22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਬਰਸਾਤ ਦਾ ਮੌਸਮ ਸ਼ੁਰੂ ਪਰ ਚੌਏ ’ਚ ਜੰਗਲੀ ਬੂਟੀ ਦੀ ਨਹੀਂ ਹੋਈ ਸਫ਼ਾਈ- ਧਰਮਸੋਤ

Ad Position 21
No active advertisement
ਅਜੀਤ ਡੈਸਕ 22-07-2026
ਭਾਦਸੋਂ, 21 ਜੁਲਾਈ (ਗੁਰਬਖਸ ਸਿੰਘ ਵੜੈਚ)-ਕਾਂਗਰਸ ਪਾਰਟੀ ਦੇ ਕਾਰਜਕਾਲ ’ਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੇ ਭਾਦਸੋਂ ਸਰਹੰਦ ਚੋਅ ਦਾ ਦੌਰਾ ਕਰਦਿਆਂ ਕਿਹਾ ਕਿ ਬਰਸਾਤ ਦਾ ਮੌਸਮ ਸਿਰ ’ਤੇ ਹੈ ਪਰ ਅਜੇ ਤੱਕ ਸਫ਼ਾਈ ਨਾ ਹੋਣ ਕਰਕੇ ਜੰਗਲੀ ਬੂਟੀ ਨੇ ਪਾਣੀ ਦਾ ਰਸਤਾ ਰੋਕ ਰੱਖਿਆ ਹੈ। ਉਨਾ ਕਿਹਾ ਕਿ ‘ਆਪ’ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਸਰਕਾਰ ਦਾ ਕੰਮ ਸਿਰਫ ਇਸ਼ਤਿਹਾਰਬਾਜੀ ਜੋਗਾ ਹੀ ਰਹਿ ਗਿਆ ਹੈ ਜਦਕਿ ਵਿਕਾਸ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਇਲਾਕਾ ਵਾਸੀਆਂ ਨੂੰ ਕਦੀ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨਾਲ ਨਗਰ ਪੰਚਾਇਤ ਭਾਦਸੋਂ ਦੇ ਸਾਬਕਾ ਪ੍ਰਧਾਨ ਚੂਨੀ ਲਾਲ, ਆਸ਼ੀਸ ਸਿੰਗਲਾ, ਸ਼ਹਿਰੀ ਪ੍ਰਧਾਨ ਸੁਖਜੀਵਨ ਭੋਲਾ, ਸੰਜੀਵ ਕਾਕਾ, ਅਜਮੀਲ਼ ਖਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਪੂਰੀ ਵਿਖੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਅਗਲੀ ਖ਼ਬਰ ਸਮਾਣਾ ਬਾਰ ਐਸੋਸੀਏਸ਼ਨ ਵਲੋਂ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ, ਭੁੱਖ ਹੜਤਾਲ ’ਤੇ ਬੈਠਣਗੇ 5 ਵਕੀਲ
Ad Position 24