05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਵਲੋਂ ਧਰੇੜੀ ਜੱਟਾਂ ਟੋਲ ਪਲਾਜ਼ਾ ਟੋਲ ਮੁਕਤ ਕਰ ਕੇ ਦਿੱਤਾ ਗਿਆ ਧਰਨਾ

Ad Position 21
No active advertisement
ਅਜੀਤ ਡੈਸਕ 23-07-2026
ਬਹਾਦਰਗੜ੍ਹ, 22 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਅਮਰੀਕਾ ਦੇ ਦਬਾਅ ਹੇਠ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਵਿਰੁੱਧ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਅਤੇ ਟੋਲ ਪਲਾਜ਼ਿਆਂ ਨੂੰ ਘਰ ਮੁਕਤ ਕੀਤਾ ਗਿਆ ਜਿਸ ਤਹਿਤ ਜ਼ੀਰਕਪੁਰ-ਬਠਿੰਡਾ ਹਾਈਵੇ ਉੱਤੇ ਪਿੰਡ ਧਰੇੜੀ ਜੱਟਾਂ ਵਿਖੇ ਬੂਟਾ ਸਿੰਘ ਸ਼ਾਦੀਪੁਰ, ਧਰਮਪਾਲ ਸੀਲ, ਬਲਰਾਜ ਜੋਸ਼ੀ, ਦਰਸ਼ਨ ਸਿੰਘ ਬੇਲੂਮਾਜਰਾ, ਪਵਨ ਕੁਮਾਰ ਸੋਗਲਪੁਰ ਦੀ ਅਗਵਾਈ ਵਿਚ ਟੋਲ ਪਲਾਜ਼ੇ ਨੂੰ ਪਰਚੀ ਮੁਕਤ ਕਰਕੇ ਤਿੰਨ ਘੰਟਿਆਂ ਲਈ ਧਰਨਾਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਮਰੀਕਾ ਸਮੇਤ ਵੱਖ-ਵੱਖ ਸਾਮਰਾਜੀ ਤਾਕਤਾਂ ਦੇ ਦਬਾਅ ਹੇਠ ਵੱਡੇ ਕਾਰਪੋਰੇਟ ਕੰਪਨੀਆਂ ਦੇ ਹਿਤਾਂ ਨੂੰ ਮੁੱਖ ਰੱਖ ਕੇ ਮੁਕਤ ਵਪਾਰ ਸਮਝੌਤੇ ਕਰ ਰਹੀ ਹੈ ਜਿਸ ਕਾਰਨ ਦੇਸ਼ ਦੀ ਖੇਤੀ-ਕਿਸਾਨੀ ਅਤੇ ਛੋਟੇ ਵਪਾਰੀਆਂ ਦੇ ਹਿਤਾਂ ਨੂੰ ਦਾਅ ’ਤੇ ਲਾ ਕੇ ਉਨ੍ਹਾਂ ਦੀ ਤਬਾਹੀ ਦਾ ਮੁੱਢ ਬੰਨ੍ਹਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਖ਼ਤ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਮੋਦੀ ਸਰਕਾਰ ਨੂੰ ਅਮਰੀਕਾ ਨਾਲ ਕੀਤੇ ਜਾ ਰਹੇ ਸਮਝੌਤੇ ’ਤੇ ਹਸਤਾਖ਼ਰ ਨਾ ਕਰਨ ਦੇ ਨਿਰਦੇਸ਼ ਦੇਣ। ਆਗੂਆਂ ਨੇ ਕਿਹਾ ਕਿ ਅਮਰੀਕਾ ਦੀ ਵੱਡੀ ਕਾਰਪੋਰੇਟ ਖੇਤੀ ਦੇ ਸਾਹਮਣੇ ਦੇਸ਼ ਦੀ ਛੋਟੀ ਅਤੇ ਦਰਮਿਆਨੀ ਕਿਸਾਨੀ ਟਿੱਕ ਨਹੀਂ ਪਾਵੇਗੀ। ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਹੁਣ ਤੱਕ ਇਸ ਸਮਝੌਤੇ ਬਾਰੇ ਅਮਰੀਕਾ ਨਾਲ ਹੋਈ ਗੱਲਬਾਤ ਅਤੇ ਮੀਟਿੰਗਾਂ ਦੇ ਵੇਰਵੇ ਜਨਤਕ ਕਰੇ। ਧਰਨੇ ਵਿਚ ਦਿੱਲੀ ਦੇ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਅਤੇ ਨੌਜਵਾਨਾਂ ’ਤੇ ਕੀਤੇ ਗਏ ਪੁਲਿਸ ਜਬਰ ਅਤੇ ਦਿੱਲੀ ਜਾ ਰਹੇ ਕਿਸਾਨਾਂ ਨੂੰ ਪੁਲਿਸ ਰੋਕਾਂ ਲਾ ਕੇ ਪੰਜਾਬ ਹਰਿਆਣਾ ਬਾਰਡਰ ’ਤੇ ਰੋਕਣ ਲਈ ਕੇਂਦਰ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਿਖੇਧੀ ਮਤਾ ਪਾਸ ਕੀਤਾ ਗਿਆ। ਪੰਜਾਬ ਸਰਕਾਰ ਵਲੋਂ ਮਨਰੇਗਾ ਕਾਮਿਆਂ ’ਤੇ ਜਬਰ ਕਰਨ ਵਿਰੁੱਧ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਆਰ.ਐਸ.ਐਸ. ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ਨੂੰ ਹਿਰਾਸਤ ਵਿਚ ਲੈਣ ਵਿਰੁੱਧ ਵੀ ਆਵਾਜ਼ ਬੁਲੰਦ ਕੀਤੀ ਗਈ। ਧਰਨੇ ਦੌਰਾਨ ਕਿਸਾਨੀ ਕਰਜ਼ੇ, ਪਾਣੀ ਦੇ ਵੱਧ ਰਹੇ ਸੰਕਟ ਆਦਿ ਮੰਗਾਂ ਵੀ ਉਭਾਰੀਆਂ ਗਈਆਂ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰੈਸ ਸਕੱਤਰ ਹਰਬੰਸ ਸਿੰਘ ਦਦਹੇੜਾ, ਗੁਰਜਿੰਦਰ ਸਿੰਘ ਕਾਲਾ ਗੱਜੂਮਾਜਰਾ, ਸੁਰਜੀਤ ਸਿੰਘ ਗਾਂਧੀ ਬਲਾਕ ਪ੍ਰਧਾਨ, ਭੁਪਿੰਦਰ ਸਿੰਘ ਸ਼ੰਕਰਪੁਰ, ਐਡ. ਪ੍ਰਭਜੋਤਪਾਲ ਸਿੰਘ ਆਦਿ ਵੀ ਮੌਜੂਦ ਸਨ। ਇਸ ਮੌਕੇ ਕਿਸਾਨ ਆਗੂਆਂ ਵਲੋਂ ਧਰੇੜੀ ਜੱਟਾਂ ਟੋਲ ਪਲਾਜ਼ੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਨਰੇਗਾ ਕਾਮਿਆਂ ਵਲੋਂ ਪਿੰਡ ਗਦਾਈਆ ਵਿਖੇ ਮੋਦੀ ਹਕੂਮਤ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੀਰ ਬਾਬਾ ਘੋੜੇ ਸ਼ਾਹ ਦੇ ਸਾਲਾਨਾ ਮੇਲੇ ਦੀ ਸ਼ਰਧਾ ਤੇ ਅਕੀਦਤ ਨਾਲ ਸ਼ੁਰੂਆਤ
Ad Position 24
No active advertisement