਿਸਟਰੀਆਂ ਤੇ ਹੋਰ ਵੱਖ-ਵੱਖ ਕੰਮ ਕਰਵਾਉਣ ਆਏ ਆਮ ਲੋਕਾਂ ਨਾਲ ਗੱਲਬਾਤ ਕਰਕੇ ਸਰਕਾਰੀ ਸੇਵਾਵਾਂ ਬਾਬਤ ਫੀਡਬੈਕ ਪ੍ਰਾਪਤ ਕੀਤੀ। ਉਨ੍ਹਾਂ ਨੇ ਇੱਥੇ ਲੋਕਾਂ ਦੇ ਬੈਠਣ, ਪੀਣ ਵਾਲੇ ਪਾਣੀ ਤੇ ਹੋਰ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਅਸੁਵਿਧਾ ਨਾ ਆਉਣ ਦਿੱਤੀ ਜਾਵੇ। ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਈਜ਼ੀ ਰਜਿਸਟਰੀ ਦਾ ਜਾਇਜ਼ਾ ਲੈਂਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਲੋਕ ਸਬ ਰਜਿਸਟਰਾਰ ਦਫ਼ਤਰਾਂ ਵਿਖੇ ਹੀ ਰਜਿਸਟਰੀਆਂ ਲਿਖਣ ਲਈ ਹੈਲਪ ਡੈਸਕ ‘ਤੇ ਤਾਇਨਾਤ ਕਰਮਚਾਰੀਆਂ ਤੋਂ ਕੇਵਲ 550 ਰੁਪਏ ਸਰਕਾਰੀ ਫ਼ੀਸ ਵਿਚ ਆਪਣੀਆਂ ਰਜਿਸਟਰੀਆਂ ਲਿਖਵਾਉਣ। ਡਿਪਟੀ ਕਮਿਸ਼ਨਰ ਨੇ ਸੇਲ ਡੀਡ ਲਿਖਣ ਵਾਲੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਥੇ ਆਉਂਦੇ ਲੋਕਾਂ ਨੂੰ ਇਸ ਸੁਵਿਧਾ ਬਾਰੇ ਜਾਣੂ ਕਰਵਾਉਣ ਤੇ ਇੱਥੋਂ ਹੀ ਸੇਲ ਡੀਡ ਤਿਆਰ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸੇਲ ਡੀਡ ਤਿਆਰ ਕਰਨ ਲਈ ਪ੍ਰਾਈਵੇਟ ਲੋਕਾਂ ਅਤੇ ਵਿਚੋਲਿਆਂ ਵਲੋਂ ਵਸੂਲੀਆਂ ਜਾਂਦੀਆਂ ਮੋਟੀਆਂ ਫੀਸਾਂ ਨਹੀਂ ਦੇਣੀਆਂ ਪੈਣਗੀਆਂ। ਉਨ੍ਹਾਂ ਨੇ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਤੋਂ ਫੀਡਬੈਕ ਲਈ ਤੇ ਪੁੱਛਿਆ ਕਿ ਉਨ੍ਹਾਂ ਤੋਂ ਕਿਸੇ ਵਿਅਕਤੀ ਨੇ ਕੋਈ ਤੰਗ ਪ੍ਰੇਸ਼ਾਨ ਤਾਂ ਨਹੀਂ ਕੀਤਾ? ਡੀ. ਸੀ. ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਮੌਕੇ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਤੇ ਕਿਸੇ ਕਿਸਮ ਦਾ ਵੀ ਵਾਧੂ ਦਾ ਲੈਣ ਦੇਣ ਬੰਦ ਕਰਕੇ ਨਾਪਾਕ ਗਠਜੋੜ ਖ਼ਤਮ ਕੀਤਾ ਗਿਆ ਹੈ ਅਤੇ ਹੁਣ ਰਜਿਸਟਰੀਆਂ ਕਰਵਾਉਣ ਸਮੇਂ ਨਾਗਰਿਕਾਂ ਨੂੰ ਕਿਸੇ ਟਾਊਟ, ਦਲਾਲ ਜਾਂ ਏਜੰਟ ਦੀ ਕੋਈ ਲੋੜ ਨਹੀਂ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਇਸੇ ਦੌਰਾਨ ਸੇਵਾ ਕੇਂਦਰ ਦਾ ਜਾਇਜ਼ਾ ਲੈਂਦਿਆਂ ਇੱਥੇ ਲੋਕਾਂ ਤੋਂ ਕੋਈ ਮੁਸ਼ਕਿਲ ਜਾਂ ਸੇਵਾ ਲੈਣ ਸਮੇਂ ਕੋਈ ਵੀ ਔਖਿਆਈ ਆਉਣ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸੇਵਾ ਕੇਂਦਰ ਇੰਚਾਰਜ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਆਮ ਨਾਗਰਿਕ ਨੂੰ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਡਾ. ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ‘ਸਰਕਾਰ ਤੁਹਾਡੇ ਦੁਆਰ’ ਤਹਿਤ ਹੁਣ ਲੋਕ ਸੇਵਾ ਕੇਂਦਰਾਂ ਵਿਖੇ ਮਿਲਦੀਆਂ ਸੇਵਾਵਾਂ ਹੈਲਪਲਾਈਨ ਨੰਬਰ 1076 ਰਾਹੀਂ ਆਪਣੇ ਘਰ ਬੈਠੇ ਹੀ ਲੈ ਰਹੇ ਹਨ, ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਵਚਨਬੱਧ ਹੈ ਕਿ ਆਮ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿਖੇ ਨਾਗਰਿਕ ਸੇਵਾਵਾਂ ਪੂਰੀ ਪਾਰਦਰਸ਼ੀ ਤੇ ਨਿਰਵਿਘਨ ਪ੍ਰਾਪਤ ਕਰਵਾਈਆਂ ਜਾਣ, ਜਿਸ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਪਸ਼ਟ ਨਿਰਦੇਸ਼ ਹਨ, ਕਿ ਕਿਸੇ ਨਾਗਰਿਕ ਨੂੰ ਸਰਕਾਰੀ ਦਫ਼ਤਰਾਂ ਵਿਚ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਏ. ਡੀ. ਸੀ. (ਜ) ਅਨੁਪ੍ਰਿਤਾ ਜੌਹਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਅਚਨਚੇਤ ਨਿਰੀਖਣ ਹੋਰ ਵਿਭਾਗਾਂ ਵਿੱਚ ਵੀ ਕਰਨੇ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ‘ਗੁਰਬਾਣੀ ਦੇ ਮੂਲ ਸੰਕਲਪ’ ਵਿਸ਼ੇ ’ਤੇ ਰਾਸ਼ਟਰੀ ਵਰਕਸ਼ਾਪ ਸ਼ੁਰੂ ਅਗਲੀ ਖ਼ਬਰ ਕਰਨ ਸਿੰਘ ਡੀ.ਟੀ.ਓ. ਦੀਆਂ ਹਦਾਇਤਾਂ ਮਗਰੋਂ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਆਈ ਹਰਕਤ ’ਚ
Ad Position 24