22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਹਰ ਫ਼ਰੰਟ ’ਤੇ ਫ਼ੇਲ੍ਹ ਹੋਣ ਤੋਂ ਬਾਅਦ ‘ਆਪ’ ਸਰਕਾਰ ਅਪਣਾ ਰਹੀ ਹੈ ਕੋਝੇ ਹੱਥਕੰਡੇ- ਕ੍ਰਿਸ਼ਨ ਸਿੰਘ ਸਨੌਰ

Ad Position 21
No active advertisement
ਅਜੀਤ ਡੈਸਕ 22-07-2026
ਸਨੌਰ, 21 ਜੁਲਾਈ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਸਨੌਰ ਇੰਚਾਰਜ ਕਮੇਟੀ ਦੇ ਸੀਨੀਅਰ ਮੈਂਬਰ ਕ੍ਰਿਸ਼ਨ ਸਿੰਘ ਸਨੌਰ ਨੇ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ’ਤੇ ਸਿੱਧਾ ਹਮਲਾ ਬੋਲਦਿਆਂ ਦੋਸ਼ ਲਾਇਆ ਹੈ ਕਿ ਸੂਬੇ ਵਿਚ ਹਰ ਫ਼ਰੰਟ ’ਤੇ ਬੁਰੀ ਤਰ੍ਹਾਂ ਨਾਕਾਮ ਹੋਣ ਤੋਂ ਬਾਅਦ ਹੁਣ ‘ਆਪ’ ਸਰਕਾਰ ਕੋਝੇ ਹੱਥਕੰਡੇ ਅਪਣਾ ਕੇ ਪੰਜਾਬੀਆਂ ਦੀਆਂ ਵੋਟਾਂ ਲੁੱਟਣ ਦੀ ਅਸਫ਼ਲ ਕੋਸ਼ਿਸ਼ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਸਿੱਟ’ ਅੱਗੇ ਪੇਸ਼ੀ ਦੇ ਮੌਕੇ ਸਨੌਰ ਤੋਂ ਇਕ ਵੱਡੇ ਕਾਫ਼ਲੇ ਨਾਲ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿ੍ਸ਼ਨ ਸਿੰਘ ਸਨੌਰ ਨੇ ਕਿਹਾ ਕਿ ਭਗਵੰਤ ਮਾਨ ਦੇ ਗੁਰੂ ਦੋਖੀ ਤੇ ਪੰਥ ਵਿਰੋਧੀ ਐਲਾਨੇ ਜਾਣ ਤੋਂ ਬਾਅਦ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਫ਼ੇਲ੍ਹ ਸਾਬਤ ਹੋ ਚੁੱਕੀ ਹੈ। ਹੁਣ ਇਹ ਸਰਕਾਰ ਲੋਕਾਂ ਨੂੰ ਗੁਮਰਾਹ ਕਰਕੇ ਦੁਬਾਰਾ ਲੁੱਟਣਾ ਚਾਹੁੰਦੀ ਹੈ ਪਰ ਪੰਜਾਬ ਦੇ ਜਾਗਰੂਕ ਲੋਕ ਅਜਿਹੀਆਂ ਚਾਲਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਅਜਿਹੀ ਪਾਰਟੀ ਹੈ, ਜੋ ਦੇਸ਼ ਵਿਚ ਪੰਜਾਬ ਦੇ ਹੱਕਾਂ ਨੂੰ ਕਾਇਮ, ਗੌਰਵ, ਮਾਨ, ਅਣਖ ਅਤੇ ਗ਼ੈਰਤ ਨੂੰ ਜਿਊਂਦਾ ਰੱਖ ਸਕਦੀ ਹੈ। ਇਸ ਮੌਕੇ ਹਰਮਿੰਦਰ ਸਿੰਘ ਜੋਗੀਪੁਰ, ਜਗਮੇਲ ਸਿੰਘ ਪਿੱਪਲਖੇੜੀ, ਲਖਵਿੰਦਰ ਸਿੰਘ ਜੋਗੀਪੁਰ, ਜਸਵੀਰ ਸਿੰਘ ਚੂਹਟ, ਸੱਜਣ ਸਿੰਘ ਚੂਹਟ, ਜਸਬੀਰ ਗੋਸਵਾਮੀ, ਜਸਪਾਲ ਸਿੰਘ ਕੋਲੇਮਾਜਰਾ, ਬਲਿਹਾਰ ਸਿੰਘ ਗਗਰੌਲੀ, ਲਖਵਿੰਦਰ ਸਿੰਘ, ਸੁਖਦੇਵ ਸਿੰਘ ਖੋਖਰ, ਅਮਰੀਕ ਸਿੰਘ ਨੰਬਰਦਾਰ ਹਡਾਣਾ, ਜਗਸੀਰ ਸਿੰਘ, ਛੋਟਾ ਸਿੰਘ, ਸੁਖਵਿੰਦਰ ਸਿੰਘ ਦੇਵੀਗੜ੍ਹ, ਸੰਜੀਵ ਕੁਮਾਰ ਹੜਾਣਾ, ਹਰਜੀਤ ਸਿੰਘ ਅਤੇ ਰਾਮ ਚੰਦਰ ਜੋਗੀਪੁਰ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹੱਕ ਮੰਗਦੇ ਨਰੇਗਾ ਕਰਮਚਾਰੀਆਂ ’ਤੇ ਲਾਠੀਚਾਰਜ ਕਰਨ ਦੀ ਬਜਾਏ, ਮੰਗਾਂ ਮੰਨੇ ਸਰਕਾਰ-ਕਾਮਰੇਡ ਗਦਾਈਆ ਅਗਲੀ ਖ਼ਬਰ ਸਨੌਰ ਸਕੂਲ ’ਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਤੇ ਸਿਹਤ ਪ੍ਰਤੀ ਕੀਤਾ ਜਾਗਰੂਕ
Ad Position 24