22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ 1100 ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਦਿੱਤੇ

Ad Position 21
No active advertisement
ਅਜੀਤ ਡੈਸਕ 22-07-2026
ਪਟਿਆਲਾ, 21 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੀ ਭਲਾਈ ਅਤੇ ਸਿੱਖਿਆ ਨੂੰ ਹੋਰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਯੋਜਨਾ ਤਹਿਤ ਸਕੂਲ ਆਫ਼ ਐਮੀਨੈਂਸ, ਫ਼ੀਲਖ਼ਾਨਾ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ 1100 ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ ਗਏ। ਸਮਾਗਮ ਦੀ ਪ੍ਰਧਾਨਗੀ ਸਟੇਟ ਅਵਾਰਡੀ ਪਿ੍ੰਸੀਪਲ ਡਾ. ਰਜਨੀਸ਼ ਗੁਪਤਾ ਨੇ ਕੀਤੀ। ਸਮਾਗਮ ਦੀ ਸ਼ੁਰੂਆਤ ਸ੍ਰੀ ਮਨੋਜ ਥਾਪਰ, ਲੈਕਚਰਾਰ ਰਾਜਨੀਤੀ ਸ਼ਾਸਤਰ ਅਤੇ ਐੱਨ. ਐੱਸ. ਐੱਸ. ਕੋਆਰਡੀਨੇਟਰ ਵੱਲੋਂ ਸਵਾਗਤੀ ਭਾਸਣ ਨਾਲ ਹੋਈ। ਉਨ੍ਹਾਂ ਨੇ ਮੁੱਖ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਆਪਣੇ ਸੰਬੋਧਨ ਵਿਚ ਹਰਮਨ ਸੰਧੂ, ਸਾਗਰ ਧਾਲੀਵਾਲ ਅਤੇ ਅਮਿਤ ਡਾਬੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਿਦਿਆਰਥੀ ਨੂੰ ਗੁਣਵੱਤਾ ਭਰਪੂਰ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਪਿ੍ਰੰਸੀਪਲ ਡਾ. ਰਜਨੀਸ਼ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਉਪਰਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਿਦਿਆਰਥੀ ਨੂੰ ਸਮਾਨ ਮੌਕੇ ਅਤੇ ਲੋੜੀਂਦੇ ਸਾਧਨ ਉਪਲਬਧ ਕਰਵਾਉਣਾ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਆਰਥਿਕ ਤੰਗੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਅੰਤ ਵਿੱਚ ਪਿ੍ਰੰਸੀਪਲ ਡਾ. ਰਜਨੀਸ਼ ਗੁਪਤਾ ਨੇ ਆਏ ਮੁੱਖ ਮਹਿਮਾਨਾਂ, ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਸਮਾਗਮ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਲਈ ਸਾਰਿਆਂ ਦਾ ਆਭਾਰ ਪ੍ਰਗਟ ਕੀਤਾ। ਇਸ ਮੌਕੇ ਲੈਕਚਰਾਰ ਹਰਪ੍ਰੀਤ, ਲੈਕਚਰਾਰ ਚਰਨਜੀਤ ਸਿੰਘ, ਗੁਰਪ੍ਰੀਤ ਵੜੈਚ, ਪਰਮਜੀਤ ਸਿੰਘ, ਸੰਗੀਤਾ ਸਰਮਾ ਤੇ ਕਰਮਜੀਤ ਕੌਰ ਸਮੇਤ ਸਕੂਲ ਦਾ ਸਮੂਹ ਅਧਿਆਪਕ ਸਟਾਫ ਹਾਜ਼ਰ ਸੀ। ਸਮਾਗਮ ਦਾ ਮੰਚ ਸੰਚਾਲਨ ਸਟੇਜ ਸਕੱਤਰ ਅਕਸ਼ੈ ਕੁਮਾਰ ਨੇ ਬਹੁਤ ਹੀ ਸੁਚੱਜੇ, ਪ੍ਰਭਾਵਸ਼ਾਲੀ ਤੇ ਅਨੁਸ਼ਾਸਿਤ ਢੰਗ ਨਾਲ ਨਿਭਾਇਆ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ਬਾਰ ਐਸੋਸੀਏਸ਼ਨ ਵਲੋਂ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ, ਭੁੱਖ ਹੜਤਾਲ ’ਤੇ ਬੈਠਣਗੇ 5 ਵਕੀਲ ਅਗਲੀ ਖ਼ਬਰ ਅਖੌਤੀ ਸਿੱਖਿਆ ਕ੍ਰਾਂਤੀ ਦੇ ਪ੍ਰਚਾਰ ਲਈ ਵਿਦਿਆਰਥੀਆਂ ਦੇ ਮੋਢੇ ਨਾ ਵਰਤੇ ‘ਆਪ’ ਸਰਕਾਰ - ਜੀ. ਟੀ. ਯੂ.
Ad Position 24