22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪਿੰਡ ਕਪੂਰੀ ਵਿਖੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

Ad Position 21
No active advertisement
ਅਜੀਤ ਡੈਸਕ 22-07-2026
ਦੇਵੀਗੜ੍ਹ, 21 ਜੁਲਾਈ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਲੋੜਵੰਦ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਕਪੂਰੀ ਵਿਖੇ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ। ਜਿਸ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਹ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਯੋਗ ਅਗਵਾਈ ਹੇਠ ਨੇਪਰੇ ਚੜ੍ਹਿਆ। ਇਸ ਮੌਕੇ ਪਿੰਡ ਦੇ ਵੱਡੀ ਗਿਣਤੀ ’ਚ ਪਤਵੰਤੇ ਸੱਜਣ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਹਰ ਲੋੜਵੰਦ ਤੱਕ ਸਰਕਾਰੀ ਸਹੂਲਤਾਂ ਪਾਰਦਰਸ਼ੀ ਢੰਗ ਨਾਲ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਸਾਡਾ ਮੁੱਖ ਮਕਸਦ ਸਮਾਜ ਦੇ ਪੱਛੜੇ ਅਤੇ ਲੋੜਵੰਦ ਵਰਗਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਸਹਾਇਤਾ ਦੇਣਾ ਹੈ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਹਲਕੇ ਵਿਚ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋੜਵੰਦਾਂ ਦੀ ਮੱਦਦ ਨੂੰ ਵੀ ਪਹਿਲ ਦਿੱਤੀ ਜਾ ਰਹੀ ਹੈ। ਲੱਖੀ ਨੇ ਅੱਗੇ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਭਲਾਈ ਕਾਰਜ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਪੰਜਾਬ ਸਰਕਾਰ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਵਿਸ਼ੇਸ਼ ਤੌਰ ’ਤੇ ਲਖਵੀਰ ਸਿੰਘ ਲੱਖੀ ਦਾ ਧੰਨਵਾਦ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਮੁਸ਼ਕਲ ਸਮੇਂ ਵਿਚ ਮਿਲੀ ਇਹ ਰਾਹਤ ਸਮੱਗਰੀ ਉਨ੍ਹਾਂ ਲਈ ਬਹੁਤ ਵੱਡਾ ਸਹਾਰਾ ਹੈ। ਇਸ ਮੌਕੇ ਪਿੰਡ ਦੇ ਹੋਰਨਾਂ ਆਗੂਆਂ ਤੋਂ ਇਲਾਵਾ ਚੇਅਰਮੈਨ ਦਾਨੂੰ ਲਾਂਬਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰ.ਟੀ.ਏ. ਦੀ ਵਿਸ਼ੇਸ਼ ਚੈਕਿੰਗ, 28 ਵਾਹਨਾਂ ਦੇ 7.82 ਲੱਖ ਦੇ ਚਲਾਨ ਅਗਲੀ ਖ਼ਬਰ ਬਰਸਾਤ ਦਾ ਮੌਸਮ ਸ਼ੁਰੂ ਪਰ ਚੌਏ ’ਚ ਜੰਗਲੀ ਬੂਟੀ ਦੀ ਨਹੀਂ ਹੋਈ ਸਫ਼ਾਈ- ਧਰਮਸੋਤ
Ad Position 24