22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਨੇ ਮੇਅਰ ਨੂੰ ਮੰਗ-ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 22-07-2026
ਪਟਿਆਲਾ, 21 ਜੁਲਾਈ (ਗੁਰਵਿੰਦਰ ਸਿੰਘ ਔਲਖ)- ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਟੀਮ ਵਲੋਂ ਵਾਰਡ ਨੰਬਰ 15 ਅਧੀਨ ਖਾਲਸਾ ਕਾਲੋਨੀ ਅਤੇ ਹੋਰ ਬਸਤੀਆਂ ’ਚ ਸੜਕਾਂ ਦੀ ਮੁਰੰਮਤ, ਪਾਰਕਾਂ ਦੇ ਵਿਕਾਸ, ਪਾਣੀ ਦੀ ਨਿਕਾਸੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਲੰਬੇ ਸਮੇਂ ਤੋਂ ਲਟਕ ਰਹੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਦੀ ਮੰਗ ਉਠਾਈ ਗਈ । ਜਥੇਬੰਦੀ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾੋਈ ਹੇਠ ਵਫ਼ਦ ਨੇ ਪਟਿਆਲਾ ਦੇ ਮੇਅਰ ਕੁੰਦਨ ਸਿੰਘ ਗੋਗੀਆ ਨਾਲ ਮੁਲਾਕਾਤ ਕਰਕੇ ਇਲਾਕੇ ਦੀਆਂ ਸਮੱਸਿਆਵਾਂ ਤੋਂ ਵਿਸਥਾਰਪੂਰਵਕ ਜਾਣੂ ਕਰਵਾਇਆ ਅਤੇ ਮੰਗ-ਪੱਤਰ ਸੌਂਪਿਆ । ਵਫ਼ਦ ਨੇ ਕਿਹਾ ਕਿ ਇਲਾਕੇ ’ਚ ਸੜਕਾਂ ਦੀ ਖ਼ਰਾਬ ਹਾਲਤ, ਪਾਣੀ ਦੀ ਨਿਕਾਸੀ ਦੀ ਸਮੱਸਿਆ ਅਤੇ ਪਾਰਕਾਂ ਦੇ ਵਿਕਾਸ ਵਰਗੇ ਕੰਮ ਲੋਕਾਂ ਲਈ ਵੱਡੀ ਪਰੇਸ਼ਾਨੀ ਦਾ ਕਾਰਨ ਬਣੇ ਹੋਏ ਹਨ, ਜਿਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਣਾ ਚਾਹੀਦਾ ਹੈ । ਮੇਅਰ ਕੁੰਦਨ ਸਿੰਘ ਗੋਗੀਆ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਮੌਕੇ ’ਤੇ ਹੀ ਸੰਬੰਧਿਤ ਅਧਿਕਾਰੀਆਂ ਨਾਲ ਟੈਲੀਫ਼ੋਨ ’ਤੇ ਗੱਲਬਾਤ ਕਰਕੇ ਵਿਕਾਸ ਕਾਰਜਾਂ ਨੂੰ ਤੁਰੰਤ ਸ਼ੁਰੂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ । ਉਨ੍ਹਾਂ ਕਿਹਾ ਕਿ ਸਾਰੇ ਲੋੜੀਂਦੇ ਕੰਮ ਜਲਦੀ ਤੋਂ ਜਲਦੀ ਕਰਵਾਏ ਜਾਣਗੇ ਤਾਂ ਜੋ ਇਲਾਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਅਤੇ ਐੱਸ.ਕੇ.ਐੱਮ. ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਤੋਂ ਇਲਾਵਾ ਹਾਕਮ ਸਿੰਘ ਥੂਹੀ, ਭਗਵੰਤ ਸਿੰਘ ਗੁਰਾਇਆ, ਹਰਬੰਸ ਸਿੰਘ ਦਦਹੇੜਾ, ਜਰਨੈਲ ਸਿੰਘ, ਸੁੰਦਰ ਸਿੰਘ ਮਿਰਜ਼ਾਪੁਰ, ਸਤਪਾਲ ਸਿੰਘ ਕਾਲਾ ਪਪਰਾਲਾ, ਸਵਰਨ ਸਿੰਘ ਅਤੇ ਜਥੇਬੰਦੀ ਦੇ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਾਹਕ ’ਤੇ ਬੁਰੀ ਨੀਯਤ ਰੱਖਦਿਆਂ ਭੇਜੇ ਮੋਬਾਈਲ ’ਤੇ ਸੁਨੇਹੇ ਅਗਲੀ ਖ਼ਬਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਚੇਅਰਪਰਸਨ ਨਾਲ ਕੀਤੀ ਮੀਟਿੰਗ ਮੰਗਾਂ ਹੱਲ ਕਰਨ ਦਾ...
Ad Position 24